ਲੁਧਿਆਣਾ ''ਚ ਕੱਪੜਾ ਕਾਰੋਬਾਰੀ ''ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਦਹਿਸ਼ਤ ਦਾ ਮਾਹੌਲ

Wednesday, Feb 21, 2024 - 12:30 PM (IST)

ਲੁਧਿਆਣਾ ''ਚ ਕੱਪੜਾ ਕਾਰੋਬਾਰੀ ''ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਦਹਿਸ਼ਤ ਦਾ ਮਾਹੌਲ

ਲੁਧਿਆਣਾ (ਰਾਜ) : ਇੱਥੇ ਮੋਟਰਸਾਈਕਲ ਸਵਾਰ 2 ਲੁਟੇਰਿਆਂ ਨੇ ਕੱਪੜਾ ਕਾਰੋਬਾਰੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਲੁਟੇਰਿਆਂ ਨੇ ਕਾਰੋਬਾਰੀ ਕੋਲੋਂ ਨਕਦੀ ਅਤੇ ਸੋਨੇ ਦੇ ਗਹਿਣੇ ਲੁੱਟ ਲਏ। ਇਸ ਤੋਂ ਬਾਅਦ ਦੋਸ਼ੀ ਫ਼ਰਾਰ ਹੋ ਗਏ। ਜ਼ਖਮੀ ਹੋਏ ਕਾਰੋਬਾਰੀ ਦੀਪਕ ਅਰੋੜਾ ਨੂੰ ਸਿਵਲ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਥਾਣਾ ਡਵੀਜ਼ਨ ਨੰਬਰ-3 ਦੀ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਦੀਪਕ ਨੇ ਦੱਸਿਆ ਕਿ ਉਹ ਦੇਰ ਰਾਤ ਨੂੰ ਦੋਸਤ ਦੀ ਜਨਮਦਿਨ ਦੀ ਪਾਰਟੀ ਤੋਂ ਘਰ ਵਾਪਸ ਜਾ ਰਿਹਾ ਸੀ। ਉਸ ਨੂੰ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਗਊਸ਼ਾਲਾ ਰੋਡ 'ਤੇ ਘੇਰ ਲਿਆ। ਉਸ ਨੇ ਐਕਟਿਵਾ ਇਧਰ-ਉਧਰ ਭਜਾਉਣੀ ਸ਼ੁਰੂ ਕਰ ਦਿੱਤੀ ਪਰ ਦੋਸ਼ੀਆਂ ਨੇ ਉਸ ਦੀ ਐਕਟਿਵਾ 'ਚ ਟੱਕਰ ਮਾਰ ਕੇ ਉਸ ਨੂੰ ਰੋਕ ਲਿਆ। ਇਸ ਤੋਂ ਬਾਅਦ ਦੋਸ਼ੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕਰ ਦਿੱਤਾ ਅਤੇ ਸੋਨਾ ਅਤੇ ਨਕਦੀ ਖੋਹ ਕੇ ਫ਼ਰਾਰ ਹੋ ਗਏ।
 


author

Babita

Content Editor

Related News