ਸੈਲੂਨ ਮਾਲਕ ’ਤੇ ਜਾਨਲੇਵਾ ਹਮਲਾ, ਭਰੇ ਬਾਜ਼ਾਰ ’ਚ ਮਾਰੀਆਂ ਗੋਲੀਆਂ

Friday, Apr 11, 2025 - 10:42 AM (IST)

ਸੈਲੂਨ ਮਾਲਕ ’ਤੇ ਜਾਨਲੇਵਾ ਹਮਲਾ, ਭਰੇ ਬਾਜ਼ਾਰ ’ਚ ਮਾਰੀਆਂ ਗੋਲੀਆਂ

ਅੰਮ੍ਰਿਤਸਰ (ਸੰਜੀਵ)-ਸੈਲੂਨ ਦੇ ਮਾਲਕ ਸੰਦੀਪ ਸਿੰਘ ਨੂੰ ਅੱਧੀ ਦਰਜਨ ਹਮਲਾਵਰਾਂ ਨੇ ਘੇਰ ਕੇ ਜਾਨਲੇਵਾ ਹਮਲਾ ਕਰ ਦਿੱਤਾ। ਪਹਿਲਾਂ ਉਸ ਨੂੰ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਕੱਟਿਆ ਗਿਆ ਅਤੇ ਫਿਰ ਉਸ ਨੂੰ ਜਾਨੋ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾ ਦਿੱਤੀਆਂ। ਗੰਭੀਰ ਰੂਪ ਵਿਚ ਜ਼ਖਮੀ ਸੰਦੀਪ ਸਿੰਘ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਸੰਦੀਪ ਸਿੰਘ ਆਪਣੀ ਪਤਨੀ ਖੁਸ਼ੀ ਨਾਲ ਹਾਲ ਬਾਜ਼ਾਰ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਰਸਤੇ ਵਿਚ ਕੁਝ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਫਿਲਹਾਲ ਥਾਣਾ ਗੇਟ ਹਕੀਮਾ ਦੀ ਪੁਲਸ ਨੇ ਕਾਕਾ ਬਈਆ, ਵਿਕਾਸ ਮੈਂਟੀ ਅਤੇ ਉਸ ਦੇ ਚਾਰ ਅਣਪਛਾਤੇ ਸਾਥੀਆਂ ਖਿਲਾਫ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਤਰਨਤਾਰਨ 'ਚ ਗੋਲੀ ਮਾਰ ਕੇ ਕਤਲ ਕੀਤੇ ਪੁਲਸ ਮੁਲਾਜ਼ਮ ਦੇ ਪਰਿਵਾਰ ਲਈ CM ਮਾਨ ਦਾ ਅਹਿਮ ਐਲਾਨ

ਕੀ ਕਹਿਣਾ ਹੈ ਸੰਦੀਪ ਸਿੰਘ ਦਾ?

ਹਸਪਤਾਲ ਵਿਚ ਇਲਾਜ ਅਧੀਨ ਸੰਦੀਪ ਸਿੰਘ ਦਾ ਕਹਿਣਾ ਹੈ ਕਿ ਉਹ ਆਪਣੀ ਪਤਨੀ ਖੁਸ਼ੀ ਨਾਲ ਹਾਲ ਬਾਜ਼ਾਰ ਤੋਂ ਘਰ ਵਾਪਸ ਆ ਰਿਹਾ ਸੀ, ਜਦੋਂ ਉਹ ਰਸਤੇ ਵਿਚ ਗੇਟ ਹਕੀਮਾ ਨੇੜੇ ਪੁੱਜਾ ਤਾਂ ਉੱਥੇ ਕਾਕਾ ਬਈਆ ਅਤੇ ਵਿਕਾਸ ਮੈਟੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਹ ਖੂਨ ਨਾਲ ਲੱਥਪੱਥ ਸੜਕ ’ਤੇ ਡਿੱਗ ਪਿਆ ਅਤੇ ਹਮਲਾਵਰਾਂ ਨੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ’ਤੇ ਗੋਲੀਆਂ ਚਲਾਈਆਂ ਪਰ ਗੋਲੀ ਉਸ ਦੀ ਲੱਤ ’ਤੇ ਲੱਗੀ ਅਤੇ ਹਮਲਾਵਰ ਮੌਕੇ ਤੋਂ ਭੱਜ ਗਏ। ਇੱਕ ਲੜਕਾ ਉਸ ਦੀ ਦੁਕਾਨ ’ਤੇ ਆਉਂਦਾ ਹੈ ਅਤੇ ਕਾਕਾ ਬਈਆ ਨੂੰ ਇਸ ਗੱਲ ’ਤੇ ਗੁੱਸਾ ਸੀ ਕਿ ਉਹ ਲੜਕਾ ਉਸ ਦੀ ਦੁਕਾਨ ’ਤੇ ਕਿਉਂ ਆਉਂਦਾ ਹੈ ਅਤੇ ਇਸੇ ਕਾਰਨ ਉਸ ’ਤੇ ਹਮਲਾ ਕੀਤਾ ਗਿਆ। 

ਇਹ ਵੀ ਪੜ੍ਹੋ- ਪੰਜਾਬ 'ਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗ ਗਈ ਵੱਡੀ ਪਾਬੰਦੀ, 3 ਮਹੀਨੇ ਲਾਗੂ ਰਹਿਣਗੇ ਹੁਕਮ

ਥਾਣਾ ਗੇਟ ਹਕੀਮਾ ਦੀ ਪੁਲਸ ਦਾ ਕਹਿਣਾ ਹੈ ਕਿ ਫਿਲਹਾਲ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਨਵੇਂ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News