ਕੁੜੀ ਦਾ ਅਮਰੀਕਾ ਦਾ ਵੀਜ਼ਾ ਹੋਇਆ ਰੀਫ਼ਿਊਜ਼, ਦਫ਼ਤਰ ਪਹੁੰਚ ਕੁੜੀ ਨੇ ਕੀਤਾ ਉਹ ਜੋ ਸੋਚਿਆ ਵੀ ਨਾ ਸੀ

Saturday, Sep 21, 2024 - 06:57 PM (IST)

ਕੁੜੀ ਦਾ ਅਮਰੀਕਾ ਦਾ ਵੀਜ਼ਾ ਹੋਇਆ ਰੀਫ਼ਿਊਜ਼, ਦਫ਼ਤਰ ਪਹੁੰਚ ਕੁੜੀ ਨੇ ਕੀਤਾ ਉਹ ਜੋ ਸੋਚਿਆ ਵੀ ਨਾ ਸੀ

ਜਲੰਧਰ (ਵਰੁਣ)–ਗੜ੍ਹਾ ਰੋਡ ’ਤੇ ਸਥਿਤ ਇਕ ਟ੍ਰੈਵਲ ਏਜੰਟ ਦੇ ਆਫਿਸ ਵਿਚ ਜੰਮ ਕੇ ਹੰਗਾਮਾ ਹੋਇਆ। ਵੀਜ਼ਾ ਅਪਲਾਈ ਕਰਨ ਵਾਲੀ ਕਲਾਇੰਟ ਨੇ ਆਪਣੇ ਸਮਰਥਕਾਂ ਨੂੰ ਬੁਲਾ ਕੇ ਦਫ਼ਤਰ ਵਿਚ ਸਟਾਫ਼ ਨਾਲ ਕੁੱਟਮਾਰ ਕੀਤੀ। ਥਾਣਾ ਨੰਬਰ 7 ਦੀ ਪੁਲਸ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਕ ਕੁੜੀ ਨੇ ਵਿਦੇਸ਼ ਅਮਰੀਕਾ ਜਾਣ ਲਈ ਇਕ ਅਕੈਡਮੀ (ਟਰੈਵਲ ਏਜੰਟ) ਵਿਚ ਅਪਲਾਈ ਕੀਤਾ ਸੀ। ਦੋਸ਼ ਹੈ ਕਿ ਵੀਜ਼ਾ ਰੀਫ਼ਿਊਜ਼ ਹੋ ਗਿਆ ਸੀ, ਜਿਸ ਕਾਰਨ ਕੁੜੀ ਏਜੰਟ ਨੂੰ ਪੈਸੇ ਮੋੜਨ ਲਈ ਕਹਿ ਰਹੀ ਹੈ ਪਰ ਉਹ ਟਾਲ-ਮਟੋਲ ਕਰ ਰਿਹਾ ਸੀ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਸ਼ਹਿਰ 'ਤੇ ਬਲੈਕਆਊਟ ਦਾ ਖ਼ਤਰਾ, ਜਾਣੋ ਕੀ ਹੈ ਕਾਰਨ

PunjabKesari

ਕਾਫ਼ੀ ਸਮਾਂ ਬੀਤ ਜਾਣ ਦੇ ਬਾਅਦ ਵੀ ਜਦੋਂ ਏਜੰਟ ਨੇ ਪੈਸੇ ਨਾ ਮੋੜੇ ਤਾਂ ਕੁੜੀ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨਾਲ ਏਜੰਟ ਦੇ ਆਫ਼ਿਸ ਵਿਚ ਪਹੁੰਚ ਗਏ, ਜਿੱਥੇ ਪਹਿਲਾਂ ਤਾਂ ਸਟਾਫ਼ ਨਾਲ ਬਹਿਸਬਾਜ਼ੀ ਹੋਈ ਅਤੇ ਬਾਅਦ ਵਿਚ ਮਾਮਲਾ ਇੰਨਾ ਵਧ ਗਿਆ ਕਿ ਗੱਲ ਹੱਥੋਪਾਈ ਤਕ ਪਹੁੰਚ ਗਈ। ਸੀ. ਸੀ. ਟੀ. ਵੀ. ਵਿਚ ਸਾਫ਼ ਵਿਖਾਈ ਦੇ ਰਿਹਾ ਹੈ ਕਿ ਸਮਰਥਕਾਂ ਨੇ ਸਟਾਫ਼ ’ਤੇ ਕੁਰਸੀਆਂ ਚੁੱਕ ਕੇ ਸੁੱਟੀਆਂ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- 2 ਮੋਟਰਸਾਈਕਲਾਂ ਦੀ ਹੋਈ ਭਿਆਨਕ ਟੱਕਰ, ਭਰਾ ਦੀਆਂ ਅੱਖਾਂ ਸਾਹਮਣੇ ਭਰਾ ਦੀ ਤੜਫ਼-ਤੜਫ਼ ਕੇ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News