ਪੰਜਾਬ ਪੁਲਸ ਦੇ SHO ''ਤੇ ਥਾਣੇ ਅੰਦਰ ਜਾਨਲੇਵਾ ਹਮਲਾ
Tuesday, Oct 15, 2024 - 06:31 PM (IST)
ਲੁਧਿਆਣਾ (ਰਾਜ): ਲੁਧਿਆਣਾ ਵਿਚ ਥਾਣੇ ਦੇ ਅੰਦਰ SHO 'ਤੇ ਜਾਨਲੇਵਾ ਹਮਲਾ ਹੋ ਗਿਆ। ਪੁਲਸ ਵੱਲੋਂ ਮੁਲਜ਼ਮ ਜਤਿੰਦਰ ਸਿੰਘ ਉਰਫ਼ ਕਾਕੀ ਦੇ ਖ਼ਿਲਾਫ਼ FIR ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਮਾਂ ਨੇ ਵੱਡੇ ਸੁਫ਼ਨੇ ਵੇਖ ਵਿਦੇਸ਼ ਭੇਜੀ ਸੀ ਧੀ, ਹੁਣ ਇੰਟਰਨੈੱਟ ਰਾਹੀਂ ਮਿਲੀ ਵੀਡੀਓ ਵੇਖ ਪੈਰਾਂ ਹੇਠੋਂ ਖਿਸਕੀ ਜ਼ਮੀਨ
ਜਾਣਕਾਰੀ ਮੁਤਾਬਕ ਪੁਲਸ ਨੌਜਵਾਨ ਨੂੰ ਬੰਨ੍ਹ ਕੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਮੁਲਜ਼ਮ ਕਾਕੀ ਨੂੰ ਫੜ ਕੇ ਲਿਆਈ ਸੀ। ਪੁੱਛਗਿੱਛ ਦੌਰਾਨ ਉਸ ਨੇ ਐੱਸ.ਐੱਚ.ਓ. ਨੀਰਜ ਚੌਧਰੀ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਹੈਰਾਨੀ ਵਾਲੀ ਗੱਲ ਇਹ ਹੈ ਕਿ ਮੁਲਜ਼ਮ ਨੇ ਥਾਣੇ ਦੇ ਅੰਦਰ ਹੀ SHO 'ਤੇ ਹਮਲਾ ਕਰ ਦਿੱਤਾ ਹੈ। ਮੁਲਜ਼ਮ ਦੇ ਖ਼ਿਲਾਫ਼ ਪਹਿਲਾਂ ਵੀ NDPS ਐਕਟ ਤਹਿਤ ਅੱਧਾ ਦਰਜਨ ਦੇ ਕਰੀਬ ਮਾਮਲੇ ਦਰਜ ਹਨ। ਹੁਣ SHO 'ਤੇ ਹਮਲਾ ਕਰਨ ਦੇ ਦੋਸ਼ ਹੇਠ ਇਕ ਹੋਰ ਕੇਸ ਦਰਜ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8