ਮੋਗਾ ’ਚ ਪੁਲਸ ਮੁਲਾਜ਼ਮ ’ਤੇ ਹਮਲਾ, ਅਸਲਾ ਖੋਹ ਕੇ ਫਰਾਰ ਹੋਏ ਹਮਲਾਵਰ
Saturday, Dec 23, 2023 - 06:27 PM (IST)

ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ) : ਮੋਗਾ ਨੇੜੇ ਅੰਮ੍ਰਿਤਸਰ ਰੋਡ ’ਤੇ ਲੁਹਾਰਾ ਨਹਿਰ ਕੋਲ ਰਾਤ ਸਮੇਂ ਅਣਪਛਾਤਿਆਂ ਵੱਲੋਂ ਇਕ ਪੁਲਸ ਮੁਲਾਜ਼ਮ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਹਮਲਾਵਰ ਪੁਲਸ ਮੁਲਾਜ਼ਮ ਤੋਂ ਉਸ ਦਾ ਅਸਲਾ ਖੋਹ ਕੇ ਫਰਾਰ ਹੋ ਗਏ। ਦੂਜੇ ਪਾਸੇ ਐੱਸ. ਐੱਸ. ਪੀ. ਮੋਗਾ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਲਈ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : ਮੈਡੀਕਲ ਕਾਲਜ ਦੀ ਵਿਦਿਆਰਥਣ ਦੀ ਵੀਡੀਓ ਕਾਲ ਰਿਕਾਰਡ ਕਰ ਬਣਾਈ ਵੀਡੀਓ, ਫਿਰ ਜੋ ਕੀਤਾ ਹੱਦ ਹੀ ਹੋ ਗਈ
ਮਿਲੀ ਜਾਣਕਾਰੀ ਮੁਤਾਬਕ ਪੁਲਸ ਮੁਲਾਜ਼ਮ ਸਤਨਾਮ ਸਿੰਘ ਧਰਮਕੋਟ ਨੇੜੇ ਕਮਾਲ ਕੇ ਚੌਂਕੀ ’ਚ ਤਾਇਨਾਤ ਸੀ ਅਤੇ ਆਪਣੀ ਬਰੇਜਾ ਗੱਡੀ ’ਤੇ ਲੁਹਾਰਾ ਨਹਿਰ ਦੇ ਨਜ਼ਦੀਕ ਪੁੱਜਿਆ ਤਾਂ ਉਸ ਸਮੇਂ ਅਣਪਛਾਤਿਆਂ ਵੱਲੋਂ ਉਸ ’ਤੇ ਹਮਲਾ ਕਰ ਦਿੱਤਾ ਗਿਆ। ਘਟਨਾ ਰਾਤ 9 ਵਜੇ ਤੋਂ ਬਾਅਦ ਦੀ ਦੱਸੀ ਜਾ ਰਹੀ ਹੈ। ਇਸ ਦੌਰਾਨ ਹਮਲਾਵਰ ਪੁਲਸ ਮੁਲਾਜ਼ਮ ਦਾ ਅਸਲਾ ਖੋਹ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ : ਪੰਜਾਬ ’ਚ ਇਕ ਹੋਰ ਵੱਡਾ ਹਾਦਸਾ, ਐੱਮ. ਬੀ. ਬੀ. ਐੱਸ. ਕਰ ਰਹੇ ਦੋ ਵਿਦਿਆਰਥੀਆਂ ਦੀ ਮੌਤ