ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਪਾਰਟੀ ''ਤੇ ਹਮਲਾ, ਪਾੜ''ਤੀ ਵਰਦੀ, ਵਰ੍ਹਾਏ ਇੱਟਾਂ-ਰੋੜੇ, ਮੁਲਜ਼ਮ ਵੀ ਭਜਾ''ਤਾ

Saturday, Aug 17, 2024 - 05:32 AM (IST)

ਗੁਰੂਹਰਸਹਾਏ (ਸੁਨੀਲ ਵਿੱਕੀ)– ਪਿੰਡ ਮੋਹਣ ਕੇ ਉਤਾੜ ਵਿਖੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਪਾਰਟੀ ’ਤੇ ਹਮਲਾ ਕਰਨ, ਪੁਲਸ ਮੁਲਾਜ਼ਮ ਦੀ ਵਰਦੀ ਪਾੜਨ ਅਤੇ ਪੁਲਸ ਦੀ ਹਿਰਾਸਤ ਵਿਚੋਂ ਮੁਲਜ਼ਮ ਨੂੰ ਛੁਡਵਾ ਕੇ ਭਜਾ ਦੇਣ ਦੇ ਦੋਸ਼ ’ਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ 15 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।

ਥਾਣਾ ਗੁਰੂਹਰਸਹਾਏ ਦੇ ਸਹਾਇਕ ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਵਲੰਟੀਅਰ ਮਨਜਿੰਦਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਸੋਹਣਗੜ੍ਹ ਰੱਤੇਵਾਲਾ ਨੇ ਦੱਸਿਆ ਕਿ ਉਹ ਮੁਲਜ਼ਮ ਵਿਸ਼ਵਜੀਤ ਸਿੰਘ ਉਰਫ ਵਿੱਕੀ ਪੁੱਤਰ ਕੁਲਵੰਤ ਸਿੰਘ ਨੂੰ ਉਸ ਦੇ ਘਰੋਂ ਗ੍ਰਿਫਤਾਰ ਕਰਨ ਲਈ ਸਾਥੀ ਕਰਮਚਾਰੀਆਂ ਨਾਲ ਗਿਆ ਸੀ। 

ਇਹ ਵੀ ਪੜ੍ਹੋ- ਪੁਲਸ ਮੁਲਾਜ਼ਮਾਂ ਨੇ ਸਿਵਲ ਸਰਜਨ ਨੂੰ ਆਜ਼ਾਦੀ ਸਮਾਗਮ 'ਚ ਜਾਣ ਤੋਂ ਰੋਕਿਆ, ਕਮਿਸ਼ਨਰ ਨੇ ਕੀਤਾ ਸਸਪੈਂਡ

ਇਸ ਦੌਰਾਨ ਜਦ ਉਨ੍ਹਾਂ ਮੁਲਜ਼ਮ ਨੂੰ ਕਾਬੂ ਕਰ ਕੇ ਮੋਟਰਸਾਈਕਲ ’ਤੇ ਬਿਠਾਇਆ ਤਾਂ ਮੁਲਜ਼ਮ ਕੇਵਲ ਸਿੰਘ ਪੁੱਤਰ ਜੰਗੀਰ ਸਿੰਘ, ਸ਼ੰਟੀ ਪੁੱਤਰ ਜੰਗੀਰ ਸਿੰਘ, ਕੁੰਦਨ ਸਿੰਘ ਪੁੱਤਰ ਜੰਗੀਰ ਸਿੰਘ, ਨੀਸ਼ਾ ਪੁੱਤਰੀ ਕੇਵਲ ਸਿੰਘ, ਮੋਨਿਕਾ ਪਤਨੀ ਵਿੱਕੀ, ਰਚਨਾ ਪਤਨੀ ਕ੍ਰਿਸ਼ਨ ਅਤੇ ਗੁਰਜੀਤ ਕੌਰ ਪਤਨੀ ਕੇਵਲ ਸਿੰਘ ਵਾਸੀ ਮੋਹਣ ਕੇ ਉਤਾੜ ਅਤੇ 7 ਅਣਪਛਾਤੇ ਲੋਕਾਂ ਨੇ ਮਿਲ ਕੇ ਇੱਟਾਂ-ਪੱਥਰ ਵਰ੍ਹਾਉਣੇ ਸ਼ੁਰੂ ਕਰ ਦਿੱਤੇ।

ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੀ ਵਰਦੀ ਪਾੜ ਦਿੱਤੀ ਅਤੇ ਮੁਲਜ਼ਮ ਵਿਕਰਮਜੀਤ ਸਿੰਘ ਨੂੰ ਪੁਲਸ ਹਿਰਾਸਤ ਵਿਚੋਂ ਛੁਡਵਾ ਕੇ ਪੁਲਸ ਡਿਊਟੀ ’ਚ ਵਿਘਨ ਪਾਇਆ। ਪੁਲਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਹਸਪਤਾਲ ਇਲਾਜ ਕਰਵਾਉਣ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਜ਼ਰੂਰੀ ਖ਼ਬਰ, ਅੱਜ ਬੰਦ ਰਹਿਣਗੀਆਂ OPDs

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News