ਦੇਸ਼ ਦੀ ਸੁਰੱਖਿਆ ''ਚ ਤਾਇਨਾਤ ਸਿੱਖ ਫ਼ੌਜੀ ਅਫ਼ਸਰ ਦੀ ਕੁੜੀ ’ਤੇ ਹਮਲਾ, SGPC ਵੱਲੋਂ ਕਾਰਵਾਈ ਦੀ ਮੰਗ
Sunday, Sep 22, 2024 - 04:59 PM (IST)
ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਓਡਿਸ਼ਾ ’ਚ ਭੁਵਨੇਸ਼ਵਰ ਦੇ ਇਕ ਪੁਲਸ ਥਾਣੇ ’ਚ ਸਿੱਖ ਫ਼ੌਜੀ ਅਫ਼ਸਰ ਦੀ ਕੁੜੀ ’ਤੇ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸਰਕਾਰ ਕੋਲੋਂ ਦੋਸ਼ੀ ਪੁਲਸ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦੇਸ਼ ਅੰਦਰ ਔਰਤਾਂ ਨਾਲ ਕਈ ਦੁਖਦਾਈ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਸਰਕਾਰਾਂ ਇਸ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦੇ ਰਹੀਆਂ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਵੀਡੀਓ ਰਾਹੀਂ ਸਾਹਮਣੇ ਆਈ ਜਾਣਕਾਰੀ ਅਨੁਸਾਰ ਦੇਸ਼ ਦੀ ਰੱਖਿਆ ਕਰਨ ਵਾਲੇ ਫ਼ੌਜੀ ਅਫ਼ਸਰ ਦੀ ਵਕੀਲ ਬੇਟੀ ਦਾ ਪਿੱਛਾ ਕਰ ਰਹੇ ਗਲਤ ਅਨਸਰਾਂ ਤੋਂ ਬਚਣ ਲਈ ਪੁਲਸ ਥਾਣੇ ਵਿਚ ਜਾਂਦੀ ਹੈ ਪਰ ਪੁਲਸ ਦੇ ਮੁਲਾਜ਼ਮ ਹੀ ਉਸ ਨਾਲ ਬਦਸਲੂਕੀ ਕਰਦੇ ਹਨ, ਜੋ ਬਹੁਤ ਗੰਭੀਰ ਮਾਮਲਾ ਹੈ।
ਇਹ ਵੀ ਪੜ੍ਹੋ- ਜਵਾਈ ਦਾ ਖੌਫ਼ਨਾਕ ਕਾਰਾ, ਸਹੁਰੇ ਪਰਿਵਾਰ ਘਰ ਆ ਕੇ ਕਰ ਗਿਆ ਵੱਡਾ ਕਾਂਡ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਦਾ ਕੰਮ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਹੁੰਦੀ ਹੈ ਪਰ ਜਦੋਂ ਪੁਲਸ ਅਫ਼ਸਰ ਆਪਣੀ ਡਿਊਟੀ ਨਿਭਾਉਣ ਦੀ ਬਜਾਏ ਫ਼ਰਿਆਦ ਲੈ ਕੇ ਆਏ ਲੋਕਾਂ ਨੂੰ ਹੀ ਜਲੀਲ ਕਰਨ ਤਾਂ ਇਨਸਾਫ਼ ਕਿਥੋਂ ਮਿਲੇਗਾ।
ਇਹ ਵੀ ਪੜ੍ਹੋ- ਸ਼ੱਕੀ ਹਾਲਾਤ 'ਚ ਨਵ-ਵਿਆਹੁਤਾ ਦੀ ਮੌਤ, ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ
ਉਨ੍ਹਾਂ ਕਿਹਾ ਕਿ ਫ਼ੌਜੀ ਦੇਸ਼ ਦੀ ਰੱਖਿਆ ਲਈ ਬਾਰਡਰਾਂ ’ਤੇ ਡਿਊਟੀ ਨਿਭਾਅ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਜਿਹੀ ਘਟਨਾ ਵਾਪਰਨੀ ਸਰਕਾਰ ਲਈ ਹੋਰ ਵੀ ਨਮੋਸ਼ੀ ਵਾਲੀ ਗੱਲ ਹੈ। ਐਡਵੋਕੇਟ ਧਾਮੀ ਨੇ ਓਡਿਸ਼ਾ ਸਰਕਾਰ ਨੂੰ ਸਬੰਧਤ ਪੁਲਸ ਮੁਲਾਜ਼ਮਾਂ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਲਈ ਆਖਿਆ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵਲੋਂ ਭਲਕੇ ਛੁੱਟੀ ਦਾ ਐਲਾਨ, ਸਕੂਲ, ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8