ਨਸ਼ੇ ਦੀ ਹਾਲਤ ''ਚ ਵਿਅਕਤੀ ਦੇ ਢਿੱਡ ''ਚ ਮਾਰਿਆ ਚਾਕੂ
Thursday, Jun 26, 2025 - 04:46 PM (IST)

ਬਠਿੰਡਾ (ਸੁਖਵਿੰਦਰ) : ਥਾਣਾ ਸੰਗਤ ਪੁਲਸ ਨੇ ਇੱਕ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਨੇ ਇੱਕ ਵਿਅਕਤੀ ਨਾਲ ਝਗੜਾ ਕਰਨ ਤੋਂ ਬਾਅਦ ਉਸ ਦੇ ਢਿੱਡ ਵਿਚ ਚਾਕੂ ਮਾਰਿਆ। ਗੁਰਸੇਵਕ ਸਿੰਘ ਵਾਸੀ ਕੋਟਗੁਰੂ ਨੇ ਸੰਗਤ ਪੁਲਸ ਨੂੰ ਦੱਸਿਆ ਕਿ ਮੁਲਜ਼ਮ ਕਾਬਲ ਸਿੰਘ ਨੇ ਉਸ ਦੇ ਪੇਟ ਵਿਚ ਚਾਕੂ ਮਾਰ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ।
ਉਸ ਨੇ ਦੱਸਿਆ ਕਿ ਮੁਲਜ਼ਮ ਸ਼ਰਾਬੀ ਹਾਲਤ ਵਿਚ ਉਸ ਦੇ ਘਰ ਦੇ ਸਾਹਮਣੇ ਆਇਆ ਅਤੇ ਉਸ ਨੂੰ ਗਾਲ੍ਹਾਂ ਕੱਢ ਰਿਹਾ ਸੀ। ਜਦੋਂ ਉਸ ਨੇ ਮੁਲਜ਼ਮ ਨੂੰ ਰੋਕਿਆ ਤਾਂ ਉਸ ਨੇ ਉਸ ਦੇ ਪੇਟ ਵਿਚ ਚਾਕੂ ਮਾਰਿਆ। ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮ ਕਾਬਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।