ਸੈਰ ਕਰ ਰਹੇ 8ਵੀਂ ਜਮਾਤ ਦੇ ਵਿਦਿਆਰਥੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ
Monday, Jun 03, 2024 - 05:13 PM (IST)

ਚੰਡੀਗੜ੍ਹ (ਸੁਸ਼ੀਲ) : ਇੱਥੇ ਸੈਕਟਰ-41 ਸਥਿਤ ਗੁਰਦੁਆਰਾ ਸਾਹਿਬ ਨੇੜੇ ਪਾਰਕ ’ਚ ਸੈਰ ਕਰ ਰਹੇ 8ਵੀਂ ਜਮਾਤ ਦੇ ਵਿਦਿਆਰਥੀ ’ਤੇ ਤਿੰਨ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਫ਼ਰਾਰ ਹੋ ਗਏ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਵਿਦਿਆਰਥੀ ਨੂੰ ਪੀ. ਜੀ. ਆਈ. ਦਾਖ਼ਲ ਕਰਵਾਇਆ।
ਸੈਕਟਰ-39 ਥਾਣੇ ਦੀ ਪੁਲਸ ਨੇ ਨਾਬਾਲਗ ਵਿਦਿਆਰਥੀ ਦੀ ਸ਼ਿਕਾਇਤ ’ਤੇ ਤਿੰਨ ਫ਼ਰਾਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਨਾਬਾਲਗ ਵਿਦਿਆਰਥੀ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਸੈਕਟਰ-41 ’ਚ ਰਹਿੰਦਾ ਹੈ ਤੇ ਅੱਠਵੀਂ ’ਚ ਪੜ੍ਹਦਾ ਹੈ। ਸ਼ੁੱਕਰਵਾਰ ਸ਼ਾਮ ਨੂੰ ਉਹ ਸੈਕਟਰ-41 ਸਥਿਤ ਗੁਰਦੁਆਰਾ ਸਾਹਿਬ ਕੋਲ ਪਾਰਕ ’ਚ ਸੈਰ ਕਰ ਰਿਹਾ ਸੀ।
ਇਸ ਦੌਰਾਨ ਤਿੰਨ ਨੌਜਵਾਨ ਆਏ ਅਤੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਇਕ ਨੌਜਵਾਨ ਨੇ ਚਾਕੂ ਕੱਢ ਕੇ ਉਸ ਦੀ ਪਿੱਠ ’ਚ ਮਾਰ ਦਿੱਤਾ। ਉਸ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਨੂੰ ਪੀ.ਜੀ.ਆਈ. ਦਾਖ਼ਲ ਕਰਵਾਇਆ। ਸੈਕਟਰ-39 ਥਾਣੇ ਦੀ ਪੁਲਸ ਨੇ ਤਿੰਨਾਂ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Related News
ਪ੍ਰੀਖਿਆ ਨੂੰ ਲੈ ਕੇ 8ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਸਿੱਖਿਆ ਮੰਤਰੀ ਵੱਲੋਂ ਸਖ਼ਤ ਹੁਕਮ ਜਾਰੀ
