ਪੰਜਾਬ ''ਚ ਵੱਡੀ ਘਟਨਾ, ਡੇਅਰੀ ਫਾਰਮ ''ਚ ਗਊਆਂ ''ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਗਾਂ ਦੀ ਮੌਤ

Saturday, Sep 28, 2024 - 01:09 PM (IST)

ਪੰਜਾਬ ''ਚ ਵੱਡੀ ਘਟਨਾ, ਡੇਅਰੀ ਫਾਰਮ ''ਚ ਗਊਆਂ ''ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਗਾਂ ਦੀ ਮੌਤ

ਰੂਪਨਗਰ (ਵਿਜੇ ਸ਼ਰਮਾ)-ਕੁਝ ਅਣਪਛਾਤੇ ਵਿਅਕਤੀਆਂ ਨੇ ਰੂਪਨਗਰ ਸ਼ਹਿਰ ’ਚ ਗਊਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਇਕ ਡੇਅਰੀ ਫਾਰਮ ’ਤੇ ਹਮਲਾ ਕਰ ਦਿੱਤਾ, ਜਿਸ ’ਚ 5 ਗਊਆਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈਆਂ, ਜਦਕਿ ਇਕ ਗਾਂ ਦੀ ਮੌਤ ਹੋ ਗਈ। ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ’ਚ ਨਿੰਦਾ ਕੀਤੀ ਹੈ ਅਤੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਇਸ ਘਟਨਾ ਨੂੰ ਲੈ ਕੇ ਰੂਪਨਗਰ ਸ਼ਹਿਰ ’ਚ ਭਾਰੀ ਰੋਸ ਫੈਲਿਆ ਹੋਇਆ ਹੈ।

PunjabKesari

ਸ਼ਹਿਰ ਦੇ ਪੁਲ ਬਾਜ਼ਾਰ ’ਚ ਚੱਲ ਰਹੇ ਗਊਆਂ ਦੇ ਫਾਰਮ ਦੇ ਸੰਚਾਲਕ ਪਰਮਵੀਰ ਵਾਸੂਦੇਵਾ ਨੇ ਦੱਸਿਆ ਕਿ ਉਨ੍ਹਾਂ ਨੇ ਸਵੇਰੇ ਵੇਖਿਆ ਕਿ 6 ਗਊਆਂ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਦੇ ਜ਼ਖ਼ਮ ਸਨ। ਇਨ੍ਹਾਂ ’ਚੋਂ ਇਕ ਗਊ ਦੀ ਬਾਅਦ ’ਚ ਮੌਤ ਹੋ ਗਈ, ਜਿਸ ਨੂੰ ਪੋਸਟਮਾਰਟਮ ਲਈ ਪਸ਼ੂ ਹਸਪਤਾਲ ਭੇਜ ਦਿੱਤਾ ਗਿਆ ਹੈ। ਗੰਭੀਰ ਜ਼ਖ਼ਮੀ ਇਕ ਗਊ ਨੂੰ ਵੀ ਇਲਾਜ ਲਈ ਪਸ਼ੂ ਹਸਪਤਾਲ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ- ਅਮਰੀਕਾ 'ਚ ਪੰਜਾਬੀ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮੰਜ਼ਰ ਵੇਖ ਸਹਿਮੇ ਲੋਕ

PunjabKesari

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਮੌਕੇ ’ਤੇ ਹਾਜ਼ਰ ਡੀ. ਐੱਸ. ਪੀ. ਮਨਵੀਰ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਡੇਅਰੀ ਫਾਰਮ ਦੇ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਘਟਨਾ ਨੂੰ ਲੈ ਕੇ ਸਨਾਤਨ ਧਰਮ ਸਭਾ, ਸ਼ਿਵਸੈਨਾ, ਅਤੇ ਸਵਰਨਕਾਰ ਸੰਘ ਨੇ ਜ਼ੋਰਦਾਰ ਨਿੰਦਾ ਕਰਦੇ ਕਿਹਾ ਕਿ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਗਊਆਂ ਦੀ ਰੱਖਿਆ ਦੇ ਪ੍ਰਬੰਧ ਕੀਤੇ ਜਾਣ।

ਮੁਲਜ਼ਮ ਜਲਦ ਹੀ ਪੁਲਸ ਦੀ ਗ੍ਰਿਫ਼ਤਾਰ ’ਚ ਹੋਣਗੇ : ਐੱਸ. ਪੀ. ਹੁੰਦਲ
ਐੱਸ. ਪੀ. ਹੈੱਡਕੁਆਰਟਰ ਰਾਜਪਾਲ ਸਿੰਘ ਹੁੰਦਲ ਨੇ ਦੱਸਿਆ ਕਿ ਪੁਲਸ ਨੇ ਪਸ਼ੂ ਕਰੂਰਤਾ ਰੋਕੂ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦ ਹੀ ਮੁਲਜ਼ਮ ਪੁਲਸ ਦੀ ਗ੍ਰਿਫ਼ਤਾਰ ’ਚ ਹੋਣਗੇ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ, ਕੈਮਿਸਟ ਸ਼ਾਪ ’ਤੇ ਕੰਮ ਕਰਨ ਵਾਲੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News