ਹਥਿਆਰਾਂ ਨਾਲ ਪਰਿਵਾਰ ’ਤੇ ਕੀਤਾ ਹਮਲਾ, 11 ਖ਼ਿਲਾਫ਼ ਮਾਮਲਾ ਦਰਜ

Sunday, Nov 24, 2024 - 04:58 PM (IST)

ਹਥਿਆਰਾਂ ਨਾਲ ਪਰਿਵਾਰ ’ਤੇ ਕੀਤਾ ਹਮਲਾ, 11 ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ (ਖੁੱਲਰ) : ਮਮਦੋਟ ਦੇ ਅਧੀਨ ਆਉਂਦੇ ਪਿੰਡ ਮਸਤਾ ਗੱਟੀ ਨੰਬਰ-1 ਵਿਖੇ ਇਕ ਪਰਿਵਾਰ ’ਤੇ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰਨ ਦੇ ਦੋਸ਼ ਵਿਚ ਥਾਣਾ ਮਮਦੋਟ ਪੁਲਸ ਨੇ 6 ਬਾਏ ਨੇਮ ਵਿਅਕਤੀਆਂ ਅਤੇ 4-5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਜਸਪਾਲ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਮਸਤਾ ਗੱਟੀ ਨੰਬਰ-1 ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਆਪਣੇ ਖੇਤ ਵਿਚ ਪੱਠੇ ਬੀਜਣ ਲਈ ਆਇਆ ਸੀ।

ਇੱਥੇ ਦੋਸ਼ੀਅਨ ਮਹਿੰਦਰ ਸਿੰਘ ਪੁੱਤਰ ਕਸ਼ੀਮਰ ਸਿੰਘ, ਲਵਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ, ਸੁਖਵਿੰਦਰ ਸਿੰਘ ਪੁੱਤਰ ਬਾਜ ਸਿੰਘ, ਦਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀਅਨ ਰਹੀਮੇ ਕੇ ਉਤਾੜ, ਭੁਪਿੰਦਰ ਸਿੰਘ ਉਰਫ਼ ਸਾਬਾ ਪੁੱਤਰ ਬਖਸ਼ੀਸ਼ ਸਿੰਘ ਵਾਸੀ ਵਾਹਗਾ, ਜੰਗੀਰ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਪਿੰਡ ਲਖਮੀਰ ਕੇ ਉਤਾੜ ਅਤੇ 4-5 ਅਣਪਛਾਤੇ ਵਿਅਕਤੀ ਸਮੇਤ ਹਥਿਆਰਾਂ ਦੇ ਆ ਗਏ। ਉਨ੍ਹਾਂ ਨੇ ਉਸ ਦੇ ਅਤੇ ਉਸ ਦੇ ਪਰਿਵਾਰ ਦੇ ਸੱਟਾਂ ਮਾਰੀਆਂ। ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਮਮਦੋਟ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
 


author

Babita

Content Editor

Related News