ਨਸ਼ਾ ਤਸਕਰਾਂ ''ਤੇ ਕਾਰਵਾਈ ਕਰਨ ਗਈ STF ਦੀ ਟੀਮ ''ਤੇ ਹਮਲਾ, ਤਿੰਨ ਜ਼ਖਮੀ ਤੇ ਦੋ ਗ੍ਰਿਫਤਾਰ
Tuesday, May 06, 2025 - 09:38 PM (IST)

ਬਠਿੰਡਾ (ਵਿਜੈ ਵਰਮਾ) : ਜ਼ਿਲ੍ਹੇ 'ਚ ਨਸ਼ਾ ਤਸਕਰੀ ਦੇ ਖਿਲਾਫ ਚੱਲ ਰਹੀ ਪੁਲਸ ਮੁਹਿੰਮ ਦੌਰਾਨ ਮੰਗਲਵਾਰ ਦੀ ਸ਼ਾਮ ਤਲਵੰਡੀ ਸਾਬੋਂ ਥਾਣਾ ਅਤੇ ਐੱਸਟੀਐੱਫ ਦੀ ਸਾਂਝੀ ਟੀਮ 'ਤੇ ਜਾਨਲੇਵਾ ਹਮਲਾ ਹੋਇਆ। ਜਾਣਕਾਰੀ ਮਿਲੀ ਸੀ ਕਿ ਪਿੰਡ ਤਿਓਣਾ ਪੁਜਾਰੀ 'ਚ ਨਸ਼ਾ ਤਸਕਰੀ ਦਾ ਧੰਧਾ ਚਲ ਰਿਹਾ ਹੈ। ਛਾਪੇਮਾਰੀ ਦੌਰਾਨ ਨਸ਼ਾ ਤਸਕਰਾਂ ਨੇ ਪੁਲਸ ਟੀਮ 'ਤੇ ਪੱਥਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਦੋ ਏਐੱਸਆਈ ਸਮੇਤ ਇੱਕ ਰਾਹਗੀਰ ਨਾਗਰਿਕ ਗੰਭੀਰ ਜ਼ਖ਼ਮੀ ਹੋ ਗਿਆ। ਇੱਕ ਏਐੱਸਆਈ ਦੇ ਸਿਰ ਵਿੱਚ ਗੰਭੀਰ ਸੱਟਾਂ ਆਈਆਂ ਹਨ, ਜਿਸਨੂੰ ਤੁਰੰਤ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
Jalandhar ਕੈਂਟ 'ਚ ਹੋ ਗਿਆ Blackout, Mock Drill ਦੀ Rehearsal ਸ਼ੁਰੂ (ਵੀਡੀਓ)
ਘਟਨਾ ਤੋਂ ਬਾਅਦ ਜ਼ਿਲ੍ਹਾ ਪੁਲਸ ਨੇ ਹਾਲਤ ਉਤੇ ਕਾਬੂ ਪਾਉਣ ਲਈ ਵਧੂ ਐੱਸਟੀਐੱਫ ਅਤੇ ਥਾਣਾ ਪੁਲਸ ਦੀ ਟੀਮ ਮੌਕੇ 'ਤੇ ਭੇਜੀ। ਕਾਰਵਾਈ ਦੌਰਾਨ ਦੋ ਦੋਸ਼ੀਆਂ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਹੋਰਾਂ ਦੀ ਤਲਾਸ਼ ਜਾਰੀ ਹੈ। ਗੌਰਤਲਬ ਹੈ ਕਿ ਹਾਲ ਹੀ ਵਿੱਚ ਸੀਆਈਏ-2 ਦੀ ਟੀਮ 'ਤੇ ਵੀ ਲੁਟੇਰੇਆਂ ਨੂੰ ਫੜਨ ਦੌਰਾਨ ਜਾਨਲੇਵਾ ਹਮਲਾ ਹੋਇਆ ਸੀ, ਜਿਸ ਵਿੱਚ ਇੱਕ ਪੁਲਸ ਮੁਲਾਜ਼ਮ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਸੀ। ਉਸ ਮਾਮਲੇ 'ਚ ਵੀ ਪੁਲਸ ਨੇ ਬਾਅਦ ਵਿੱਚ ਤਿੰਨ ਦੋਸ਼ੀਆਂ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਜ਼ਿਲ੍ਹਾ ਪੁਲਸ ਅਧਿਕਾਰੀਆਂ ਨੇ ਸਾਫ਼ ਕੀਤਾ ਹੈ ਕਿ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਦੇ ਖਿਲਾਫ ਸਖਤ ਕਾਰਵਾਈ ਜਾਰੀ ਰਹੇਗੀ ਅਤੇ ਕਿਸੇ ਵੀ ਹਾਲਤ ਵਿੱਚ ਕਾਨੂੰਨ ਵਿਵਸਥਾ ਨੂੰ ਖਰਾਬ ਹੋਣ ਨਹੀਂ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8