ਗੱਡੀਆਂ ’ਤੇ ਹਥਿਆਰਾਂ ਨਾਲ ਲੈਸ ਹੋ ਕੇ ਆਏ ਬੰਦਿਆਂ ਨੇ ਨੌਜਵਾਨ ’ਤੇ ਕੀਤਾ ਹਮਲਾ

Sunday, Sep 15, 2024 - 10:30 AM (IST)

ਗੱਡੀਆਂ ’ਤੇ ਹਥਿਆਰਾਂ ਨਾਲ ਲੈਸ ਹੋ ਕੇ ਆਏ ਬੰਦਿਆਂ ਨੇ ਨੌਜਵਾਨ ’ਤੇ ਕੀਤਾ ਹਮਲਾ

ਜ਼ੀਰਾ (ਗੁਰਮੇਲ, ਰਾਜੇਸ਼ ਢੰਡ) : ਪਿੰਡ ਬੰਡਾਲਾ ਨੌ ਬੰਬ 'ਚ ਇਕ ਨੌਜਵਾਨ ਨੂੰ ਘੇਰ ਕੇ ਉਸ 'ਤੇ ਹਥਿਆਰਾਂ ਨਾਲ ਹਮਲਾ ਕਰਨ ਅਤੇ ਫਾਇਰ ਕਰਨ ਦੇ ਦੋਸ਼ ’ਚ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ 10-12 ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਅਵਨੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਅਤੇ ਬਿਆਨਾਂ ’ਚ ਗੁਰਜੀਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਬੰਡਾਲਾ ਨੌ ਬੰਬ ਨੇ ਦੱਸਿਆ ਕਿ ਉਹ ਆਪਣੇ ਘਰ ਤੋਂ ਸਾਈਕਲ ’ਤੇ ਆਪਣੀ ਭੂਆ ਦੀ ਧੀ ਦੇ ਘਰ ਜਾਣ ਲਈ ਨਿਕਲਿਆ ਸੀ।

ਜਦ ਉਹ ਘਰ ਕੋਲ ਪਹੁੰਚਿਆ ਤਾਂ ਪਿੱਛੋਂ ਕੁੱਝ ਗੱਡੀਆਂ ’ਤੇ 10-12 ਅਣਪਛਾਤੇ ਵਿਅਕਤੀ ਆਏ, ਜਿਨਾਂ ਦੇ ਮੂੰਹ ਕੱਪੜੇ ਨਾਲ ਬੰਨ੍ਹੇ ਹੋਏ ਸਨ, ਉਨ੍ਹਾਂ ਨੇ ਬੇਸਬਾਲ ਅਤੇ ਹੋਰ ਹਥਿਆਰਾਂ ਨਾਲ ਸ਼ਿਕਾਇਤਕਰਤਾ ਨੂੰ ਕੁੱਟਮਾਰ ਕਰ ਕੇ ਜ਼ਖਮੀ ਕਰ ਦਿੱਤਾ। ਇਸ ਦੌਰਾਨ ਮੁਲਜ਼ਮਾਂ ਨੇ ਫਾਇਰ ਵੀ ਕੀਤੇ। ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।


author

Babita

Content Editor

Related News