ਸਕੂਲ ਦੇ ਵਿਦਿਆਰਥੀਆਂ 'ਤੇ ਹਮਲਾ ਕਰਕੇ ਕੀਤਾ ਗੰਭੀਰ ਜ਼ਖਮੀ

Tuesday, Jul 23, 2024 - 05:22 PM (IST)

ਸਕੂਲ ਦੇ ਵਿਦਿਆਰਥੀਆਂ 'ਤੇ ਹਮਲਾ ਕਰਕੇ ਕੀਤਾ ਗੰਭੀਰ ਜ਼ਖਮੀ

ਟਾਂਡਾ ਉੜਮੁੜ (ਪੰਡਿਤ,ਪਰਮਜੀਤ ਸਿੰਘ ਮੋਮੀ) : ਅੱਜ ਦੁਪਹਿਰ ਅੱਡਾ ਸਰਾਂ ਵਿਖੇ ਸਕੂਲ ਦੇ ਵਿਦਿਆਰਥੀਆਂ ਦੀਆਂ ਦੋ ਧਿਰਾਂ 'ਚ ਲੜਾਈ ਦੇ ਚੱਲਦਿਆਂ 2 ਵਿਦਿਆਰਥੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ 'ਚ ਮੁੱਢਲੀ ਡਾਕਟਰੀ ਮਦਦ ਤੋਂ ਬਾਅਦ ਹੁਸ਼ਿਆਰਪੁਰ ਰੈਫ਼ਰ ਕੀਤਾ ਗਿਆ ਹੈ। ਜ਼ਖਮੀ ਹੋਏ ਵਿਦਿਆਰਥੀਆਂ ਜਸ਼ਨਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬੈਂਚ ਖੁਰਦ ਅਤੇ ਮਨਰੂਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਭਾਗੋਵਾਲ 'ਤੇ ਇਹ ਹਮਲਾ ਦੁਪਹਿਰ 12.30 ਵਜੇ ਦੇ ਕਰੀਬ ਉਸ ਵੇਲੇ ਹੋਇਆ, ਜਦੋਂ ਉਹ ਅੱਡਾ ਸਰਾਂ ਵਿਖੇ ਇਕ ਦੁਕਾਨ ਦੇ ਸਾਹਮਣੇ ਮੌਜੂਦ ਸਨ। ਕੁਝ ਮੁੰਡਿਆਂ ਨੇ ਉਨ੍ਹਾਂ 'ਤੇ ਹਥਿਆਰਾਂ ਨਾਲ ਵਾਰ ਕਰਕੇ ਉਨ੍ਹਾਂ ਗੰਭੀਰ ਜ਼ਖਮੀ ਕਰ ਦਿੱਤਾ।

ਅੱਡਾ ਸਰਾਂ ਪੁਲਸ ਚੌਂਕੀ ਇੰਚਾਰਜ ਥਾਣੇਦਾਰ ਰਾਜੇਸ਼ ਕੁਮਾਰ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਇਨ੍ਹਾਂ ਵਿਦਿਆਰਥੀਆਂ 'ਤੇ ਹਮਲਾ ਕਿਹੜੇ ਕਾਰਨਾਂ ਅਤੇ ਕਿਨ੍ਹਾਂ ਵੱਲੋਂ ਕੀਤਾ ਗਿਆ ਹੈ।
 


author

Babita

Content Editor

Related News