ਫ਼ਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ''ਤੇ ਹਮਲਾ! 2 ਸਾਥੀ ਵੀ ਜ਼ਖ਼ਮੀ, ਹਸਪਤਾਲ ਦਾਖ਼ਲ

Saturday, Apr 20, 2024 - 10:12 AM (IST)

ਫ਼ਿਰੋਜ਼ਪੁਰ (ਸੁਨੀਲ ਨਾਗਪਾਲ): ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ਿਵ ਸੈਨਾ ਬਾਲ ਠਾਕਰੇ ਦੇ ਉਮੀਦਵਾਰ ਉਮੇਸ਼ ਕੁਮਾਰ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਉਮੀਦਵਾਰ ਉਮੇਸ਼ ਕੁਮਾਰ ਸਮੇਤ ਕੁੱਲ ਤਿੰਨ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।  

ਇਹ ਖ਼ਬਰ ਵੀ ਪੜ੍ਹੋ - Breaking: ਪੰਜਾਬ 'ਚ ਤੜਕਸਾਰ ਵਾਪਰਿਆ ਹਾਦਸਾ, ਪੈਟਰੋਲ ਪੰਪ 'ਤੇ ਟਰੱਕ ਨੂੰ ਲੱਗੀ ਭਿਆਨਕ ਅੱਗ, ਇਕ ਦੀ ਮੌਤ

ਜਾਣਕਾਰੀ ਮੁਤਾਬਕ ਫਾਜ਼ਿਲਕਾ ਦੇ ਟਰੱਕ ਯੂਨੀਅਨ ਚੌਕ ਨੇੜੇ ਹੋਟਲ ਸਿਟੀ ਵਿਲਾ ਦੇ ਬਾਹਰ ਇਹ ਵਾਰਦਾਤ ਹੋਈ ਹੈ, ਜਿੱਥੇ ਹੋਟਲ ਦੇ ਉੱਪਰ ਉਮੀਦਵਾਰ ਦਾ ਦਫ਼ਤਰ ਹੈ ਤੇ ਥੱਲੇ ਇਕ ਵਿਅਕਤੀ ਸਬਜ਼ੀ ਲੈਣ ਲਈ ਆਇਆ ਸੀ, ਕਿਸੇ ਗੱਲ ਨੂੰ ਲੈ ਕੇ ਹੋਟਲ ਸੰਚਾਲਕਾਂ ਤੇ ਸ਼ਿਵ ਸੈਨਾ ਵਰਕਰਾਂ ਨਾਲ ਹੱਥੋਪਾਈ ਹੋ ਗਈ ਤੇ ਝਗੜਾ ਸ਼ੁਰੂ ਹੋ ਗਿਆ। ਇਸ ਵਿਚੇਲ ਦੋਹਾਂ ਧਿਰਾਂ ਵਿਚ ਰਾਜੀਨਾਮਾ ਕਰਵਾਉਣ ਲਈ ਪਹੁੰਚੇ ਸ਼ਿਵ ਸੈਨਾ ਬਾਲ ਠਾਕਰੇ ਦੇ ਹਲਕਾ ਫ਼ਿਰੋਜ਼ਪੁਰ ਲੋਕ ਸਭਾ ਤੋਂ ਉਮੀਦਵਾਰ ਉਮੇਸ਼ ਕੁਮਾਰ 'ਤੇ ਵੀ ਉਕਤ ਵਿਅਕਤੀ ਵੱਲੋਂ ਹਮਲਾ ਕਰ ਦਿੱਤਾ ਗਿਆ। ਉਮੇਸ਼ ਕੁਮਾਰ ਦੇ ਹੱਥ 'ਤੇ ਡੂੰਘੀ ਸੱਟ ਲੱਗੀ ਹੈ, ਜਿਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਹਾਲਾਂਕਿ ਉਮੀਦਵਾਰ ਉਮੇਸ਼ ਕੁਮਾਰ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਵੱਲੋਂ ਅਜੇ ਵੀ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। 

ਇਹ ਖ਼ਬਰ ਵੀ ਪੜ੍ਹੋ - Breaking: ਪਟਿਆਲਾ 'ਚ ਹੋਈ ਬੇਅਦਬੀ, CCTV 'ਚ ਕੈਦ ਹੋਈ ਘਟਨਾ; ਪਿੰਡ ਵਾਸੀਆਂ ਨੇ ਦੋਸ਼ੀ ਨੂੰ ਕੀਤਾ ਕਾਬੂ (ਵੀਡੀਓ)

ਦੂਜੇ ਪਾਸੇ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਇਸ ਝਗੜੇ ਦੌਰਾਨ ਉਕਤ ਵਿਅਕਤੀ ਨੂੰ ਮੌਕੇ ਤੋਂ ਕਾਬੂ ਕਰ ਕੇ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦਾ ਮੈਡੀਕਲ ਕਰਵਾਇਆ ਗਿਆ। ਉਕਤ ਵਿਅਕਤੀ ਨੂੰ ਹਸਪਤਾਲ ਲੈ ਕੇ ਪਹੁੰਚੇ ਪੁਲਸ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਉਸ ਵਿਅਕਤੀ ਦਾ ਨਾਂ ਰਾਮਲਾਲ ਹੈ, ਜੋ ਸ਼ਰਾਬ ਦੇ ਨਸ਼ੇ ਵਿਚ ਹੈ। ਉਸ ਨੂੰ ਵੀ ਝਗੜੇ ਦੌਰਾਨ ਕੁਝ ਸੱਟਾਂ ਲੱਗੀਆਂ ਹਨ, ਜਿਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਫ਼ਿਲਹਾਲ ਇਸ ਮਾਮਲੇ ਬਾਰੇ ਸਾਰੀ ਸੂਚਨਾ ਪੁਲਸ ਦੇ ਸੀਨੀਅਰ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News