ਪੈਦਲ ਜਾ ਰਹੇ ਦੋ ਨੌਜਵਾਨਾਂ ''ਤੇ ਮੋਟਰਸਾਈਕਲ ਸਵਾਰਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Friday, Oct 09, 2020 - 04:21 PM (IST)

ਜਲਾਲਾਬਾਦ (ਸੇਤੀਆ, ਸੁਮਿਤ, ਟੀਨੂੰ) : ਸ਼ਹਿਰ ਦੇ ਸ਼੍ਰੀ ਕਾਲਕਾ ਮੰਦਿਰ ਦੇ ਨਜ਼ਦੀਕ ਰਾਤ ਨੂੰ ਪੈਦਲ ਜਾ ਰਹੇ ਦੋ ਨੌਜਵਾਨਾਂ 'ਤੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਸ਼ੰਕੂ ਸ਼ਰਮਾ ਪੁੱਤਰ ਕ੍ਰਿਸ਼ਨ ਲਾਲ ਸ਼ਰਮਾ ਵਾਸੀ ਗਲੀ ਕ੍ਰਿਸ਼ਨਾ ਮੰਦਿਰ ਤੇ ਅਭੀ ਚੁੱਘ ਪੁੱਤਰ ਅਸ਼ੋਕ ਚੁੱਘ ਵਾਸੀ ਗਲੀ ਮਾਛੀ ਰਾਮ ਹਲਵਾਈ ਜਲਾਲਾਬਾਦ ਨੂੰੰ ਇਲਾਜ ਲਈ ਸਿਵਿਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸ਼ੰਕੂ ਸ਼ਰਮਾ ਨੇ ਦੱਸਿਆ ਕਿ ਆਪਣੇ ਦੋਸਤ ਨਾਲ ਇਕ ਮੈਡੀਕਲ ਦੀ ਦੁਕਾਨ ਤੋਂ ਦਵਾਈ ਲੈਣ ਤੋਂ ਬਾਅਦ ਘਰ ਵੱਲ ਆ ਰਿਹਾ ਸੀ ਕਿ ਰਸਤੇ 'ਚ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਅਚਾਨਕ ਹੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਕਿਸਾਨਾਂ ਵੱਲੋਂ ਕੋਲਾ ਅਤੇ ਖਾਦਾਂ ਲਿਆਉਣ ਵਾਲੀਆਂ ਮਾਲ ਗੱਡੀਆਂ ਨੂੰ ਛੋਟ ਦੇਣ ਦਾ ਐਲਾਨ      

PunjabKesari

ਇਸ ਘਟਨਾ ਦੌਰਾਨ ਆਸ-ਪਾਸ ਲੋਕ ਇਕੱਠੇ ਹੋਏ ਤਾਂ ਹਮਲਾਵਰ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਨਸ਼ੇੜੀ ਕਿਸਮ ਦੇ ਲੋਕਾਂ ਵਲੋਂ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਜਦਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਹੈ। ਉਧਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਸਥਾਨ 'ਤੇ ਪੈਦਲ ਜਾ ਰਹੇ ਨੌਜਵਾਨਾਂ 'ਤੇ ਹਮਲਾ ਹੋਣਾ ਕਿਧਰੇ ਨਾ ਕਿਧਰੇ ਕਾਨੂੰਨ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕਰਦਾ ਹੈ। ਜਲਾਲਾਬਾਦ 'ਚ ਇਹ ਤੀਜੀ ਘਟਨਾ ਹੈ ਜਦੋਂ ਗੁੰਡਾ ਅਨਸਰਾਂ ਵਲੋਂ ਹਮਲੇ ਨੂੰ ਅੰਜਾਮ ਦਿੱਤਾ ਗਿਆ ਹੈ। ਆਮ ਲੋਕਾਂ 'ਚ ਇਸ ਗੱਲ ਦਾ ਡਰ ਪੈਦਾ ਹੋ ਰਿਹਾ ਹੈ ਕਿ ਆਏ ਦਿਨ ਗੈਰ ਸਮਾਜਿਕ ਅਤੇ ਗੁੰਡਾ ਅਨਸਰਾਂ ਦੇ ਹੌਂਸਲੇ ਵੱਧਦੇ ਜਾ ਰਹੇ ਹਨ ਅਤੇ ਇਨ੍ਹਾਂ 'ਤੇ ਪੁਲਸ ਵਲੋਂ ਕੰਟਰੋਲ ਨਹੀਂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੁਰੀ ਖ਼ਬਰ, ਦੋ ਦਿਨਾਂ ਬਾਅਦ ਹਨ੍ਹੇਰੇ 'ਚ ਡੁੱਬ ਜਾਵੇਗਾ ਪੂਰਾ ਸੂਬਾ


Anuradha

Content Editor

Related News