ਗੁਰੂ ਸਾਹਿਬ ਦੀ ਤਾਬਿਆ 'ਚ ਬੈਠੇ ਗ੍ਰੰਥੀ ਸਿੰਘ 'ਤੇ ਹਮਲਾ, ਫਿਰ ਨੌਜਵਾਨ ਨੇ ਕੀਤਾ ਬੇਹੱਦ ਸ਼ਰਮਨਾਕ ਕਾਰਾ (ਵੀਡੀਓ)

Wednesday, Dec 06, 2023 - 03:16 PM (IST)

ਗੁਰੂ ਸਾਹਿਬ ਦੀ ਤਾਬਿਆ 'ਚ ਬੈਠੇ ਗ੍ਰੰਥੀ ਸਿੰਘ 'ਤੇ ਹਮਲਾ, ਫਿਰ ਨੌਜਵਾਨ ਨੇ ਕੀਤਾ ਬੇਹੱਦ ਸ਼ਰਮਨਾਕ ਕਾਰਾ (ਵੀਡੀਓ)

ਮੋਹਾਲੀ : ਮੋਹਾਲੀ ਅਧੀਨ ਪੈਂਦੇ ਖਰੜ ਨੇੜਲੇ ਪਿੰਡ ਸਿੱਲ ਦੇ ਗੁਰਦੁਆਰਾ ਸਾਹਿਬ 'ਚ ਇਕ ਨੌਜਵਾਨ ਵਲੋਂ ਬੇਹੱਦ ਸ਼ਰਮਨਾਕ ਕਾਰਾ ਕੀਤਾ ਗਿਆ। ਉਕਤ ਨੌਜਵਾਨ ਨੇ ਪਹਿਲਾਂ ਗ੍ਰੰਥੀ ਸਿੰਘ 'ਤੇ ਹਮਲਾ ਕੀਤਾ ਅਤੇ ਫਿਰ ਆਪਣੇ ਸਾਰੇ ਕੱਪੜੇ ਉਤਾਰ ਲਏ। ਜਾਣਕਾਰੀ ਮੁਤਾਬਕ ਪਿੰਡ ਦਾ ਹੀ ਇਕ ਨੌਜਵਾਨ ਰੋਜ਼ਾਨਾ 5 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਵਿਖੇ ਆਉਂਦਾ ਹੈ। ਉਹ ਅੱਜ ਆਉਂਦੇ ਹੀ ਗ੍ਰੰਥੀ ਸਿੰਘ ਨੂੰ ਅੰਮ੍ਰਿਤ ਛਕਾਉਣ ਲਈ ਕਹਿਣ ਲੱਗਾ।

ਇਹ ਵੀ ਪੜ੍ਹੋ : ਪ੍ਰਾਈਵੇਟ ਸਕੂਲਾਂ 'ਚ ਐਂਟਰੀ ਕਲਾਸ ਲਈ ਦਾਖ਼ਲਾ ਸ਼ਡਿਊਲ ਜਾਰੀ, ਮਾਪੇ ਇੰਝ ਕਰ ਸਕਣਗੇ ਅਪਲਾਈ

ਜਦੋਂ ਗ੍ਰੰਥੀ ਸਿੰਘ ਨੇ ਮਨ੍ਹਾਂ ਕੀਤਾ ਤਾਂ ਉਕਤ ਨੌਜਵਾਨ ਨੇ ਗ੍ਰੰਥੀ ਸਿੰਘ 'ਤੇ ਹਮਲਾ ਕਰ ਦਿੱਤਾ ਅਤੇ ਉਸ ਨਾਲ ਕਾਫੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਬੇਹੱਦ ਸ਼ਰਮਨਾਕ ਕਾਰਾ ਕਰਦੇ ਹੋਏ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ 'ਚ ਹੀ ਆਪਣੇ ਸਾਰੇ ਕੱਪੜੇ ਉਤਾਰ ਦਿੱਤੇ।

ਇਹ ਵੀ ਪੜ੍ਹੋ : ਵਿਆਹ ਦੀ ਵਰ੍ਹੇਗੰਢ ਮਨਾ ਰਹੇ ਜੋੜੇ ਦੇ ਘਰ ਵਰ੍ਹਨ ਲੱਗੇ ਇੱਟਾਂ-ਪੱਥਰ, CCTV 'ਚ ਕੈਦ ਹੋਈ ਘਟਨਾ

ਇਸ ਘਟਨਾ ਨੂੰ ਅੰਜਾਮ ਦੇਣ ਮਗਰੋਂ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਘਟਨਾ ਨੂੰ ਲੈ ਕੇ ਪੂਰੇ ਪਿੰਡ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅਜਿਹਾ ਕਰਨ ਵਾਲੇ ਸ਼ਖ਼ਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਗੁਰੂਘਰਾਂ 'ਚ ਅਜਿਹੀਆਂ ਘਟਨਾਵਾਂ ਦਾ ਹੋਣ ਬੇਹੱਦ ਹੀ ਮੰਦਭਾਗਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News