ਬਾਬਾ ਬਕਾਲਾ ਸਾਹਿਬ ਵਿਖੇ ਪੁਲਸ ਪਾਰਟੀ ’ਤੇ ਜਾਨਲੇਵਾ ਹਮਲਾ, ਬਣਾਇਆ ਬੰਧਕ
Monday, May 22, 2023 - 07:21 PM (IST)

ਬਾਬਾ ਬਕਾਲਾ ਸਾਹਿਬ (ਜ.ਬ) : ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਕਸਬਾ ਬੁਤਾਲਾ ਵਿਖੇ ਇਕ ਘਰੇਲੂ ਝਗੜੇ ਨੂੰ ਨਿਪਟਾਉਣ ਪੁੱਜੀ ਪੁਲਸ ਪਾਰਟੀ ’ਤੇ ਹਮਲਾ ਕਰਨ ਅਤੇ ਉਨ੍ਹਾਂ ਨੂੰ ਬੰਧਕ ਬਣਾਉਣ ਦੀ ਸੂਚਨਾ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਸਬਾ ਬੁਤਾਲਾ ਦੀ ਵਸਨੀਕ ਰਜਵੰਤ ਕੌਰ, ਜਿਸ ਨੇ 181 ’ਤੇ ਕੰਪਲੇਟ ਪਾਈ ਸੀ ਕਿ ਉਸਦੇ ਗੁਆਂਢ ’ਚ ਰਹਿੰਦੇ ਸਰੀਕੇ ਵਿਚੋਂ ਕੁਝ ਵਿਅਕਤੀਆਂ ਨੇ ਉਨ੍ਹਾਂ ਨਾਲ ਗਾਲੀ-ਗਲੋਚ ਕੀਤਾ ਹੈ ਅਤੇ ਘਰ ਦੀ ਭੰਨਤੋੜ ਕਰ ਰਹੇ ਹਨ, ਜਿਸ ’ਤੇ ਉਕਤ ਔਰਤ ਨੇ ਪੁਲਸ ਪਾਰਟੀ ਬੁਤਾਲਾ ਨੂੰ ਵੀ ਫੋਨ ਕਰ ਕੇ ਮੌਕੇ ’ਤੇ ਬੁਲਾਇਆ ਅਤੇ ਕਰੀਬ ਰਾਤ 11 ਵਜੇ ਚੌਂਕੀ ਬੁਤਾਲਾ ਦੇ ਇੰਚਾਰਜ ਹਰਦੀਪ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪੁੱਜੇ ਅਤੇ ਮਸਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਨਗਰ ਨਿਗਮ ਚੋਣਾਂ ਤੋਂ ਪਹਿਲਾਂ ਵੱਡਾ ਦਾਅ ਖੇਡਣ ਦੀ ਰੌਂਅ 'ਚ ਮਾਨ ਸਰਕਾਰ, ਲੈ ਸਕਦੀ ਹੈ ਵੱਡਾ ਫ਼ੈਸਲਾ
ਪੁਲਸ ਨੇ ਰਜਵੰਤ ਕੌਰ ਅਤੇ ਉਸਦੇ ਦੋ ਨਾਬਾਲਿਗ ਬੱਚਿਆਂ ਨੂੰ ਹਮਲਾਵਰਾਂ ਤੋਂ ਬਚਾਉਣ ਖਾਤਰ ਉਨ੍ਹਾਂ ਨੂੰ ਇਕ ਕਮਰੇ ’ਚ ਬੰਦ ਕਰ ਦਿੱਤਾ ਪਰ 12 ਤੋਂ 15 ਦੇ ਕਰੀਬ ਹਮਲਾਵਰਾਂ ਨੇ ਪੁਲਸ ਪਾਰਟੀ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਪੁਲਸ ਪਾਰਟੀ ’ਤੇ ਹਮਲਾ ਬੋਲ ਦਿੱਤਾ ਅਤੇ ਪੁਲਸ ਨੂੰ ਕਰੀਬ ਅੰਧੇ ਘੰਟੇ ਤੱਕ ਬੰਧਕ ਵੀ ਬਣਾਈ ਰੱਖਿਆ। ਹਮਲਾਵਰਾਂ ਨੇ ਪੁਲਸ ਦੀ ਭਾਰੀ ਕੁੱਟਮਾਰ ਕੀਤੀ, ਜਿਸ ’ਤੇ ਇਕ ਪੁਲਸ ਮੁਲਾਜ਼ਮ ਦੇ ਸਿਰ ’ਤੇ 8 ਟਾਂਕੇ ਲੱਗੇ ਅਤੇ ਕੁਝ ਪੁਲਸ ਮੁਲਾਜ਼ਮਾਂ ਦੀਆਂ ਬਾਹਾਂ ਉਪਰ ਡਾਂਗਾਂ-ਸੋਟਿਆਂ ਨਾਲ ਧਾਵਾ ਬੋਲਿਆ।
ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ 'ਚ ਸੈਕਸ ਰੈਕੇਟ ਦਾ ਪਰਦਾਫਾਸ਼, ਜੋੜੇ ਨੇ 17 ਸਾਲਾ ਕੁੜੀ ਦੇ ਕਰਵਾਏ 18 ਵਿਆਹ
ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਪੁਲਸ ਮੁਲਾਜ਼ਮਾਂ ਵੱਲੋਂ ਐੱਮ. ਐੱਲ. ਆਰ. ਵੀ ਪ੍ਰਾਪਤ ਕੀਤੀ ਗਈ। ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ ਨੇ ਦੱਸਿਆ ਕਿ ਕਰੀਬ 12 ਹਮਲਾਵਰਾਂ ’ਤੇ ਬਾਈਨੇਮ ਅਤੇ ਕੁਝ ਅਣਪਛਾਤੇ ਵਿਅਕਤੀਆਂ ’ਤੇ ਇਰਾਦਾ ਕਤਲ, ਪੁਲਸ ਨੂੰ ਬੰਧਕ ਬਣਾਉਣ ਅਤੇ ਹੋਰ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਸ ਪਾਰਟੀ ’ਤੇ ਹਮਲਾ ਕਰਨ ਵਾਲੇ ਹਮਲਾਵਰ ਬਖਸ਼ੇ ਨਹੀ ਜਾਣਗੇ ਅਤੇ ਜਲਦ ਹੀ ਉਨ੍ਹਾਂ ਦੇ ਘਰਾਂ ’ਚ ਵੱਡੇ ਪੱਧਰ ’ਤੇ ਛਾਪੇਮਾਰੀ ਕਰ ਕੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਇਸ ਸਬੰਧ ਵਿਚ ਜਦ ਦੂਜੀ ਧਿਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀ ਹੋ ਸਕਿਆ।
ਇਹ ਵੀ ਪੜ੍ਹੋ : ਕਿਸਾਨਾਂ ਲਈ ਆਈ ਚੰਗੀ ਖ਼ਬਰ, ਮੋਦੀ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