ਭਰੇ ਬਾਜ਼ਾਰ ’ਚ ਨੌਜਵਾਨ ਨੂੰ ਕਿਰਪਾਨਾਂ ਤੇ ਕਾਪਿਆਂ ਨਾਲ ਵੱਢਿਆ

Monday, Mar 04, 2024 - 06:28 PM (IST)

ਭਰੇ ਬਾਜ਼ਾਰ ’ਚ ਨੌਜਵਾਨ ਨੂੰ ਕਿਰਪਾਨਾਂ ਤੇ ਕਾਪਿਆਂ ਨਾਲ ਵੱਢਿਆ

ਜ਼ੀਰਾ (ਸਤੀਸ਼) : ਜ਼ੀਰਾ ਦੀ ਪੁਰਾਣੀ ਕਚਹਿਰੀ ਦੇ ਨਜ਼ਦੀਕ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਜਦੋਂ ਕਾਰ ’ਤੇ ਜਾ ਰਹੇ ਇਕ ਨੌਜਵਾਨ ਨੂੰ ਛੇ ਸੱਤ ਹਥਿਆਰਬੰਦ ਨੌਜਵਾਨਾਂ ਵੱਲੋਂ ਘੇਰ ਕੇ ਕਿਰਪਾਨਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਕਾਰ ਸਵਾਰ ਨੌਜਵਾਨ ਜ਼ਖਮੀ ਹੋ ਗਿਆ, ਹਮਲਾਵਰਾਂ ਨੇ ਉਸ ਦੀ ਕਾਰ ਦੀ ਵੀ ਬੁਰੀ ਤਰ੍ਹਾਂ ਤੋੜ ਭੰਨ ਕੀਤੀ। ਹਮਲੇ ਦੀ ਇਹ ਸਾਰੀ ਘਟਨਾ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਜਿਸ ਨੂੰ ਲੈ ਕੇ ਪੁਲਸ ਵੱਲੋਂ ਹੁਣ ਮੁਲਜ਼ਮ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਫਿਰ ਵੱਡੀ ਵਾਰਦਾਤ, ਆਸਟ੍ਰੇਲੀਆ ਤੋਂ ਆਏ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਜ਼ੀਰਾ ਵਿਖੇ ਜੇਰੇ ਇਲਾਜ ਅੰਸ਼ ਨੇ ਦੱਸਿਆ ਕਿ ਉਹ ਆਪਣੇ ਘਰੋਂ ਪੈਸੇ ਲੈ ਕੇ ਆਪਣੀ ਦੁਕਾਨ ’ਤੇ ਜਾ ਰਿਹਾ ਸੀ ਅਤੇ ਜਦ ਉਹ ਪੁਰਾਣੀ ਕਚਹਿਰੀ ਦੇ ਨਜ਼ਦੀਕ ਭਗਤ ਸਿੰਘ ਮਾਰਕੀਟ ਕੋਲ ਪਹੁੰਚਿਆ ਤਾਂ ਕੁਝ ਨੌਜਵਾਨਾਂ ਵੱਲੋਂ ਉਸ ਦੀ ਕਾਰ ਨੂੰ ਘੇਰ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਜਿਸ ਵਿਚ ਉਸ ਦੇ ਕਾਫੀ ਸੱਟਾਂ ਲੱਗੀਆਂ ਹਨ। ਉਧਰ ਮਾਮਲੇ ਦੀ ਜਾਂਚ ਕਰ ਰਹੇ ਜਾਂਚ ਅਧਿਕਾਰੀ ਸੁਖਬੀਰ ਸਿੰਘ ਨੇ ਦੱਸਿਆ ਕਿ ਉਹਨਾਂ ਕੋਲ ਸਿਵਿਲ ਹਸਪਤਾਲ ਜੀਰਾ ਤੋਂ ਇੱਕ ਐਮ ਐਲ ਆਰ ਗਈ ਹੈ ਅਤੇ ਉਹ ਨੌਜਵਾਨ ਦੇ ਬਿਆਨ ਦਰਜ ਕਰਨ ਲਈ ਸਿਵਲ ਹਸਪਤਾਲ ਜੀਰਾ ਵਿਖੇ ਪਹੁੰਚੇ ਹਨ ਅਤੇ ਇਸ ਮਾਮਲੇ ਵਿੱਚ ਬੰਦ ਹੀ ਕਾਰਵਾਈ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਗੋਪੀ ਚੋਹਲਾ ਕਤਲ ਕਾਂਡ ’ਚ ਵੱਡੀ ਖ਼ਬਰ, ਸੀ. ਸੀ. ਟੀ. ਵੀ. ਵੀਡੀਓ ਆਈ ਸਾਹਮਣੇ (ਦੇਖੋ ਵੀਡੀਓ)

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News