ਨਾਰੰਗ ’ਤੇ ਹੋਏ ਹਮਲੇ ਨਾਲ ਕਿਸਾਨ ਅੰਦੋਲਨ ਨੂੰ ਢਾਹ ਲੱਗੇਗੀ : ਜਾਖੜ

Sunday, Mar 28, 2021 - 02:45 AM (IST)

ਚੰਡੀਗੜ੍ਹ/ਜਲੰਧਰ,(ਅਸ਼ਵਨੀ, ਧਵਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ’ਤੇ ਅੱਜ ਮਲੋਟ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਲੋਕਤੰਤਰ ਵਿਚ ਇਸ ਤਰਾਂ ਦਾ ਵਰਤਾਓ ਸਹਿਣਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰਾਂ ਦੀਆਂ ਘਟਨਾਵਾਂ ਨਾਲ ਕਿਸਾਨ ਅੰਦੋਲਨ ਕਮਜ਼ੋਰ ਹੋਵੇਗਾ। ਜਾਖੜ ਨੇ ਇਥੋਂ ਜਾਰੀ ਬਿਆਨ ਵਿਚ ਮਲੋਟ ਵਿਚ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਲੋਕਤੰਤਰ ਵਿਚ ਹਰ ਇਕ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਸਭ ਨੂੰ ਦੇਸ਼ ਦੇ ਹਰੇਕ ਨਾਗਰਿਕ ਦੇ ਬੋਲਣ ਦੇ ਅਧਿਕਾਰ ਦਾ ਸਨਮਾਨ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਸ ਸਮੇਂ ਕਿਸਾਨ ਅੰਦੋਲਨ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਸਹੀ ਦਿਸ਼ਾ ਵੱਲ ਜਾ ਰਿਹਾ ਸੀ ਪਰ ਇਸ ਤਰ੍ਹਾਂ ਦੀਆਂ ਘਟਨਾਵਾਂ ਕਿਸਾਨ ਅੰਦੋਲਨ ਲਈ ਘਾਤਕ ਸਿੱਧ ਹੋਣਗੀਆਂ। ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਤਰ੍ਹਾਂ ਦੀਆਂ ਗੈਰ-ਕਾਨੂੰਨੀ ਕਾਰਵਾਈਆਂ ਤੋਂ ਦੂਰ ਰਹਿਣ ਕਿਉਂਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਹੈ।


Bharat Thapa

Content Editor

Related News