ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ''ਤੇ ਹਮਲਾ, ਚੱਲੀਆਂ ਗੋਲੀਆਂ

Saturday, Sep 13, 2025 - 04:55 PM (IST)

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ''ਤੇ ਹਮਲਾ, ਚੱਲੀਆਂ ਗੋਲੀਆਂ

ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਕਾਰ 'ਤੇ ਬੀਤੀ ਰਾਤ ਗੋਲੀਆਂ ਚੱਲਣ ਦੀ ਘਟਨਾ ਵਾਪਰੀ ਹੈ। ਇਹ ਘਟਨਾ ਥਾਣਾ ਡੇਹਲੋਂ ਦੇ ਇਲਾਕੇ ਵਿੱਚ ਵਾਪਰੀ ਦੱਸੀ ਜਾ ਰਹੀ ਹੈ। ਸੂਤਰਾ ਤੋਂ ਮਿਲੀ ਜਾਣਕਾਰੀ ਅਨੁਸਾਰ ਬੈਂਸ ਦਾ ਆਪਣੇ ਭਰਾ ਪਰਮਜੀਤ ਸਿੰਘ ਬੈਂਸ ਨਾਲ ਝਗੜਾ ਚੱਲ ਰਿਹਾ ਸੀ, ਇਸ ਝਗੜੇ ਕਾਰਨ ਪਰਮਜੀਤ ਦੇ ਪੁੱਤਰ ਜਗਜੋਤ ਨੇ ਸਿਮਰਜੀਤ 'ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਕਿ ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਫਾਈਰਿੰਗ ਹੋ ਗਈ।

ਘਟਨਾ ਦੌਰਾਨ ਜਦ ਸਿਮਰਜੀਤ ਸਿੰਘ ਬੈਂਸ 'ਤੇ ਫਾਈਰਿੰਗ ਹੋਈ ਉਸ ਵੇਲੇ ਉਹ ਕਾਰ ਨੂੰ ਘਰ ਵਿੱਚੋਂ ਬਾਹਰ ਕੱਢ ਰਹੇ ਸਨ, ਹਾਲਾਂਕਿ ਖੁਸ਼ਕਿਸਮਤੀ ਨਾਲ ਉਨ੍ਹਾਂ ਨੂੰ ਇਸ ਘਟਨਾ ਵਿੱਚ ਕੋਈ ਸੱਟ ਨਹੀਂ ਲੱਗੀ। ਇਸ ਘਟਨਾ ਤੋਂ ਬਾਅਦ ਜਦੋਂ ਮੀਡੀਆ ਨੇ ਪਰਿਵਾਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪਰਿਵਾਰ ਨੇ ਚੁੱਪੀ ਬਣਾਈ ਰੱਖੀ, ਕੋਈ ਵੀ ਮੈਂਬਰ ਇਸ ਘਟਨਾ ਬਾਰੇ ਗੱਲ ਨਹੀਂ ਕਰ ਰਿਹਾ।

ਇਹ ਸਾਰਾ ਮਾਮਲਾ ਕਾਂਗਰਸ ਹਾਈਕਮਾਨ ਤੱਕ ਵੀ ਪਹੁੰਚ ਗਿਆ ਹੈ ਅਤੇ ਹਾਈਕਮਾਨ ਇਸ ਪੂਰੇ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਡੇਹਲੋਂ ਥਾਣੇ ਦੇ ਐੱਸ. ਐੱਚ. ਓ. ਸੁਖਜਿੰਦਰ ਨੇ ਦੱਸਿਆ ਕਿ ਅਜੇ ਤੱਕ ਕਿਸੇ ਵੀ ਧਿਰ ਵੱਲੋਂ ਕੋਈ ਸ਼ਿਕਾਇਤ ਨਹੀਂ ਆਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।


author

DILSHER

Content Editor

Related News