ਚਿੱਟੇ ਦੇ ਸਮੱਗਲਰ ਨੇ ਪੰਜਾਬ ਪੁਲਸ ਦੀ ਟੀਮ ''ਤੇ ਕੀਤਾ ਜਾਨਲੇਵਾ ਹਮਲਾ

Saturday, May 11, 2024 - 09:58 AM (IST)

ਚਿੱਟੇ ਦੇ ਸਮੱਗਲਰ ਨੇ ਪੰਜਾਬ ਪੁਲਸ ਦੀ ਟੀਮ ''ਤੇ ਕੀਤਾ ਜਾਨਲੇਵਾ ਹਮਲਾ

ਬਠਿੰਡਾ (ਵਰਮਾ)- ਨਸ਼ੇ ਵਾਲੇ ਪਦਾਰਥਾਂ ਦਾ ਸੇਵਨ ਕਰ ਕੇ ਰਾਹਗੀਰਾਂ ਨੂੰ ਲੁੱਟਣ ਵਾਲੇ ਅਤੇ ਇਲਾਕੇ ਦੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਨ ਗਈ ਪੁਲਸ ਪਾਰਟੀ ’ਤੇ ਜਾਨਲੇਵਾ ਹਮਲਾ ਕੀਤਾ ਗਿਆ। ਇਸ ਹਮਲੇ ਦੌਰਾਨ ਇਕ ਥਾਣੇਦਾਰ ਜ਼ਖਮੀ ਹੋ ਗਿਆ, ਜਦਕਿ ਦੋ ਹੋਰ ਮੁਲਾਜ਼ਮ ਜ਼ਖਮੀ ਹੋ ਗਏ। ਇਸ ਮਾਮਲੇ ਵਿਚ ਥਾਣਾ ਸਦਰ ਦੀ ਪੁਲਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਮੁਲਜ਼ਮ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਗੰਭੀਰ ਜ਼ਖਮੀ ਪੁਲਸ ਮੁਲਾਜ਼ਮ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਹਨ।

ਇਹ ਖ਼ਬਰ ਵੀ ਪੜ੍ਹੋ - POK 'ਚ ਲਹਿਰਾਇਆ ਗਿਆ ਤਿਰੰਗਾ, ਪਾਕਿਸਤਾਨ ਨੇ ਭਾਰਤੀ ਏਜੰਸੀਆਂ 'ਤੇ ਲਾਏ ਦੋਸ਼

ਜਾਣਕਾਰੀ ਅਨੁਸਾਰ ਸਦਰ ਥਾਣਾ ਬੀੜ ਤਾਲਾਬ ਕਾਲੋਨੀ ਨੰਬਰ ਦੋ ਦੇ ਰਹਿਣ ਵਾਲੇ ਸਿੱਧੂ ਨਾਮਕ ਵਿਅਕਤੀ ਬਾਰੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਸਬੰਧੀ ਲੋਕਾਂ ਨੇ ਦੱਸਿਆ ਕਿ ਉਹ ਨਸ਼ੇ ਦਾ ਸੇਵਨ ਕਰਦਾ ਹੈ ਅਤੇ ਰਾਹਗੀਰਾਂ ਦੀ ਲੁੱਟ-ਖਸੁੱਟ ਕਰਦਾ ਹੈ ਅਤੇ ਇਲਾਕੇ ਦੇ ਲੋਕਾਂ ਨਾਲ ਲੜਾਈ-ਝਗੜਾ ਕਰਦਾ ਹੈ। ਇਸ ਤੋਂ ਇਕ ਦਿਨ ਪਹਿਲਾਂ ਉਕਤ ਵਿਅਕਤੀ ਨੇ ਪੁਲਸ ਪਾਰਟੀ ’ਤੇ ਵੀ ਹਮਲਾ ਕੀਤਾ ਸੀ। ਇਸ ਤੋਂ ਬਾਅਦ ਥਾਣਾ ਸਦਰ ਦੀਆਂ ਹਦਾਇਤਾਂ ’ਤੇ 112 ਨੰਬਰ ਰੈਪਿਡ ਫੋਰਸ ਨੇ ਉਕਤ ਮੁਲਜ਼ਮ ਨੂੰ ਫੜਨ ਲਈ ਸ਼ਾਮ 5 ਵਜੇ ਛਾਪਾ ਮਾਰਿਆ।

