ਹਮਲਾ ਸੁਖਬੀਰ ਬਾਦਲ 'ਤੇ ਨਹੀਂ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਇਆ : ਬਿੱਟਾ
Wednesday, Dec 04, 2024 - 12:55 PM (IST)
ਨਵੀਂ ਦਿੱਲੀ (ਕਮਲ ਕਾਂਸਲ) : ਆਲ ਇੰਡੀਆ ਐਂਟੀ ਟੈਰੋਰਿਸਟ ਫਰੰਟ (All India Anti-Terrorist) ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਸੁਖਬੀਰ ਸਿੰਘ ਬਾਦਲ 'ਤੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਹਨਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਉਹ ਪਵਿੱਤਰ ਸਥਾਨ ਹੈ, ਜਿਥੇ ਸਾਰੇ ਧਰਮਾਂ ਦੇ ਲੋਕ ਨਤਮਸਤਕ ਹੋਣ ਲਈ ਆਉਂਦੇ ਹਨ। ਇਸ ਸਥਾਨ 'ਤੇ ਆਉਣ ਵਾਲੇ ਲੋਕਾਂ ਨੂੰ ਜਦੋਂ ਪਤਾ ਲੱਗੇਗਾ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਅਕਾਲੀ ਦਲ ਦੇ ਲੀਡਰ ਸੁਖਬੀਰ ਬਾਦਲ 'ਤੇ ਫਾਇਰਿੰਗ ਹੋਈ ਹੈ ਤਾਂ ਉਹ ਡਰ ਜਾਣਗੇ। ਗੋਲੀ ਚਲਾਉਣ ਵਾਲਾ ਵਿਅਕਤੀ, ਮੌਤ ਦਾ ਸੌਦਾਗਰ ਜ਼ਮਾਨਤ 'ਤੇ ਬਾਹਰ ਆਇਆ ਹੋਇਆ ਹੈ।
ਇਹ ਵੀ ਪੜ੍ਹੋ - ਹਾਓ ਓ ਰੱਬਾ..., Airport 'ਤੇ ਚੈਕਿੰਗ ਦੌਰਾਨ ਕੋਰੀਅਰ 'ਚੋਂ ਮਿਲਿਆ ਭਰੂਣ, ਫੈਲੀ ਸਨਸਨੀ
ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ 'ਤੇ ਅੱਜ ਜੋ ਗੋਲੀਬਾਰੀ ਹੋਈ ਹੈ, ਉਹ ਉਕਤ ਸਥਾਨ 'ਤੇ ਸੁਰੱਖਿਆਂ ਦਾ ਪਹਿਰਾ ਦੇ ਰਹੇ ਪਹਿਰੇਦਾਰਾਂ ਦੀ ਕੋਸ਼ਿਸ਼ ਸਦਕਾ ਨਾਕਾਮ ਹੋਈ ਹੈ। ਇਹ ਹਮਲਾ ਸੁਖਬੀਰ ਬਾਦਲ 'ਤੇ ਨਹੀਂ ਸਗੋਂ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਇਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜ਼ਾ ਲਗਾਈ ਗਈ ਹੈ। ਇਸ ਦੌਰਾਨ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਅਵਾਰਡ ਵਾਪਸ ਲੈ ਲਿਆ ਗਿਆ ਹੈ।ਉਹਨਾਂ ਕਿਹਾ ਕਿ ਪੰਜਾਬ ਪੁਲਸ ਦੇ ਜਵਾਨ, ਜੋ ਡਿਊਟੀ ਦੇ ਰਹੇ ਸਨ, ਦੀ ਬਹਾਦਰੀ ਨਾਲ ਸੁਖਬੀਰ ਬਾਦਲ 'ਤੇ ਹਮਲਾ ਨਹੀਂ ਹੋਇਆ। ਉਕਤ ਜਵਾਨਾਂ ਦੇ ਕਾਰਨ ਸੁਖਬੀਰ ਬਾਦਲ ਦਾ ਬਚਾਅ ਹੋ ਗਿਆ, ਨਹੀਂ ਤਾਂ ਗੋਲੀ ਲੱਗਣ ਕਾਰਨ ਉਹਨਾਂ ਦੀ ਜਾਨ ਜਾ ਸਕਦੀ ਸੀ।
ਇਹ ਵੀ ਪੜ੍ਹੋ - ਤੀਹਰੇ ਕਤਲ ਨਾਲ ਕੰਬਿਆ ਪੂਰਾ ਸ਼ਹਿਰ, ਮਾਂ-ਧੀ ਤੇ ਪਿਓ ਨੂੰ ਚੜ੍ਹਦੀ ਸਵੇਰ ਦਿੱਤੀ ਰੂਹ ਕੰਬਾਊ ਮੌਤ
