ਨਸ਼ੇ ਦੇ ਮਾਮਲੇ ''ਚ ਫੜੇ ਮੁਲਜ਼ਮਾਂ ਦਾ ਮੈਡੀਕਲ ਕਰਵਾਉਣ ਗਈ ਪੁਲਸ ਟੀਮ ਨਾਲ ਕੁੱਟਮਾਰ

Tuesday, Oct 15, 2024 - 06:17 PM (IST)

ਨਸ਼ੇ ਦੇ ਮਾਮਲੇ ''ਚ ਫੜੇ ਮੁਲਜ਼ਮਾਂ ਦਾ ਮੈਡੀਕਲ ਕਰਵਾਉਣ ਗਈ ਪੁਲਸ ਟੀਮ ਨਾਲ ਕੁੱਟਮਾਰ

ਲੁਧਿਆਣਾ (ਰਾਜ): ਐੱਨ.ਡੀ.ਪੀ.ਐੱਸ. ਐਕਟ ਤਹਿਤ ਫੜੇ ਗਏ ਮੁਲਜ਼ਮ ਜਦੋਂ ਆਪਣਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਗਏ ਤਾਂ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਗਾਹਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਨ੍ਹਾਂ ਨਾਲ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਪੰਚਾਇਤੀ ਚੋਣਾਂ ਦਰਮਿਆਨ ਭਖਿਆ ਮਾਹੌਲ, ਬੈਲਟ ਬਾਕਸ 'ਚ ਪਾਇਆ ਤੇਜ਼ਾਬ

ਇਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 2 ਅਤੇ ਚੌਕੀ ਸਿਵਲ ਹਸਪਤਾਲ ਦੀ ਪੁਲਸ ਮੌਕੇ ’ਤੇ ਪੁੱਜੀ। ਜਿਸ ਨੂੰ ਦੇਖ ਕੇ ਮੁਲਜ਼ਮ ਫ਼ਰਾਰ ਹੋ ਗਏ। ਇਸ ਮਾਮਲੇ ਵਿਚ ਪੁਲਸ ਨੇ ਅਜੇ ਕੁਮਾਰ ਅਤੇ ਬਿਕਰਮਜੀਤ ਸਿੰਘ ਉਰਫ਼ ਘੋੜਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News