ਘਰ ''ਤੇ ਹਮਲਾ, ਮਾਂ-ਪੁੱਤਰ ਜ਼ਖ਼ਮੀ

Sunday, Jun 10, 2018 - 03:02 AM (IST)

ਘਰ ''ਤੇ ਹਮਲਾ, ਮਾਂ-ਪੁੱਤਰ ਜ਼ਖ਼ਮੀ

ਮੋਹਾਲੀ,   (ਕੁਲਦੀਪ)-  ਪਿੰਡ ਕੰਡਾਲਾ ਵਿਚ ਇਕ ਘਰ ਵਿਚ ਰਹਿ ਰਹੇ ਮਾਂ-ਪੁੱਤਰ 'ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਰਾਡਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ। ਹਮਲੇ ਵਿਚ ਜਸਵੀਰ ਕੌਰ ਤੇ ਉਸ ਦਾ ਪੁੱਤਰ ਬਹਾਦਰ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਫੇਜ਼-6 ਵਿਚ ਭਰਤੀ ਕਰਵਾਇਆ ਗਿਆ ਹੈ।  
ਹਸਪਤਾਲ ਵਿਚ ਇਲਾਜ ਅਧੀਨ ਬਹਾਦਰ ਸਿੰਘ ਨੇ ਦੱਸਿਆ ਕਿ ਉਹ ਏਅਰਪੋਰਟ 'ਤੇ ਕਲੀਨਰ ਵਜੋਂ ਕੰਮ ਕਰਦਾ ਹੈ। ਕੁਝ ਸਮਾਂ ਪਹਿਲਾਂ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ ਤੇ ਉਸ ਦੇ ਦਾਦੇ ਨੇ ਉਨ੍ਹਾਂ ਦੇ ਹਿੱਸੇ ਦੀ ਬਣਦੀ ਜ਼ਮੀਨ ਦਾ ਪੈਸਾ ਉਨ੍ਹਾਂ ਨੂੰ ਦੇ ਦਿੱਤਾ ਸੀ ਪਰ ਉਸ ਦੇ ਕੁਝ ਨਜ਼ਦੀਕੀ ਰਿਸ਼ਤੇਦਾਰ ਇਸ ਗੱਲ ਤੋਂ ਖੁਸ਼ ਨਹੀਂ ਸਨ ਤੇ ਉਹ ਉਨ੍ਹਾਂ ਨਾਲ ਨਿੱਜੀ ਰੰਜਿਸ਼ ਰੱਖਣ ਲੱਗੇ। ਬੀਤੇ ਦਿਨ ਵੀ ਘਰ ਵਿਚ ਕਿਸੇ ਗੱਲ ਤੋਂ ਹੋਈ ਥੋੜ੍ਹੀ ਜਿਹੀ ਬਹਿਸਬਾਜ਼ੀ ਕਾਰਨ ਉਨ੍ਹਾਂ ਨੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।  
ਜ਼ਖ਼ਮੀ ਬਹਾਦਰ ਸਿੰਘ ਨੇ ਦੱਸਿਆ ਕਿ ਹਮਲੇ ਸਬੰਧੀ ਉਨ੍ਹਾਂ ਨੇ ਪੁਲਸ ਸਟੇਸ਼ਨ ਸੋਹਾਣਾ ਵਿਚ ਸ਼ਿਕਾਇਤ ਦੇ ਦਿੱਤੀ ਹੈ ਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। 


Related News