ਆਟੋ ਚਾਲਕ ’ਤੇ ਹਮਲਾ ਕਰ ਕੇ ਉਸ ਦਾ ਹੱਥ ਤੋੜਿਆ

Tuesday, Apr 01, 2025 - 11:31 AM (IST)

ਆਟੋ ਚਾਲਕ ’ਤੇ ਹਮਲਾ ਕਰ ਕੇ ਉਸ ਦਾ ਹੱਥ ਤੋੜਿਆ

ਬਠਿੰਡਾ (ਸੁਖਵਿੰਦਰ) : ਪਾਵਰ ਹਾਊਸ ਰੋਡ ’ਤੇ ਟ੍ਰੈਫਿਕ ਸਿਗਨਲ ਚੌਂਕ ਵਿਖੇ ਅੱਧੀ ਦਰਜਨ ਮੁੰਡਿਆਂ ਨੇ ਇਕ ਈ-ਰਿਕਸ਼ਾ ਚਾਲਕ ਨੂੰ ਡੰਡਿਆਂ ਅਤੇ ਰਾਡਾਂ ਨਾਲ ਕੁੱਟ ਕੇ ਜ਼ਖਮੀ ਕਰ ਦਿੱਤਾ। ਹਮਲੇ 'ਚ ਈ-ਰਿਕਸ਼ਾ ਚਾਲਕ ਦਾ ਇੱਕ ਹੱਥ ਟੁੱਟ ਗਿਆ ਅਤੇ ਸਿਰ ਵਿੱਚ ਸੱਟ ਲੱਗ ਗਈ।

ਘਟਨਾ ਦੀ ਸੂਚਨਾ ਮਿਲਣ ’ਤੇ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰ ਯਾਦਵਿੰਦਰ ਕੰਗ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀ ਦੀ ਪਛਾਣ ਸੰਦੀਪ (33) ਪੁੱਤਰ ਅਸ਼ੋਕ ਕੁਮਾਰ ਵਾਸੀ ਚੰਦਸਰ ਬਸਤੀ ਵਜੋਂ ਹੋਈ ਹੈ। ਹਮਲੇ ਦਾ ਕਾਰਨ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
 


author

Babita

Content Editor

Related News