ਖਡੂਰ ਸਾਹਿਬ : ਭਾਰਤੀ ਜਨਤਾ ਪਾਰਟੀ ਦੇ ਬੂਥ ''ਤੇ ਸ਼ਰਾਰਤੀ ਲੋਕਾਂ ਵੱਲੋਂ ਹਮਲਾ

06/01/2024 1:31:07 PM

ਤਰਨਤਾਰਨ (ਰਮਨ): ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਖੱਬੇ ਡੋਗਰਾ ਵਿਖੇ ਸ਼ਰਾਰਤੀ ਅੰਸਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਲਗਾਏ ਗਏ ਬੂਥ ਉਪਰ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਆਪਣੇ ਵਰਕਰਾਂ ਸਮੇਤ ਮੌਕੇ 'ਤੇ ਪੁੱਜੇ ਅਤੇ ਪੁਲਸ ਨੂੰ ਸੂਚਨਾ ਦਿੱਤੀ ਗਈ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਖਡੂਰ ਸਾਹਿਬ 'ਚ ਵੋਟਿੰਗ ਜਾਰੀ, ਸਵੇਰੇ 11 ਵਜੇ ਤਕ ਹੋਈ 23.46 ਫ਼ੀਸਦੀ ਵੋਟਿੰਗ

ਇਸ ਹਮਲੇ ਦੌਰਾਨ ਭਾਰਤੀ ਜਨਤਾ ਪਾਰਟੀ ਦਾ ਇਕ ਮੈਂਬਰ ਜ਼ਖ਼ਮੀ ਵੀ ਹੋਇਆ ਹੈ, ਹਮਲਾਵਰਾਂ ਵੱਲੋਂ ਬੂਥ ਉੱਪਰ ਮੌਜੂਦ ਵੋਟਰ ਸੂਚੀਆਂ ਅਤੇ ਪੋਸਟਰਾਂ ਨੂੰ ਪਾੜਦੇ ਹੋਏ ਟੈਂਟ ਉਖਾੜ ਦਿੱਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਲੁਧਿਆਣਾ 'ਚ ਵੋਟਿੰਗ ਜਾਰੀ, ਸਵੇਰੇ 11 ਵਜੇ ਤਕ ਹੋਈ 22.19 ਫ਼ੀਸਦੀ ਵੋਟਿੰਗ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹੇ ਦੇ ਐੱਸ.ਐੱਸ.ਪੀ. ਅਸ਼ਵਨੀ ਕਪੂਰ ਸਮੇਤ ਵੱਡੀ ਗਿਣਤੀ ਵਿਚ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਹਨ। ਇਸ ਦੌਰਾਨ ਪੁਲਸ ਨੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News