ਲੁਧਿਆਣਾ ''ਚ ਸਕੂਲੀ ਵਿਦਿਆਰਥੀ ''ਤੇ ਹਮਲਾ! ਸੋਸ਼ਲ ਮੀਡੀਆ ਜ਼ਰੀਏ ਪੁਲਸ ਕੋਲ ਪਹੁੰਚਿਆ ਮਾਮਲਾ
Thursday, Nov 14, 2024 - 03:55 PM (IST)
ਲੁਧਿਆਣਾ (ਗਣੇਸ਼): ਲੁਧਿਆਣਾ ਦੇ ਦੁਗਰੀ ਸਥਿਤ ਬਸੰਤ ਐਵਨਿਊ 'ਚ ਬੀ.ਸੀ.ਐੱਮ. ਸਕੂਲ ਦੇ ਬਾਹਰ ਖੜੇ ਵਿਦਿਆਰਥੀਆਂ ਦੀ ਝੜਪ ਹੋ ਗਈ। ਕੁਝ ਨੌਜਵਾਨਾਂ ਵੱਲੋਂ ਇਕ ਵਿਦਿਆਰਥੀ 'ਤੇ ਹਮਲਾ ਕਰ ਦਿੱਤਾ ਗਿਆ। ਇਹ ਸਾਰੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ, ਜੋ ਹੁਣ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਵਾਇਰਲ ਵੀਡੀਓ ਮੁਤਾਬਕ ਸਕੂਲੀ ਵਿਦਿਆਰਥੀ ਸਕੂਲ ਦੇ ਬਾਹਰ ਖੜ੍ਹੇ ਹੋਏ ਨਜ਼ਰ ਆਉਂਦੇ ਹਨ। ਇਸ ਦੌਰਾਨ 2 ਵਾਹਨਾਂ 'ਤੇ 3 ਨੌਜਵਾਨ ਆਉਂਦੇ ਹਨ ਤੇ ਇਕ ਵਿਦਿਆਰਥੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੰਦੇ ਹਨ। ਸਾਥੀ ਵਿਦਿਆਰਥੀ, ਸਕੂਲ ਸਟਾਫ਼ ਤੇ ਹੋਰ ਲੋਕਾਂ ਵੱਲੋਂ ਉਸ ਨੂੰ ਬਚਾਇਆ ਗਿਆ ਤੇ ਮਾਮਲਾ ਸ਼ਾਂਤ ਕਰਵਾਇਆ ਗਿਆ। ਇੱਥੇ ਇਹ ਵੀ ਦੱਸ ਦਈਏ ਕਿ ਇਹ ਅਜਿਹਾ ਪਹਿਲਾ ਮਾਮਲਾ ਨਹੀਂ ਹੈ। ਪਹਿਲਾਂ ਵੀ ਸਕੂਲਾਂ ਦੇ ਬਾਹਰ ਕਈ ਲੜਾਈ ਝਗੜੇ ਦੀਆਂ ਵੀਡੀਓਜ਼ ਸਾਹਮਣੇ ਆ ਚੁੱਕੀਆਂ ਨੇ, ਪਰ ਇਸ ਮਾਮਲੇ ਦੇ ਵਿਚ ਪੁਲਿਸ ਦੇ ਵੱਲੋਂ ਜਾਂਚ ਦੀ ਗੱਲ ਕਹੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਵਿਆਹ ਸਮਾਗਮਾਂ 'ਤੇ ਲੱਗੀ ਪਾਬੰਦੀ! ਅਕਤੂਬਰ ਤੋਂ ਦਸੰਬਰ ਤਕ ਰਹੇਗੀ ਰੋਕ
ਇਸ ਸਬੰਧੀ ਗੱਲਬਾਤ ਕਰਦਿਆਂ ਜੁਆਇੰਟ ਕਮਿਸ਼ਨਰ ਸ਼ੁਭਮ ਅਗਰਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਇਹ ਵੀਡੀਓ ਮਿਲੀ ਹੈ। ਉਹ ਇਸ ਮਾਮਲੇ ਵਿਚ ਫਿਲਹਾਲ ਜਾਂਚ ਕਰ ਰਹੇ ਨੇ। ਉਨ੍ਹਾਂ ਕਿਹਾ ਕਿ ਸਬੰਧਤ SHO ਨੂੰ ਮਾਮਲੇ ਦੀ ਜਾਂਚ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਹਮਲਾ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8