ਅਜਨਾਲਾ ''ਚ ਮਾਈਨਿੰਗ ਅਧਿਕਾਰੀਆਂ ''ਤੇ ਹੋਇਆ ਹਮਲਾ, ਸਰਕਾਰੀ ਗੱਡੀ ਦੀ ਭੰਨਤੋੜ, 3 ਇੰਸਪੈਕਟਰ ਜ਼ਖ਼ਮੀ
Thursday, Sep 07, 2023 - 05:51 AM (IST)
ਅਜਨਾਲਾ (ਗੁਰਜੰਟ)- ਸਰਹੱਦੀ ਤਹਿਸੀਲ ਅਜਨਾਲਾ ਦੇ ਦਰਿਆ ਨਾਲ ਲੱਗਦੇ ਇਲਾਕੇ ਅੰਦਰ ਰੇਤ ਮਾਫ਼ੀਆ ਪਿਛਲੇ ਕੁਝ ਸਮੇਂ ਤੋਂ ਪੂਰੀ ਤਰ੍ਹਾਂ ਸਰਗਰਮ ਨਜਰ ਆ ਰਿਹਾ ਹੈ। ਇਸ ਰੇਤ ਮਾਫੀਆ ਵੱਲੋਂ ਬੀਤੀ ਸ਼ਾਮ ਸਰਹੱਦੀ ਪਿੰਡ ਸਾਰੰਗਦੇਵ ਖਾਂਨਵਾਲ ਵਿਖੇ ਮਾਈਨਿੰਗ ਅਧਿਕਾਰੀਆਂ ਦੀ ਕੁੱਟਮਾਰ ਕਰਨ ਅਤੇ ਸਰਕਾਰੀ ਗੱਡੀ ਦੀ ਭੰਨ ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਖ਼ਬਰ ਵੀ ਪੜ੍ਹੋ - ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ 4 ਆਗੂਆਂ ਨੂੰ ਦਿਖਾਇਆ ਬਾਹਰ ਦਾ ਰਾਹ, ਤੁਰੰਤ ਪ੍ਰਭਾਵ ਨਾਲ ਕੀਤਾ ਬਰਖ਼ਾਸਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ਦੇ ਗਵਾਹ ਬੱਗਾ ਸਿੰਘ ਵਾਸੀ ਖਾਨਵਾਲ ਨੇ ਦੱਸਿਆ ਕਿ ਖਾਂਨਵਾਲ ਦੇ ਮੰਡ ਵਿਚ ਵੱਡੇ ਪੱਧਰ 'ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਮੇਰੇ ਵੱਲੋਂ ਮਾਇਨਿੰਗ ਅਧਿਕਾਰੀਆਂ ਨੂੰ ਸੱਦਿਆ ਗਿਆ ਸੀ, ਜਿਸ ਤੋਂ ਅਧਿਕਾਰੀਆਂ ਵੱਲੋਂ ਮੌਕੇ 'ਤੇ ਪਹੁੰਚਣ 'ਤੇ ਨਾਜਾਇਜ਼ ਮਾਈਨਿੰਗ ਕਰਨ ਵਾਲੇ ਕਰੀਬ 15 ਵਿਅਕਤੀਆਂ ਨੇ ਮਾਈਨਿੰਗ ਅਧਿਕਾਰੀਆਂ ਦੀ ਗੱਡੀ ਦੇ ਅੱਗੇ ਤੇ ਪਿੱਛੇ ਟਰੈਕਟਰ ਲਗਾ ਕੇ ਘੇਰਨ ਤੋਂ ਬਾਅਦ ਉਨ੍ਹਾਂ ਦੀ ਬਹੁਤ ਕੁੱਟਮਾਰ ਕੀਤੀ ਅਤੇ ਗੱਡੀ ਦੀ ਭੰਨਤੋੜ ਵੀ ਕੀਤੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕੇ ਉਕਤ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਤੋਂ NCR ਦਾ ਹਵਾਈ ਸਫ਼ਰ ਹੋਵੇਗਾ ਸਸਤਾ; ਸਿਰਫ਼ 999 ਰੁਪਏ ਦੀ ਹੋਵੇਗੀ ਟਿਕਟ: CM ਮਾਨ
ਇਸ ਸਬੰਧੀ ਜਾਣਕਾਰੀ ਮਾਈਨਿੰਗ ਵਿਭਾਗ ਦੇ ਐੱਸ.ਡੀ.ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਸਾਨੂੰ ਖਾਂਨਵਾਲ ਵਿਖੇ ਨਾਜਾਇਜ਼ ਮਾਈਨਿੰਗ ਹੋਣ ਇਤਲਾਹ ਮਿਲੀ ਸੀ, ਜਿਸ ਤੋਂ ਬਾਅਦ ਸਾਡੇ ਇੰਸਪੈਕਟਰਾਂ ਵੱਲੋਂ ਮੌਕੇ 'ਤੇ ਪਹੁੰਚਣ 'ਤੇ ਉੱਥੇ ਮੌਜੂਦ ਕੁਝ ਲੋਕਾਂ ਨੇ ਸਾਡੀ ਟੀਮ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਇਕ ਮਾਈਨਿੰਗ ਇੰਸਪੈਕਟਰ ਦੇ ਸਿਰ ਵਿਚ ਗੰਭੀਰ ਸੱਟ ਲੱਗਣ ਕਾਰਨ ਉਸ ਨੂੰ ਟਾਂਕੇ ਲਗਵਾਉਣੇ ਪਏ ਹਨ, ਜਦਕਿ ਦੋ ਇੰਸਪੈਕਟਰਾਂ ਦੇ ਗੁਝੀਆਂ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲੇ ਗੁਪਤ ਵਿਅਕਤੀਆਂ ਖ਼ਿਲਾਫ਼ ਲਿਖਤੀ ਦਰਖਾਸਤ ਦਿੱਤੀ ਗਈ ਹੈ, ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕੀ ਨਜਾਇਜ਼ ਮਾਈਨਿੰਗ ਦੇ ਧੰਦੇ ਨੂੰ ਪੂਰੀ ਤਰ੍ਹਾਂ ਨਕੇਲ ਪਾਉਣ ਲਈ ਸਾਡੀ ਸੁਰੱਖਿਆ ਵਿਚ ਵਾਧਾ ਕੀਤਾ ਜਾਵੇ।
ਇਹ ਖ਼ਬਰ ਵੀ ਪੜ੍ਹੋ - ਸਫ਼ਾਈ ਸੇਵਕ ਦੀ ਤਨਖ਼ਾਹ 'ਚੋਂ ਹਿੱਸਾ ਲੈ ਰਿਹਾ ਸੀ ਨਗਰ ਨਿਗਮ ਸੁਪਰਵਾਈਜ਼ਰ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਇਸ ਮਾਮਲੇ ਸਬੰਧੀ ਪੁਲਸ ਅਜਨਾਲਾ ਦੇ ਐੱਸ. ਐੱਚ. ਓ. ਸੁਖਜਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਮਾਈਨਿੰਗ ਵਿਭਾਗ ਦੀ ਟੀਮ ਪਿੰਡ ਖਾਨਵਾਲ ਵਿਖੇ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਗਈ ਸੀ, ਜਿੱਥੇ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਹੈ, ਜਿੰਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਾਰ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8