ਦੋ ਧਿਰਾਂ ਦੇ ਝਗੜੇ ’ਚ ਇਕ ਨੂੰ ਵੱਢਿਆ

Monday, Sep 16, 2024 - 12:32 PM (IST)

ਬਠਿੰਡਾ (ਸੁਖਵਿੰਦਰ) : ਸਥਾਨਕ ਗਾਂਧੀ ਮਾਰਕੀਟ 'ਚ ਦੋ ਧਿਰਾਂ ਵਿਚ ਹੋਈ ਲੜਾਈ ਵਿਚ 2-3 ਵਿਅਕਤੀਆਂ ਨੇ ਮਿਲ ਕਿ ਇਕ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਗੰਭੀਰ ਜ਼ਖਮੀ ਕਰ ਦਿੱਤਾ। ਇਸ ਦੌਰਾਨ ਕੁੱਝ ਹੋਰ ਵਿਅਕਤੀਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ।

ਪਤਾ ਲੱਗਾ ਹੈ ਕਿ ਉਕਤ ਵਿਅਕਤੀ ਨਸ਼ੇ ਆਦਿ ਦੇ ਆਦੀ ਸਨ ਅਤੇ ਨਸ਼ੇ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਤਕਰਾਰ ਹੋ ਗਈ। ਇਕ ਵਿਅਕਤੀ ਨੂੰ ਗੰਭੀਰ ਰੂਪ ’ਚ ਜ਼ਖਮੀ ਕਰਨ ਤੋਂ ਬਾਅਦ ਮੁਲਜ਼ਮ ਉਥੋਂ ਫ਼ਰਾਰ ਗਏ। ਸੂਚਨਾ ਮਿਲਣ ’ਤੇ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਜ਼ਖਮੀ ਵਿਅਕਤੀ ਨੂੰ ਸਿਵਲ ਹਸਪਤਾਲ ਪਹੁੰਚਾਇਆ। ਜ਼ਖਮੀ ਦੀ ਪਛਾਣ ਵਿਜੇ ਕੁਮਾਰ ਵਜੋਂ ਹੋਈ ਹੈ, ਜੋ ਕਿ ਗਾਂਧੀ ਮਾਰਕਿਟ ਜਾਂ ਮਛਲੀ ਮਾਰਕਿਟ ਦਾ ਰਹਿਣ ਵਾਲਾ ਸੀ।


Babita

Content Editor

Related News