ਅੱਧਾ ਦਰਜਨ ਹਥਿਆਰਬੰਦ ਨੌਜਵਾਨਾਂ ਨੇ ਘਰ ’ਤੇ ਕੀਤਾ ਹਮਲਾ

Tuesday, Jun 25, 2024 - 04:14 PM (IST)

ਅੱਧਾ ਦਰਜਨ ਹਥਿਆਰਬੰਦ ਨੌਜਵਾਨਾਂ ਨੇ ਘਰ ’ਤੇ ਕੀਤਾ ਹਮਲਾ

ਲੁਧਿਆਣਾ (ਅਨਿਲ)- ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਨਿਊ ਅਸ਼ੋਕ ਨਗਰ ’ਚ ਸ਼ਨੀਵਾਰ ਦੀ ਰਾਤ ਨੂੰ ਅੱਧਾ ਦਰਜਨ ਦੇ ਕਰੀਬ ਨੌਜਵਾਨਾਂ ਵੱਲੋਂ ਇਕ ਘਰ ਦੇ ਬਾਹਰ ਇੱਟਾਂ-ਪੱਥਰਾਂ ਅਤੇ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਦੀ ਅੱਧੀ ਰਾਤ ਨੂੰ ਅੱਧਾ ਦਰਜਨ ਹਥਿਆਰਬੰਦ ਨੌਜਵਾਨਾਂ ਨੇ ਉਕਤ ਮੁਹੱਲੇ ’ਚ ਇਕ ਔਰਤ ਦੇ ਘਰ ਹਮਲਾ ਕਰ ਦਿੱਤਾ। ਹਮਲੇ ’ਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਜਦੋਂ ਇਸ ਸਬੰਧੀ ਪੀੜਤ ਪਰਿਵਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਉਨ੍ਹਾਂ ਦੇ ਘਰ ’ਤੇ ਕੁਝ ਵਿਅਕਤੀਆਂ ਨੇ ਹਮਲਾ ਕੀਤਾ ਸੀ ਪਰ ਉਨ੍ਹਾਂ ਨੇ ਇਸ ਸਬੰਧੀ ਪੁਲਸ ਨੂੰ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ।

ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਸਾਹਿਬ ਦੀ ਸੇਵਾ ਅਤੇ ਪਾਠੀ ਸਿੰਘ ਸਾਹਿਬਾਨ ਨੂੰ ਲੈ ਕੇ ਹੋਈ ਤਕਰਾਰ, ਇਕ ਦੀ ਮੌਤ

ਇਸ ਵਾਰਦਾਤ ਦੀ ਇਕ ਵੀਡੀਓ ਸੀ. ਸੀ. ਟੀ. ਵੀ. ਕੈਮਰੇ ’ਚ ਵੀ ਕੈਦ ਹੋਈ ਹੈ। ਜਦੋਂ ਇਸ ਸਬੰਧੀ ਥਾਣਾ ਮੁਖੀ ਜੈਦੀਪ ਜਾਖੜ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪੁਲਸ ਕੋਲ ਕਿਸੇ ਵੀ ਧਿਰ ਦੀ ਸ਼ਿਕਾਇਤ ਨਹੀਂ ਆਈ। ਜੇਕਰ ਕੋਈ ਸ਼ਿਕਾਇਤ ਆਵੇਗੀ ਤਾਂ ਉਸ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News