ਰੇਡ ਕਰਨ ਗਈ ਪੰਜਾਬ ਪੁਲਸ ਦੀ ਟੀਮ 'ਤੇ ਖੰਡਿਆਂ-ਕਿਰਪਾਨਾਂ ਨਾਲ ਹਮਲਾ! (ਵੀਡੀਓ)

Monday, Aug 26, 2024 - 02:09 PM (IST)

ਰੇਡ ਕਰਨ ਗਈ ਪੰਜਾਬ ਪੁਲਸ ਦੀ ਟੀਮ 'ਤੇ ਖੰਡਿਆਂ-ਕਿਰਪਾਨਾਂ ਨਾਲ ਹਮਲਾ! (ਵੀਡੀਓ)

ਹੁਸ਼ਿਆਰਪੁਰ (ਅਮਰੀਕ ਕੁਮਾਰ): ਹੁਸ਼ਿਆਰਪੁਰ ਦੇ ਨੇੜਲੇ ਪਿੰਡ ਖਾਨਪੁਰ 'ਚ ਰੇਡ ਕਰਨ ਗਈ ਪੁਲਸ 'ਤੇ ਸ਼ਰਾਰਤੀ ਅਨਸਰਾਂ ਵੱਲੋਂ ਖੰਡਿਆਂ ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਤੇਜ਼ਧਾਰ ਹਥਿਆਰਾਂ ਨਾਲ 3 ਮੁਲਾਜ਼ਮਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੁਲਸ ਦੀ ਗੱਡੀ ਦੀ ਵੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ। ਜ਼ਖ਼ਮੀਆਂ ਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਅੰਤਰਰਾਜੀ ਗਿਰੋਹ ਦਾ 'ਕੈਪਟਨ' ਚੜ੍ਹਿਆ ਜਲੰਧਰ ਪੁਲਸ ਦੇ ਅੜਿੱਕੇ, ਹੋਏ ਵੱਡੇ ਖ਼ੁਲਾਸੇ

ਜਾਣਕਾਰੀ ਮੁਤਾਬਕ ਐਕਸਾਈਜ਼ ਵਿਭਾਗ ਦੀ ਟੀਮ ਨਾਜਾਇਜ਼ ਸ਼ਰਾਬ ਤਸਕਰਾਂ 'ਤੇ ਛਾਪੇਮਾਰੀ ਕਰਨ ਲਈ ਪਿੰਡ ਖਾਨਪੁਰ ਜਾ ਰਹੀ ਸੀ। ਇਸ ਦੌਰਾਨ ਤਸਕਰਾਂ ਵੱਲੋਂ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਗਿਆ। ਜ਼ਖ਼ਮੀ ਮੁਲਾਜ਼ਮ ਪਾਲ ਨੇ ਦੱਸਿਆ ਕਿ ਉਹ ਸੀ.ਆਈ.ਏ. ਸਟਾਫ਼ ਦੀ ਟੀਮ ਵੱਲੋਂ ਮਿਲੀ ਸੂਚਨਾ ਦੇ ਅਧਾਰ 'ਤੇ ਮੁਹੱਲਾ ਭਗਤ ਨਗਰ ਵਿਚ ਨਾਜਾਇਜ਼ ਸ਼ਰਾਬ ਤਸਕਰਾਂ 'ਤੇ ਕਾਰਵਾਈ ਕਰਨ ਜਾ ਰਹੇ ਸਨ। ਇਸ ਦੌਰਾਨ ਸ਼ਰਾਬ ਤਸਕਰਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਇਸ ਤੋਂ ਪਹਿਲਾਂ ਤਸਕਰਾਂ ਵੱਲੋਂ ਉਨ੍ਹਾਂ ਨੂੰ ਧਮਕੀ ਵੀ ਦਿੱਤੀ ਗਈ ਸੀ। ਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਹਮਲਾਵਰਾਂ ਦੀ ਚੰਗੀ ਤਰ੍ਹਾਂ ਨਾਲ ਪਛਾਣ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ BSF ਦੀ ਵਾਧੂ ਬਟਾਲੀਅਨ ਹੋਵੇਗੀ ਤਾਇਨਾਤ! ਫੋਰਸ ਨੇ ਕੇਂਦਰ ਅੱਗੇ ਕੀਤੀ ਅਪੀਲ

ਇਸ ਸਬੰਧੀ ਥਾਣਾ ਮਾਡਲ ਟਾਊਨ ਦੇ ਐੱਸ.ਐੱਚ.ਓ. ਗਗਨ ਸਿੰਘ ਸੇਖੋਂ ਨੇ ਕਿਹਾ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਤੋਂ ਵੇਰਵੇ ਲੈ ਲਏ ਗਏ ਹਨ ਤੇ ਮਾਮਲੇ ਦੀ ਘੋਖ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News