ਉਹਨਾਂ ਕਿਹਾ ਕਿ ਉਸ ਸਮੇਂ ਪੰਜਾਬ ਪੁਲਸ ਦੇ ਜਵਾਨ, ਸੀਆਈਐੱਫ ਦੇ ਜਵਾਨ, ਜੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਡਿਊਟੀ ਦੇ ਰਹੇ ਸਨ, ਉਹਨਾਂ ਦੀ ਬਹਾਦਰੀ ਨਾਲ ਕੋਈ ਘਟਨਾ ਨਹੀਂ ਵਾਪਰੀ, ਸੁਖਬੀਰ ਨੂੰ ਗੋਲੀ ਵੀ ਨਹੀਂ ਮਾਰੀ ਗਈ ਅਤੇ ਜਿਸ ਨੇ ਗੋਲੀ ਮਾਰੀ ਹੈ, ਉਸ ਨੂੰ ਕਾਬੂ ਵੀ ਕਰ ਲਿਆ ਗਿਆ। ਜੇਕਰ ਅਜਿਹਾ ਨਾ ਹੁੰਦਾ ਤਾਂ ਹੁਣ ਤੱਕ ਬਾਦਲ ਦੁਨੀਆ ਤੋਂ ਚਲੇ ਜਾਂਦਾ। ਬਿੱਟਾ ਨੇ ਕਿਹਾ ਕਿ ਸਿਆਸੀ ਲੜਾਈਆਂ ਤੁਹਾਡੀਆਂ ਹੋ ਸਕਦੀਆਂ ਹਨ ਪਰ ਮੈਂ ਉਹਨਾਂ ਕੁਝ ਕੁ ਸਿਆਸੀ ਪਾਰਟੀਆਂ ਦੇ ਲੋਕਾਂ ਨੂੰ ਚਿਤਾਵਨੀ ਦਿੰਦੇ ਹੋਏ ਕਹਿਣਾ ਚਾਹੁੰਦਾ ਹਾਂ ਕਿ ਪੰਜਾਬ ਨਾਲ ਗੰਦੀ ਰਾਜਨੀਤੀ ਨਾ ਕਰੋ। ਆਪਣੀ ਚੜ੍ਹਤ ਲਈ ਪੰਜਾਬ ਵਿਚ ਕਿਸੇ ਤਰ੍ਹਾਂ ਦਾ ਕੋਈ ਦਖ਼ਲ ਨਾ ਦਿਓ। ਇਸ ਨਾਲ ਪੰਜਾਬ ਬਰਬਾਦ ਹੋ ਜਾਵੇਗਾ। ਪੰਜਾਬ ਨੂੰ ਪੰਜਾਬ ਰਹਿਣ ਦਿਓ। ਜੇਕਰ ਅਜਿਹਾ ਹੁੰਦਾ ਰਿਹਾ ਤਾਂ ਇਕ ਦਿਨ ਅਸੀਂ ਵੀ ਇਸ ਤਰ੍ਹਾਂ ਲਪੇਟੇ ਵਿਚ ਆ ਜਾਵਾਂਗੇ।
ਇਹ ਵੀ ਪੜ੍ਹੋ - ਵੱਡਾ ਝਟਕਾ : ਅੱਜ ਤੋਂ ਮਹਿੰਗਾ ਹੋਇਆ LPG Gas Cylinder, ਜਾਣੋ ਨਵੀਆਂ ਕੀਮਤਾਂ
ਬਿੱਟਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸੁਪਰੀਮ ਕੋਰਟ ਹੈ। ਸਿੱਖ ਕੌਮ ਮਾਨਵਤਾ ਲਈ ਬਣਾਈ ਗਈ ਹੈ। ਉਕਤ ਸਥਾਨ 'ਤੇ ਸਾਰੇ ਧਰਮਾਂ ਦੇ ਲੋਕ ਨਤਮਸਤਕ ਹੁੰਦੇ ਹਨ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਬਿੱਟਾ ਨੇ ਕਿਹਾ ਕਿ ਬੰਦੀ ਸਿੰਘ ਮੌਤ ਦੇ ਸੋਦਾਗਰ ਹੁੰਦੇ ਹਨ। ਜਿਹੜੇ ਲੋਕ ਇਨ੍ਹਾਂ ਦੀ ਰਿਹਾਈ ਦੀ ਮੰਗ ਕਰਦੇ ਹਨ, ਉਹ ਖ਼ੁਦ ਇਸ ਲਈ ਜ਼ਿੰਮੇਵਾਰ ਹਨ ਅਤੇ ਇਹਨਾਂ ਦੇ ਲਪੇਟੇ ਵਿਚ ਆਉਣਗੇ। ਸਿੱਖ ਕੌਮ ਮਨੁੱਖਤਾ ਦੀ ਸੇਵਾ ਕਰਨ ਲਈ ਬਣਾਈ ਗਈ ਹੈ। ਤੁਸੀਂ ਧਰਨੇ ਦੇ ਕੇ ਪੰਜਾਬ ਨੂੰ ਧਰਨੇ ਵਾਲਾ ਪੰਜਾਬ ਬਣਾ ਦਿੰਦੇ ਹੋ, ਕਦੇ ਕਿਸੇ ਸਰਹੱਦ, ਕਦੇ ਲੁਧਿਆਣਾ। ਧਰਨੇ ਸਿੱਖ ਕੌਮ ਦੀ ਪਛਾਣ ਨਹੀਂ ਹਨ। ਅਜਿਹੇ ਲੋਕ ਸਿੱਖ ਕੌਮ ਨੂੰ ਬਦਨਾਮ ਕਰ ਦਿੰਦੇ ਹਨ। ਉਹਨਾਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਹਮਲਾ ਹੋਣਾ,ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰਾਂ ਦਾ ਬਹੁਤ ਵੱਡਾ ਅਪਮਾਨ ਹੈ।
ਇਹ ਵੀ ਪੜ੍ਹੋ - ਬਿਨਾਂ ਸੱਦੇ ਵਿਆਹ 'ਚ ਦਾਖਲ ਹੋਏ ਕਾਲਜ ਵਿਦਿਆਰਥੀ, ਬਰਾਤੀਆਂ ਨਾਲ ਪਿਆ ਪੰਗਾ, ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8