ਸਰਕਾਰੀ ਸਕੂਲ ਦੇ ਸਾਇੰਸ ਅਧਿਆਪਕ ਨਾਲ ਬੁਰੀ ਤਰ੍ਹਾਂ ਕੁੱਟਮਾਰ, ਹਸਪਤਾਲ ''ਚ ਚੱਲ ਰਿਹਾ ਇਲਾਜ

Friday, Aug 09, 2024 - 02:55 PM (IST)

ਸਰਕਾਰੀ ਸਕੂਲ ਦੇ ਸਾਇੰਸ ਅਧਿਆਪਕ ਨਾਲ ਬੁਰੀ ਤਰ੍ਹਾਂ ਕੁੱਟਮਾਰ, ਹਸਪਤਾਲ ''ਚ ਚੱਲ ਰਿਹਾ ਇਲਾਜ

ਸ਼ੇਰਪੁਰ (ਅਨੀਸ਼)- ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਮਾਹਮਦਪੁਰ ਦੇ ਸਰਕਾਰੀ ਸਕੂਲ ’ਚ ਸੇਵਾਵਾਂ ਨਿਭਾ ਰਹੇ ਸਾਇੰਸ ਅਧਿਆਪਕ ਦੀ ਮਾਹਮਦਪੁਰ ਤੋਂ ਕੁਠਾਲਾ ਜਾਂਦੇ ਸਮੇਂ ਅਣਪਛਾਤੇ ਵਿਅਕਤੀਆਂ ਵੱਲੋਂ ਰਸਤੇ ’ਚ ਘੇਰ ਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਕੀ ਪੜ੍ਹੀ ਲਿਖੀ ਅਤੇ ਕਮਾਉਣਯੋਗ ਪਤਨੀ ਨਹੀਂ ਲੈ ਸਕਦੀ ਗੁਜ਼ਾਰਾ ਭੱਤਾ? ਪੜ੍ਹੋ ਹਾਈ ਕੋਰਟ ਦਾ ਅਹਿਮ ਫ਼ੈਸਲਾ

ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਧੂਰੀ ਵਿਖੇ ਜ਼ੇਰੇ ਇਲਾਜ ਅਧਿਆਪਕ ਜਤਿੰਦਰ ਸਿੰਘ ਵਾਸੀ ਕੁਠਾਲਾ ਨੇ ਦੱਸਿਆ ਕਿ ਉਹ ਦੁਪਹਿਰ 2 ਵਜੇ ਤੋਂ ਬਾਅਦ ਆਪਣੀ ਡਿਊਟੀ ਖਤਮ ਕਰ ਕੇ ਮਾਹਮਦਪੁਰ ਸਕੂਲ ਤੋਂ ਆਪਣੇ ਘਰ ਪਿੰਡ ਕੁਠਾਲਾ ਵੱਲ ਨੂੰ ਜਾ ਰਿਹਾ ਸੀ ਤਾਂ ਰਸਤੇ ’ਚ ਚਾਰ-ਪੰਜ ਇਕ ਗੱਡੀ ’ਚ ਸਵਾਰ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਉੱਪਰ ਰਾਡਾਂ ਜਿਸ ’ਤੇ ਗਰਾਰੀਆਂ ਫਿੱਟ ਕੀਤੀਆਂ ਹੋਈ ਸਨ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਨਜ਼ਦੀਕ ਖੇਤਾਂ ’ਚ ਕੰਮ ਕਰਦੀਆਂ ਔਰਤਾਂ ਦੇ ਰੌਲਾ ਪਾਉਣ ’ਤੇ ਉਹ ਮੌਕੇ ਤੋਂ ਫਰਾਰ ਹੋਰ ਗਏ। ਅਧਿਆਪਕ ਜਤਿੰਦਰ ਸਿੰਘ ਨੇ ਦੋਸ਼ੀਆਂ ਦੀ ਪਛਾਣ ਕਰ ਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਿਉਂ ਵਧਾਏ ਜਾ ਰਹੇ ਜ਼ਮੀਨਾਂ ਦੇ ਕੁਲੈਕਟਰ ਰੇਟ? ਵਿੱਤ ਮੰਤਰੀ ਨੇ ਦੱਸੀ ਅਸਲ ਵਜ੍ਹਾ (ਵੀਡੀਓ)

ਥਾਣਾ ਸ਼ੇਰਪੁਰ ਦੇ ਮੁਖੀ ਇੰਸਪੈਕਟਰ ਬਲਵੰਤ ਸਿੰਘ ਬਲਿੰਗ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦੀਆਂ ਤਸਵੀਰਾਂ ਨੂੰ ਖੰਗਾਲਿਆ ਜਾ ਰਿਹਾ ਹੈ। ਪੀੜਤ ਅਧਿਆਪਕ ਜਤਿੰਦਰ ਸਿੰਘ ਦੇ ਬਿਆਨ ਕਲਮਬੰਦ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News