ਕੁੱਲ੍ਹੜ ਪਿੱਜ਼ਾ ਕੱਪਲ ਨਾਲ ਵਾਪਰੀ ਇਕ ਹੋਰ ਘਟਨਾ, ਗੁੱਸੇ ''ਚ ਆਏ ਸਹਿਜ ਅਰੋੜਾ ਨੇ ਲਾਈਵ ਹੋ ਕੇ ਦੱਸੀ ਸਾਰੀ ਗੱਲ

Monday, Jul 08, 2024 - 07:15 PM (IST)

ਕੁੱਲ੍ਹੜ ਪਿੱਜ਼ਾ ਕੱਪਲ ਨਾਲ ਵਾਪਰੀ ਇਕ ਹੋਰ ਘਟਨਾ, ਗੁੱਸੇ ''ਚ ਆਏ ਸਹਿਜ ਅਰੋੜਾ ਨੇ ਲਾਈਵ ਹੋ ਕੇ ਦੱਸੀ ਸਾਰੀ ਗੱਲ

ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਦੀ ਕਾਰ 'ਤੇ ਕੁਝ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਕੱਪਲ ਦੀ ਕਾਰ ਦੇ ਸ਼ੀਸ਼ੇ ਪੱਥਰ ਮਾਰ ਕੇ ਭੰਨ ਦਿੱਤੇ ਗਏ ਹਨ। ਕਾਰ ਨੂੰ ਲੱਤਾਂ ਮਾਰ-ਮਾਰ ਕੇ ਡੰਟ ਤੱਕ ਪਾ ਦਿੱਤੇ ਗਏ ਹਨ। ਇਹ ਘਟਨਾ ਵੈਸਟ ਹਲਕੇ ਦੇ ਉਜਾਲਾ ਨਗਰ ਵਿਚ ਵਾਪਰੀ। ਕੁੱਲ੍ਹੜ ਪਿੱਜ਼ਾ ਕੱਪਲ ਦੇ ਨਾਂ ਨਾਲ ਮਸ਼ਹੂਰ ਸਹਿਜ ਅਰੋੜਾ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਉਕਤ ਘਟਨਾ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਗੁਰਦੁਆਰਾ ਸਾਹਿਬ 'ਚ ਵਾਪਰੀ ਬੇਅਦਬੀ ਦੀ ਘਟਨਾ, ਨੇਪਾਲੀ ਨੇ ਕੀਤੀ ਨਿਸ਼ਾਨ ਸਾਹਿਬ ਨਾਲ ਛੇੜਛਾੜ

PunjabKesari

ਸਹਿਜ ਅਰੋੜਾ ਨੇ ਲਾਈਵ ਹੋ ਕੇ ਕਿਹਾ ਕਿ ਜੇਕਰ ਕਿਸੇ ਦੀ ਸਾਡੇ ਨਾਲ ਕੋਈ ਦੁਸ਼ਮਣੀ ਹੈ ਤਾਂ ਸਮਝ ਆਉਂਦਾ ਹੈ ਪਰ ਕਾਰ ਗਦੇ ਨਾਲ ਕਿਸੇ ਦੀ ਕੀ ਦੁਸ਼ਮਣੀ ਸੀ। ਸਹਿਜ ਨੇ ਕਿਹਾ ਕਿ ਮੇਰੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਗਏ ਅਤੇ ਉਸ ਨੂੰ ਬੇਹੱਦ ਨੁਕਸਾਨ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਪਹਿਲਾਂ ਇੱਟਾਂ ਮਾਰ ਕੇ ਡਰਾਈਵਰ ਵਾਲੀ ਸਾਈਡ ਦਾ ਸ਼ੀਸ਼ਾ ਤੋੜਿਆ ਗਿਆ ਅਤੇ ਫਿਰ ਗੱਡੀ 'ਤੇ ਲੱਤਾਂ ਮਾਰ ਕੇ ਡੰਟ ਪਾ ਦਿੱਤੇ ਗਏ। ਬਿਨਾਂ ਕਿਸੇ ਕਾਰਨ ਦੇ ਮੇਰੇ ਵਾਹਨ ਨੂੰ ਟਾਰਗੇਟ ਕੀਤਾ ਗਿਆ। ਗਲੀ ਵਿਚ ਹੋਰ ਵੀ ਵਾਹਨ ਖੜ੍ਹੇ ਸਨ ਪਰ ਸਿਰਫ਼ ਗੱਡੀ ਨੂੰ ਹੀ ਨੁਕਸਾਨ ਪਹੁੰਚਾਇਆ ਗਿਆ। ਸਹਿਜ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਗੱਡੀ ਠੀਕ ਕਰਵਾਈ ਸੀ। 

PunjabKesari

ਇਹ ਵੀ ਪੜ੍ਹੋ- ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰਨ ਦੇ ਹੁਕਮ

ਘਟਨਾ ਵਾਲੇ ਸਥਾਨ ਨੇੜੇ ਨਹੀਂ ਲੱਗਾ ਸੀ ਕੋਈ ਸੀ. ਸੀ. ਟੀ. ਵੀ. 
ਮਿਲੀ ਜਾਣਕਾਰੀ ਮੁਤਾਬਕ ਘਟਨਾ ਵਾਲੇ ਸਥਾਨ ਦੇ ਨੇੜੇ ਕੋਈ ਸੀ. ਸੀ. ਟੀ. ਵੀ. ਨਹੀਂ ਲੱਗਾ ਸੀ, ਜਿਸ ਕਾਰਨ ਮੁਲਜ਼ਮ ਘਟਨਾ ਨੂੰ ਅੰਜਾਮ ਦੇ ਕੇ ਉਥੋਂ ਫਰਾਰ ਹੋ ਗਿਆ। ਇਸ ਘਟਨਾ ਦੀ ਸੂਚਨਾ ਕੁੱਲੜ੍ਹ ਪਿੱਜ਼ਾ ਜੋੜੇ ਵੱਲੋਂ ਪੁਲਸ ਕੰਟਰੋਲ ਰੂਮ ਨੂੰ ਦਿੱਤੀ ਗਈ ਸੀ। ਸਿਟੀ ਪੁਲਸ ਨੇ ਮਾਮਲੇ ਵਿੱਚ ਸਹਿਜ ਦੇ ਬਿਆਨ ਦਰਜ ਕਰ ਲਏ ਹਨ। ਘਟਨਾ ਵਾਲੀ ਥਾਂ ਤੋਂ ਥੋੜ੍ਹੀ ਦੂਰੀ 'ਤੇ ਲੱਗੇ ਸੀ. ਸੀ. ਟੀ. ਵੀ. ਵੀ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਮੁਲਜ਼ਮਾਂ ਦੀ ਪਛਾਣ ਹੋ ਸਕੇ।

 

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਲਈ ਅੱਜ ਸ਼ਾਮ 5 ਵਜੇ ਬੰਦ ਹੋ ਜਾਵੇਗਾ ਚੋਣ ਪ੍ਰਚਾਰ, ਸ਼ਰਾਬ ਦੇ ਠੇਕੇ ਵੀ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News