112 'ਤੇ ਸ਼ਿਕਾਇਤ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ 'ਤੇ ਹੋਇਆ ਹਮਲਾ! ਹਮਲਾਵਰਾਂ ਨੇ ਚਲਾਈਆਂ ਗੋਲ਼ੀਆਂ

Saturday, Jun 29, 2024 - 12:20 PM (IST)

112 'ਤੇ ਸ਼ਿਕਾਇਤ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ 'ਤੇ ਹੋਇਆ ਹਮਲਾ! ਹਮਲਾਵਰਾਂ ਨੇ ਚਲਾਈਆਂ ਗੋਲ਼ੀਆਂ

ਮੋਗਾ (ਗੋਪੀ/ਕਸ਼ਿਸ਼): ਮੋਗਾ ਦੇ ਹਲਕਾ ਧਰਮਕੋਟ ਵਿਖੇ ਰਾਤ ਦੋ ਧਿਰਾਂ ਵਿਚਾਲੇ ਲੜਾਈ ਵਿਚ ਫਾਇਰਿੰਗ ਹੋ ਗਈ। ਇਸ ਦੌਰਾਨ ਜਦੋਂ 112 'ਤੇ ਸ਼ਿਕਾਇਤ ਕੀਤੀ ਗਈ ਤਾਂ ਮੌਕੇ 'ਤੇ ਪਹੁੰਚੀ ਪੁਲਸ ਪਾਰਟੀ 'ਤੇ ਹੀ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਪੁਲਸ 'ਤੇ ਗੋਲ਼ੀਆਂ ਚਲਾਈਆਂ ਗਈਆਂ ਅਤੇ ਇੱਟਾਂ ਰੋੜੇ ਵੀ ਚਲਾਏ ਗਏ। ਜਵਾਬ ਵਿਚ ਪੁਲਸ ਵੱਲੋਂ ਵੀ ਹਵਾਈ ਫਾਇਰ ਕੀਤੇ ਗਏ। ਇਸ ਲੜਾਈ ਵਿਚ 1 ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਤੋਂ ਇਲਾਵਾ 4 ਪੁਲਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਕੰਮ 'ਤੇ ਜਾ ਰਹੇ 2 ਪੰਜਾਬੀ ਨੌਜਵਾਨਾਂ ਨਾਲ ਵਾਪਰ ਗਈ ਅਣਹੋਣੀ

ਜਾਣਕਾਰੀ ਮੁਤਾਬਕ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਅੰਮੀਵਾਲਾ ਵਿਖੇ ਬੀਤੀ ਦੇਰ ਰਾਤ ਦੋ ਧਿਰਾਂ ਵਿਚਾਲੇ ਹੋਈ ਲੜਾਈ ਹੋ ਗਈ। ਇਸ ਦੌਰਾਨ ਗੋਲ਼ੀਆਂ ਵੀ ਚੱਲੀਆਂ। ਜਦੋਂ ਇਸ ਲੜਾਈ ਬਾਰੇ ਪੁਲਸ ਨੂੰ 112 'ਤੇ ਸ਼ਿਕਾਇਤ ਦਿੱਤੀ ਗਈ ਤਾਂ ਪੁਲਸ ਪਾਰਟੀ ਤੁਰੰਤ ਮੌਕੇ 'ਤੇ ਪਹੁੰਚੀ। ਹਮਲਾਵਰਾਂ ਵੱਲੋਂ ਪੁਲਸ ਪਾਰਟੀ 'ਤੇ ਵੀ ਹਮਲਾ ਕਰ ਦਿੱਤਾ ਗਿਆ ਗਿਆ ਤੇ ਪੁਲਸ 'ਤੇ ਫਾਇਰਿੰਗ ਕੀਤੀ ਗਈ। ਇਸ ਦੌਰਾਨ ਪੁਲਸ ਪਾਰਟੀ 'ਤੇ ਇੱਟਾਂ-ਰੋੜੇ ਵੀ ਚਲਾਏ ਗਏ। ਜਵਾਬੀ ਕਾਰਵਾਈ ਵਿਚ ਪੁਲਸ ਨੇ ਵੀ ਹਵਾਈ ਫਾਇਰ ਕੀਤੇ। 

ਇਹ ਖ਼ਬਰ ਵੀ ਪੜ੍ਹੋ - ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗ ਕਰਨ ਵਾਲੇ ਕੁੜੀ ਦੇ ਮਾਮਲੇ 'ਚ ਨਵਾਂ ਮੋੜ

ਇਸ ਲੜਾਈ ਵਿਚ ਇਕ ਧਿਰ ਦੇ ਮਲਕੀਤ ਸਿੰਘ ਨੇ ਦੇ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਸਭ ਵਿਚ 4 ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ। ਇਸ ਘਟਨਾ ਬਾਰੇ ਕੋਈ ਵੀ ਅਧਿਕਾਰੀ ਕੁਝ ਨਹੀਂ ਬੋਲ ਰਿਹਾ ਤੇ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਸਰਕਾਰੀ ਹਸਪਤਾਲ ਦੇ ਡਾਕਟਰ ਕੁਲਦੀਪ ਨੇ ਦੱਸਿਆ ਕਿ ਉਨ੍ਹਾਂ ਕੋਲ ਦੇਰ ਰਾਤ 4 ਪੁਲਸ ਮੁਲਾਜ਼ਮ ਜ਼ਖ਼ਮੀ ਹਾਲਤ ਵਿਚ ਆਏ ਹਨ। ਇਨ੍ਹਾਂ ਵਿਚੋਂ ਇਕ ਨੂੰ ਛੁੱਟੀ ਦਿੱਤੀ ਜਾ ਰਹੀ ਹੈ, ਇਹ ਕਿਸੇ ਝਗੜੇ ਦੀ ਜਾਂਚ ਕਰਨ ਗਏ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News