ਨਾਕੇ ''ਤੇ ਤਾਇਨਾਤ ਪੰਜਾਬ ਪੁਲਸ ਦੇ ਮੁਲਾਜ਼ਮਾਂ ਦੇ ਮਾਰੀਆਂ ਇੱਟਾਂ, ਹੈਰਾਨ ਕਰੇਗਾ ਪੂਰਾ ਮਾਮਲਾ

Thursday, Sep 19, 2024 - 01:40 PM (IST)

ਲੁਧਿਆਣਾ (ਗੌਤਮ)- ਮੰਗਲਵਾਰ ਦੀ ਰਾਤ ਨੂੰ ਰੇਲਵੇ ਸਟੇਸ਼ਨ ਦੇ ਬਾਹਰ ਸਥਿਤ ਸ਼ਰਾਬ ਦੇ ਠੇਕੇ ਦੇ ਬਾਹਰ ਸ਼ਰਾਬ ਪੀ ਕੇ ਹੁੱਲੜਬਾਜ਼ੀ ਕਰਨ ਤੋਂ ਰੋਕਣ ’ਤੇ ਗੁੱਸੇ ’ਚ ਆਏ ਨੌਜਵਾਨਾਂ ਨੇ ਪੁਲਸ ਮੁਲਾਜ਼ਮ ’ਤੇ ਇੱਟਾਂ ਨਾਲ ਵਾਰ ਕਰ ਦਿੱਤਾ। ਜਦੋਂਕਿ ਏ. ਐੱਸ. ਆਈ. ਵਾਲ-ਵਾਲ ਬਚ ਗਿਆ। ਜ਼ਖਮੀ ਮੁਲਾਜ਼ਮ ਨੂੰ ਰਾਤ ਨੂੰ ਆਟੋ ਚਾਲਕਾਂ ਨੇ ਇਲਾਜ ਲਈ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ, ਜਿਥੋਂ ਸੀ. ਐੱਮ. ਸੀ. ’ਚ ਰੈਫਰ ਕਰ ਦਿੱਤਾ ਗਿਆ। ਜ਼ਖਮੀ ਦੀ ਪਛਾਣ ਵਿਜੇ ਕੁਮਾਰ ਵਜੋਂ ਹੋਈ ਹੈ। ਮਾਮਲੇ ਸਬੰਧੀ ਥਾਣਾ ਕੋਤਵਾਲੀ ਦੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - ਬਿਜਲੀ ਉਪਭੋਗਤਾ ਸਾਵਧਾਨ! ਜੇ ਨਾ ਕੀਤਾ ਇਹ ਕੰਮ ਤਾਂ ਕੱਟੇ ਜਾਣਗੇ ਕੁਨੈਕਸ਼ਨ

ਮਿਲੀ ਜਾਣਕਾਰੀ ਮੁਤਾਬਕ ਰਾਤ ਨੂੰ ਕਰੀਬ ਡੇਢ ਵਜੇ ਮੋਟਰਸਾਈਕਲਾਂ ’ਤੇ ਸਵਾਰ 4 ਨੌਜਵਾਨ ਸ਼ਰਾਬ ਦੇ ਠੇਕੇ ਦੇ ਬਾਹਰ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਚਾਰੇ ਨੌਜਵਾਨ ਹੁੱਲੜਬਾਜ਼ੀ ਕਰ ਰਹੇ ਸਨ ਤਾਂ ਨੇੜੇ ਹੀ ਰੇਲਵੇ ਸਟੇਸ਼ਨ ਦੇ ਬਾਹਰ ਲੱਗੇ ਨਾਕੇ ’ਤੇ ਤਾਇਨਾਤ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ ਤਾਂ ਇਸ ਦੌਰਾਨ ਉਨ੍ਹਾਂ ਦੀ ਆਪਸ ’ਚ ਬਹਿਸ ਹੋ ਗਈ, ਜਿਸ ’ਤੇ ਪੁਲਸ ਮੁਲਾਜ਼ਮ ਨੇ ਸਖਤੀ ਦਿਖਾਉਂਦੇ ਹੋਏ ਇਕ ਨੌਜਵਾਨ ਦੇ ਥੱਪੜ ਮਾਰ ਕੇ ਨੌਜਵਾਨਾਂ ਨੂੰ ਭਜਾ ਦਿੱਤਾ।

