ਸਿਕਿਓਰਿਟੀ ਗਾਰਡ ''ਤੇ ਹਮਲਾ ਕਰਨ ਵਾਲੇ 6 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ

Sunday, Sep 22, 2024 - 04:04 PM (IST)

ਸਿਕਿਓਰਿਟੀ ਗਾਰਡ ''ਤੇ ਹਮਲਾ ਕਰਨ ਵਾਲੇ 6 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਐਲਡੀਕੋ ਸਟੇਟ ਵਿਚ ਬਤੌਰ ਸੁਰੱਖਿਆ ਗਾਰਡ ਕੰਮ ਕਰਦੇ ਸੰਦੀਪ ਕੁਮਾਰ ਦੀ ਸ਼ਿਕਾਇਤ ’ਤੇ ਗੁਰੂ ਭਗਤ ਸਿੰਘ ਦੇ ਪੁੱਤਰ ਰਵੀ ਢਿੱਲੋਂ ਅਤੇ ਉਸ ਦੇ ਪੰਜ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ 20 ਸਤੰਬਰ ਦੀ ਰਾਤ ਨੂੰ ਐਲਡੀਕੋ ਅਸਟੇਟ ਦੇ ਗੇਟ ਨੰਬਰ 2 'ਤੇ ਇਕ ਬੁਲੇਟ ਮੋਟਰਸਾਈਕਲ ਅਤੇ ਕਾਰ 'ਤੇ ਸਵਾਰ 6 ਵਿਅਕਤੀ ਜ਼ਬਰਦਸਤੀ ਕਾਲੋਨੀ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। 

ਇਹ ਖ਼ਬਰ ਵੀ ਪੜ੍ਹੋ - ਸ੍ਰੀ ਹਰਿਮੰਦਰ ਸਾਹਿਬ ਨੇੜੇ ਪਿਆ ਭੜਥੂ! ਵਿਅਕਤੀ ਨੇ ਗੰਨਮੈਨ ਦੀ ਪਿਸਤੌਲ ਖੋਹ ਕੇ...

ਜਦੋਂ ਸਿਕਿਓਰਿਟੀ ਗਾਰਡ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕਰ ਦਿੱਤਾ। ਇਸ ਨਾਲ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਫਿਲਹਾਲ ਪੁਲਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News