ਵੱਡੀ ਖ਼ਬਰ : ਤਰਨਤਾਰਨ ਦੇ ਪੁਲਸ ਥਾਣੇ 'ਤੇ ਰਾਕੇਟ ਲਾਂਚਰ ਨਾਲ ਹਮਲਾ, ਮੌਕੇ 'ਤੇ ਪੁੱਜੇ ਉੱਚ ਅਧਿਕਾਰੀ (ਤਸਵੀਰਾਂ)

Saturday, Dec 10, 2022 - 09:16 AM (IST)

ਵੱਡੀ ਖ਼ਬਰ : ਤਰਨਤਾਰਨ ਦੇ ਪੁਲਸ ਥਾਣੇ 'ਤੇ ਰਾਕੇਟ ਲਾਂਚਰ ਨਾਲ ਹਮਲਾ, ਮੌਕੇ 'ਤੇ ਪੁੱਜੇ ਉੱਚ ਅਧਿਕਾਰੀ (ਤਸਵੀਰਾਂ)

ਤਰਨਤਾਰਨ (ਰਮਨ) : ਜ਼ਿਲ੍ਹੇ ਅਧੀਨ ਆਉਂਦੇ ਥਾਣਾ ਸਰਹਾਲੀ ਨੂੰ ਰਾਕੇਟ ਲਾਂਚਰ ਦੇ ਨਾਲ ਨਿਸ਼ਾਨਾ ਬਣਾਉਂਦੇ ਹੋਏ ਹਮਲਾ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਹਾਲਾਂਕਿ ਇਸ ਹਮਲੇ ਤੋਂ ਬਾਅਦ ਕਿਸੇ ਦਾ ਕੋਈ ਜਾਨੀ ਨੁਕਸਾਨ ਨਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ।

PunjabKesari

ਇਸ ਹਮਲੇ ਤੋਂ ਬਾਅਦ ਜ਼ਿਲ੍ਹੇ ਦੇ ਉੱਚ ਅਧਿਕਾਰੀ ਮੌਕੇ 'ਤੇ ਪੁੱਜ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 1 ਵਜੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਮੌਜੂਦ ਪੁਲਸ ਥਾਣਾ ਸਰਹਾਲੀ 'ਤੇ ਰਾਕੇਟ ਲਾਂਚਰ ਦਾਗ ਦਿੱਤਾ ਗਿਆ, ਜੋ ਕਿ ਥਾਣੇ ਅੰਦਰ ਮੌਜੂਦ ਸਾਂਝ ਕੇਂਦਰ 'ਤੇ ਜਾ ਡਿੱਗਿਆ। ਇਸ ਕਾਰਨ ਇਮਾਰਤ ਦੇ ਸ਼ੀਸ਼ੇ ਟੁੱਟ ਗਏ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਦੀ ਤਿਆਰੀ, ਸਰਾਰੀ ਸਣੇ ਕਈ ਹੋਰ ਵਜ਼ੀਰਾਂ ਦੀ ਹੋ ਸਕਦੀ ਹੈ ਛੁੱਟੀ

PunjabKesari

ਸਾਂਝ ਕੇਂਦਰ 'ਚ ਉਸ ਵੇਲੇ ਕੋਈ ਵੀ ਮੌਜੂਦ ਨਹੀਂ ਸੀ। ਹਮਲੇ ਇਸ ਦੌਰਾਨ ਥਾਣੇ 'ਚ ਡਿਊਟੀ ਅਫ਼ਸਰ ਸਣੇ ਕੁੱਝ ਹੋਰ ਪੁਲਸ ਮੁਲਾਜ਼ਮ ਮੌਜੂਦ ਸਨ, ਜਿਨ੍ਹਾਂ ਦਾ ਕੋਈ ਵੀ ਨੁਕਸਾਨ ਨਾ ਹੋਣ ਸਬੰਧੀ ਖ਼ਬਰ ਮਿਲੀ ਹੈ। ਹਮਲੇ ਤੋਂ ਬਾਅਦ ਜ਼ਿਲ੍ਹੇ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ ਸਮੇਤ ਹੋਰ ਅਧਿਕਾਰੀਆਂ ਨੇ ਮੌਕੇ 'ਤੇ ਪੁੱਜ ਥਾਣੇ ਦੀ ਘੇਰਾਬੰਦੀ ਕਰਦੇ ਹੋਏ ਇਲਾਕੇ ਨੂੰ ਸੀਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਮੌਤ ਦੇ ਆਗੋਸ਼ 'ਚ ਗਿਆਂ ਨੇ ਆਖ਼ਰੀ ਸਾਹਾਂ 'ਤੇ ਅਟਕਿਆਂ ਨੂੰ ਦਿੱਤੀ ਨਵੀਂ ਜ਼ਿੰਦਗੀ, ਪੜ੍ਹੋ ਪੂਰੀ ਖ਼ਬਰ

PunjabKesari

ਇਹ ਅੱਤਵਾਦੀ ਹਮਲਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਪਰ ਇਸ ਬਾਬਤ ਕੋਈ ਵੀ ਅਧਿਕਾਰੀ ਜਾਣਕਾਰੀ ਦੇਣ ਨੂੰ ਫਿਲਹਾਲ ਤਿਆਰ ਨਹੀਂ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News