ਲੁਧਿਆਣਾ ''ਚ ਗੁੰਡਾਗਰਦੀ ਦਾ ਨੰਗਾ ਨਾਚ

Monday, Nov 19, 2018 - 03:59 PM (IST)

ਲੁਧਿਆਣਾ ''ਚ ਗੁੰਡਾਗਰਦੀ ਦਾ ਨੰਗਾ ਨਾਚ

ਲੁਧਿਆਣਾ : ਸ਼ਹਿਰ ਦੇ ਫੀਲਡ ਗੰਜ ਇਲਾਕੇ 'ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਕੁਝ ਅਣਪਛਾਤੇ ਲੋਕਾਂ ਨੇ ਹਥਿਆਰਾਂ ਸਮੇਤ ਲੋਕਾਂ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਲੋਕਾਂ 'ਚ ਖਲਬਲੀ ਮਚ ਗਈ। ਇਸ ਦੀ ਸੂਚਨਾ ਤੋਂ ਬਾਅਦ ਏ. ਸੀ. ਪੀ. ਵਰਿਆਮ ਸਿੰਘ ਮੌਕੇ 'ਤੇ ਪੁੱਜੇ ਅਤੇ ਦੋਸ਼ੀਆਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ। ਜਾਣਕਾਰੀ ਦਿੰਦਿਆਂ ਏ. ਸੀ. ਪੀ. ਨੇ ਦੱਸਿਆ ਕਿ ਪੁਲਸ ਨੇ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਲਾਕਾ ਵਾਸੀਆਂ ਦਾ ਕਹਿਣਾ ਸੀ ਕਿ ਗੁੰਡਾਗਰਦੀ ਦਾ ਜੋ ਨੰਗਾ ਨਾਚ ਹੋਇਆ ਹੈ, ਇਸ ਦੇ ਦੋਸ਼ੀਆਂ 'ਤੇ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਦੁਬਾਰਾ ਅਜਿਹੀ ਹਰਕਤ ਕਰਨ ਤੋਂ ਪਹਿਲਾਂ ਦੋਸ਼ੀ ਕਈ ਵਾਰ ਸੋਚਣ।


author

Babita

Content Editor

Related News