ਇਸ ਦੌਰਾਨ ਨੌਜਵਾਨ ਉਥੋਂ ਚਲੇ ਗਏ ਅਤੇ ਪੁਲਸ ਮੁਲਾਜ਼ਮ ਨਾਕੇ ’ਤੇ ਡਿਊਟੀ ਕਰਨ ਲੱਗੇ ਪਰ ਕੁਝ ਹੀ ਮਿੰਟਾਂ ਬਾਅਦ ਮੋਟਰਸਾਈਕਲ ਸਵਾਰ ਐਲੀਵੇਟਿਡ ਪੁਲ ’ਤੇ ਆ ਗਏ ਅਤੇ ਉਥੋਂ ਜਾ ਕੇ ਪੁਲਸ ਮੁਲਾਜ਼ਮਾਂ ’ਤੇ ਇੱਟਾਂ ਮਾਰਨ ਲੱਗੇ। ਇਸ ਦੌਰਾਨ ਇਕ ਇੱਟ ਮੁਲਾਜ਼ਮ ਵਿਜੇ ਕੁਮਾਰ ਨੂੰ ਲੱਗੀ ਅਤੇ ਦੂਜਾ ਉਸ ਦਾ ਸਾਥੀ ਵਾਲ-ਵਾਲ ਬਚ ਗਿਆ। ਨੌਜਵਾਨ ਪੁਲ ਤੋਂ ਹੀ ਉਨ੍ਹਾਂ ਨੂੰ ਗਾਲ੍ਹਾਂ ਕੱਢਦੇ ਰਹੇ ਅਤੇ ਬਾਅਦ ’ਚ ਫਰਾਰ ਹੋ ਗਏ। ਪੁਲਸ ’ਤੇ ਰੇਲਵੇ ਸਟੇਸ਼ਨ ਦੇ ਬਾਹਰ ਇਹ ਮਾਮਲਾ ਪਹਿਲੀ ਵਾਰ ਨਹੀਂ, ਪਹਿਲਾਂ ਵੀ ਚਾਰ ਵਾਰ ਹੋ ਚੁੱਕਾ ਹੈ। ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ ਅਤੇ ਕੁੱਟ-ਮਾਰ ਵੀ ਕਰ ਚੁੱਕੇ ਹਨ।

ਹੁੱਲੜਬਾਜ਼ਾਂ ਖਿਲਾਫ ਹੋਵੇਗੀ ਕਾਰਵਾਈ

ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ’ਚ ਹੈ। ਇਸ ਸਬੰਧੀ ਹੁੱਲੜਬਾਜ਼ਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਰਾਤ ਨੂੰ ਆਵਾਰਾ ਘੁੰਮਣ ਵਾਲੇ ਲੋਕਾਂ ’ਤੇ ਵੀ ਸਖਤੀ ਕੀਤੀ ਜਾਵੇਗੀ। ਇਸ ਸਬੰਧੀ ਐਕਸਾਈਜ਼ ਵਿਭਾਗ ਨਾਲ ਵੀ ਗੱਲ ਕੀਤੀ ਜਾਵੇਗੀ ਤਾਂਕਿ ਇਨ੍ਹਾਂ ਠੇਕਿਆਂ ਨੂੰ ਵੀ ਸਮੇਂ ਮੁਤਾਬਕ ਬੰਦ ਕੀਤਾ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਦੇ ਸਾਥੀਆਂ 'ਤੇ ਕਿਉਂ ਵਧਿਆ NSA? ਸਰਕਾਰ ਨੇ ਹਾਈ ਕੋਰਟ 'ਚ ਦਿੱਤਾ ਜਵਾਬ

ਪੂਰੀ ਰਾਤ ਖੁੱਲ੍ਹੇ ਰਹਿੰਦੇ ਹਨ ਠੇਕੇ, ਹੁੰਦੀ ਹੈ ਹੁੱਲੜਬਾਜ਼ੀ

ਰੇਲਵੇ ਸਟੇਸ਼ਨ ਦੇ ਬਾਹਰ ਪੂਰੀ ਰਾਤ ਹੀ ਸ਼ਰਾਬ ਦੇ ਠੇਕੇ ਖੁੱਲ੍ਹੇ ਰਹਿੰਦੇ ਹਨ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਠੇਕੇੇਦਾਰਾਂ ਵੱਲੋਂ ਐਕਸਾਈਜ਼ ਵਿਭਾਗ ਵੱਲੋਂ ਠੇਕੇ ਖੋਲ੍ਹਣ ਲਈ ਪਰਮਿਸ਼ਨ ਲਈ ਹੋਈ ਹੈ, ਜਿਸ ਲਈ ਰੇਲਵੇ ਸਟੇਸ਼ਨ ਅਧੀਨ ਆਉਂਦੇ 150 ਮੀਟਰ ਦੇ ਘੇਰੇ ’ਚ ਇਨ੍ਹਾਂ ਠੇਕੇਦਾਰਾਂ ਵੱਲੋਂ ਵਾਧੂ ਸਾਲਾਨਾ ਫੀਸ ਕਰੀਬ 5 ਲੱਖ ਰੁਪਏ ਜਮ੍ਹਾ ਕਰਵਾਉਣੀ ਹੁੰਦੀ ਹੈ ਪਰ ਰੇਲਵੇ ਸਟੇਸ਼ਨ ਦੇ ਬਾਹਰ ਸਥਿਤ ਸ਼ਰਾਬ ਦੇ ਠੇਕਿਆਂ ਕਾਰਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਲੜਖੜਾ ਜਾਂਦੀ ਹੈ। ਪੂਰੇ ਸ਼ਹਿਰ ਦੇ ਲੋਕ ਦੇਰ ਰਾਤ ਨੂੰ ਸ਼ਰਾਬ ਪੀਣ ਲਈ ਇਨ੍ਹਾਂ ਠੇਕਿਆਂ ’ਤੇ ਆਉਂਦੇ ਹਨ, ਜਿਸ ਕਾਰਨ ਉਥੇ ਟ੍ਰੈਫਿਕ ਜਾਮ ਹੋਣ ਕਾਰਨ ਜਾਮ ਵੀ ਲੱਗਾ ਰਹਿੰਦਾ ਹੈ ਅਤੇ ਢਾਬੇ ਵੀ ਪੂਰ ਰਾਤ ਖੁੱਲ੍ਹੇ ਰਹਿੰਦੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News