ਲੁਧਿਆਣਾ ''ਚ ਰੰਜਿਸ਼ ਕਾਰਨ ''ਆਪ ਆਗੂ'' ''ਤੇ ਹਮਲਾ, ਪੁਲਸ ਨੂੰ ਦਿੱਤੀ ਸ਼ਿਕਾਇਤ
Monday, Jul 24, 2023 - 12:39 PM (IST)

ਲੁਧਿਆਣਾ (ਰਾਜ) : ਰਿਸ਼ੀ ਨਗਰ ਦੇ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਾਰਡ ਪ੍ਰਧਾਨ ਪਵਨ ਕੁਮਾਰ 'ਤੇ ਕੁੱਝ ਲੋਕਾਂ ਨੇ ਹਮਲਾ ਕਰ ਦਿੱਤਾ। ਹਮਲਾ ਕਰਨ ਮਗਰੋਂ ਉਕਤ ਲੋਕ ਮੌਕੇ ਤੋਂ ਫ਼ਰਾਰ ਹੋ ਗਏ। 'ਆਪ' ਆਗੂ ਨੇ ਦੋਸ਼ ਲਾਏ ਕਿ ਉਨ੍ਹਾਂ 'ਤੇ ਰੰਜਿਸ਼ ਕਾਰਨ ਹਮਲਾ ਕੀਤਾ ਗਿਆ ਹੈ।
ਉਨ੍ਹਾਂ ਨੇ ਸਿਵਲ ਹਸਪਤਾਲ 'ਚ ਮੈਡੀਕਲ ਕਰਵਾ ਕੇ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਆਗੂ ਦਾ ਦੋਸ਼ ਹੈ ਕਿ ਪੁਲਸ ਕਾਰਵਾਈ ਨਹੀਂ ਕਰ ਰਹੀ ਹੈ, ਜਿਸ ਕਾਰਨ ਸਾਡੇ ਵਾਲੰਟੀਅਰ ਥਾਣਾ ਪੀ. ਏ. ਯੂ. ਦੇ ਬਾਹਰ ਇਕੱਠੇ ਹੋ ਗਏ ਹਨ।