ਸਬਜ਼ੀ ਮੰਡੀ ਦੇ ਪ੍ਰਧਾਨ ਈਲੂ ’ਤੇ ਜਾਨਲੇਵਾ ਹਮਲਾ

Tuesday, Oct 22, 2024 - 02:22 PM (IST)

ਸਬਜ਼ੀ ਮੰਡੀ ਦੇ ਪ੍ਰਧਾਨ ਈਲੂ ’ਤੇ ਜਾਨਲੇਵਾ ਹਮਲਾ

ਲੁਧਿਆਣਾ (ਅਨਿਲ)- ਥਾਣਾ ਜੋਧੇਵਾਲ ਦੇ ਅਧੀਨ ਆਉਂਦੀ ਬਹਾਦਰਕੇ ਰੋਡ ਸਥਿਤ ਸਬਜ਼ੀ ਮੰਡੀ ਵਿਚ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਮਲ ਸਿੰਘ ਈਲੂ ’ਤੇ ਇਕ ਕਾਰ ਸਵਾਰ ਨੇ ਕਾਰ ਚੜ੍ਹਾ ਦਿੱਤੀ, ਜਿਸ ਕਾਰਨ ਗੁਰੂਕਮਲ ਸਿੰਘ ਈਲੂ ਦੀਆਂ ਦੋਵੇਂ ਲੱਤਾਂ ਫੈਕਚਰ ਹੋ ਗਈਆਂ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਦੀ ਰਾਤ ਕਰੀਬ 11 ਵਜੇ ਸਬਜ਼ੀ ਮੰਡੀ ’ਚ ਇਕ ਕਾਰ ’ਚ ਸਵਾਰ 4 ਵਿਅਕਤੀ ਮੰਡੀ ਵਿਚ ਖੜ੍ਹੇ ਹੋਏ ਸਨ, ਜੋ ਕਿਸਾਨ ਬੇਅੰਤ ਸਿੰਘ ਦੇ ਨਾਲ ਲੜਾਈ ਝਗੜਾ ਕਰ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਕਿਸਾਨਾਂ ਦੇ ਵਿਰੋਧ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਕਦਮ

ਜਦੋਂ ਉਹ ਉਕਤ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਉਕਤ ਲੋਕ ਉਸ ਦੇ ਨਾਲ ਵੀ ਬਹਿਸਬਾਜ਼ੀ ਕਰਨ ਲੱਗੇ ਇੰਨੇ ’ਚ ਕਾਰ ਦੇ ਡਰਾਈਵਰ ਨੇ ਤੇਜ਼ ਰਫਤਾਰ ਨਾਲ ਕਾਰ ਭਜਾ ਕੇ ਉਸ ਦੇ ਉੱਪਰ ਚੜ੍ਹਾ ਦਿੱਤੀ, ਜਿਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਫੈਕਚਰ ਹੋ ਗਈਆਂ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਗੁਰਕਮਲ ਸਿੰਘ ਪੁੱਤਰ ਗੁਰਬਖਸ਼ੀਸ਼ ਸਿੰਘ ਵਾਸੀ ਬਸੰਤ ਸਿਟੀ ਦੇ ਬਿਆਨਾਂ ’ਤੇ ਅਣਪਛਾਤੇ 3 ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਪਛਾਣ ਦੇ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News