ਇਸ ਦੌਰਾਨ ਮੁਲਜ਼ਮ ਬੀੜ ਬਸਤੀ ਨੰਬਰ ਦੋ ਦੇ ਇਕ ਕਮਰੇ ’ਚ ਦੋ ਹੋਰ ਨੌਜਵਾਨਾਂ ਨਾਲ ਨਸ਼ੇ ਦਾ ਸੇਵਨ ਕਰ ਰਿਹਾ ਸੀ। ਪੁਲਸ ਪਾਰਟੀ ਦੇ ਏ. ਐੱਸ. ਆਈ. ਦਵਿੰਦਰ ਸਿੰਘ ਅਤੇ ਉਸਦੇ ਦੋ ਸਾਥੀਆਂ ਹਰਦੀਪ ਸਿੰਘ ਅਤੇ ਰਮਨਦੀਪ ਸਿੰਘ ਨੇ ਮੁਲਜ਼ਮ ਨੂੰ ਪੁੱਛਗਿੱਛ ਲਈ ਬੁਲਾਇਆ ਅਤੇ ਉਸ ਨੂੰ ਕਾਰ ਵਿਚ ਬੈਠਣ ਲਈ ਕਿਹਾ। ਮੁਲਜ਼ਮ ਕਿਸੇ ਤਰ੍ਹਾਂ ਕਾਰ ਤਕ ਪਹੁੰਚ ਗਿਆ ਪਰ ਜਿਵੇਂ ਹੀ ਉਹ ਕਾਰ ’ਚ ਸਵਾਰ ਹੋਇਆ ਤਾਂ ਉਸ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

ਪਹਿਲਾਂ ਤਾਂ ਉਸ ਨੇ ਪੁਲਸ ਦੀ ਗੱਡੀ ਦੀ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ ਪਰ ਜਦੋਂ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਰੋਕਿਆ ਤਾਂ ਉਸ ਨੇ ਏ. ਐੱਸ. ਆਈ. ਦਵਿੰਦਰ ਸਿੰਘ ਦਾ ਮੈਗਜ਼ੀਨ ਖੋਹ ਲਿਆ ਅਤੇ ਉਸ ਦੇ ਸਿਰ ’ਤੇ ਵਾਰ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ, ਜਦੋਂ ਦੋ ਹੋਰ ਮੁਲਾਜ਼ਮ ਦਖਲ ਦੇਣ ਲਈ ਅੱਗੇ ਆਏ ਤਾਂ ਉਨ੍ਹਾਂ ’ਤੇ ਵੀ ਜਾਨਲੇਵਾ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਚੌਥੇ ਦਿਨ 82 ਉਮੀਦਵਾਰਾਂ ਨੇ ਭਰੇ ਕਾਗਜ਼, ਦੋ ਦਿਨ ਨਹੀਂ ਭਰੀ ਜਾਵੇਗੀ ਕੋਈ ਨਾਮਜ਼ਦਗੀ

ਇਸ ਦੌਰਾਨ ਮੁਲਜ਼ਮ ਨੇ ਪੁਲਸ ਮੁਲਾਜ਼ਮਾਂ ਦੇ ਹਥਿਆਰ ਖੋਹਣ ਅਤੇ ਗੋਲ਼ੀਆਂ ਚਲਾਉਣ ਦੀ ਕੋਸ਼ਿਸ਼ ਵੀ ਕੀਤੀ। ਇਸ ’ਚ ਇਕ ਪੁਲਸ ਮੁਲਾਜ਼ਮ ਦੇ ਮੂੰਹ ਅਤੇ ਦੂਜੇ ਦੇ ਬੁੱਲ੍ਹ ’ਤੇ ਸੱਟ ਲੱਗ ਗਈ। ਕਿਸੇ ਤਰ੍ਹਾਂ ਮਾਮਲੇ ਦੀ ਸੂਚਨਾ ਥਾਣਾ ਸਦਰ ਦੇ ਇੰਚਾਰਜ ਨੂੰ ਦੇਣ ’ਤੇ ਹੋਰ ਪੁਲਸ ਮੁਲਾਜ਼ਮਾਂ ਨੂੰ ਮੌਕੇ ’ਤੇ ਬੁਲਾਇਆ ਗਿਆ ਅਤੇ ਉਹ ਮੁਲਜ਼ਮ ਨੂੰ ਕਾਬੂ ਕਰ ਕੇ ਥਾਣੇ ਲੈ ਗਏ, ਜਿੱਥੇ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਏ. ਐੱਸ. ਆਈ. ਦਵਿੰਦਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਦਕਿ ਹੋਰ ਮਾਮੂਲੀ ਜ਼ਖਮੀ ਮੁਲਾਜ਼ਮਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News