ਲੁਧਿਆਣਾ ''ਚ ਗੁੰਡਾਗਰਦੀ ਦਾ ਨੰਗਾ ਨਾਚ, ਸਾਹਮਣੇ ਆਈ ਫੁਟੇਜ

Saturday, Nov 24, 2018 - 03:49 PM (IST)

ਲੁਧਿਆਣਾ ''ਚ ਗੁੰਡਾਗਰਦੀ ਦਾ ਨੰਗਾ ਨਾਚ, ਸਾਹਮਣੇ ਆਈ ਫੁਟੇਜ

ਲੁਧਿਆਣਾ (ਨਰਿੰਦਰ) : ਲੁਧਿਆਣਾ 'ਚ ਗੁੰਡਾਗਰਦੀ ਦਾ ਨੰਗਾ ਨਾਚ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਸੀ. ਐੱਮ. ਸੀ. ਹਸਪਤਾਲ ਨੇੜੇ ਇਕ ਘਰ 'ਚ ਕਰੀਬ 40-50 ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਇਸ ਹਮਲੇ ਦੌਰਾਨ ਵਿਸ਼ਾਲ ਸ਼ਾਲੂ ਦੇ ਜ਼ਖਮੀਂ ਹੋਏ ਪਿਤਾ ਨੇ ਦੱਸਿਆ ਕਿ ਰਾਤ ਨੂੰ ਕੁਝ ਲੋਕ ਉਨ੍ਹਾਂ ਦੇ ਦਰਵਾਜ਼ੇ ਖੜਕਾ ਕੇ ਸ਼ਾਲੂ ਬਾਰੇ ਪੁੱਛ ਰਹੇ ਸਨ। ਉਨ੍ਹਾਂ ਨੇ ਜਦੋਂ ਦਰਵਾਜ਼ਾ ਖੋਲ੍ਹਿਆ ਤਾਂ ਉਕਤ ਲੋਕਾਂ ਨੇ ਉਨ੍ਹਾਂ ਦੇ ਸਿਰ 'ਤੇ ਕੱਚ ਦੀਆਂ ਬੋਤਲਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਪਰਿਵਾਰਕ ਮੈਂਬਰ ਆਪਣਾ ਬਚਾਅ ਕਰਨ ਲਈ ਘਰ ਅੰਦਰ ਭੱਜੇ ਤਾਂ ਹਮਲਾਵਰ ਵੀ ਉਨ੍ਹਾਂ ਦੇ ਪਿੱਛੇ ਆ ਗਏ ਅਤੇ ਸ਼ਾਲੂ ਨੂੰ ਲੱਭਣ ਲੱਗ ਪਏ। ਸ਼ਾਲੂ ਨੂੰ ਲੱਭਦੇ ਹੋਏ ਹਮਲਾਵਰਾਂ ਨੇ ਉਸ ਦੇ ਪਿਤਾ ਨੂੰ ਜ਼ਖਮੀਂ ਕਰ ਦਿੱਤਾ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ, ਜਿਸ ਦੀ ਫੁਟੇਜ ਸਾਹਮਣੇ ਆ ਚੁੱਕੀ ਹੈ। ਫਿਲਹਾਲ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਰੌਲਾ ਪੈਣ 'ਤੇ ਸਾਰੇ ਹਮਲਾਵਰ ਫਰਾਰ ਹੋ ਗਏ ਅਤੇ ਆਪਣੇ ਹਥਿਆਰ ਉੱਥੇ ਹੀ ਸੁੱਟ ਗਏ। ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰ ਇਸ ਮਾਮਲੇ 'ਚ ਪੁਲਸ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।


author

Babita

Content Editor

Related News