ਪਟਿਆਲਾ ''ਚ ਰਾਤ ਵੇਲੇ ਵੱਡੀ ਵਾਰਦਾਤ, ਨੌਜਵਾਨ ਨੂੰ ਘੇਰ ਛਾਤੀ ''ਚ ਖੋਭਿਆ ਚਾਕੂ

Tuesday, Sep 15, 2020 - 10:29 AM (IST)

ਪਟਿਆਲਾ ''ਚ ਰਾਤ ਵੇਲੇ ਵੱਡੀ ਵਾਰਦਾਤ, ਨੌਜਵਾਨ ਨੂੰ ਘੇਰ ਛਾਤੀ ''ਚ ਖੋਭਿਆ ਚਾਕੂ

ਪਟਿਆਲਾ (ਬਲਜਿੰਦਰ) : ਸ਼ਹਿਰ ਦੇ ਤਵੱਕਲੀ ਮੋੜ ’ਤੇ ਰਾਤ ਦੇ ਸਮੇਂ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਸ ਮਾਮਲੇ ’ਚ ਥਾਣਾ ਕੋਤਵਾਲੀ ਦੀ ਪੁਲਸ ਨੇ ਹਰਮਨਪ੍ਰੀਤ ਸਿੰਘ ਪੁੱਤਰ ਕੰਵਲਜੀਤ ਸਿੰਘ ਵਾਸੀ ਤਵੱਕਲੀ ਮੋੜ ਕਨੇਰਾ ਮੁਹੱਲਾ ਪਟਿਆਲਾ ਖਿਲਾਫ਼ ਇਰਾਦਾ ਕਤਲ 307, 324, 323, 341 ਅਤੇ 506 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਦਰਿੰਦਗੀ ਦੀਆਂ ਹੱਦਾਂ ਪਾਰ, ਗੁਆਂਢੀ ਨੇ 7 ਸਾਲਾ ਮਾਸੂਮ ਨਾਲ ਕੀਤਾ ਜਬਰ-ਜ਼ਿਨਾਹ

ਇਸ ਮਾਮਲੇ ’ਚ ਏਕਜੋਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਤਵੱਕਲੀ ਮੋੜ ਧਰਮਪੁਰਾ ਬਜ਼ਾਰ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਰਾਤ ਨੂੰ ਮੋਟਰਸਾਈਕਲ ’ਤੇ ਆਪਣੇ ਘਰ ਆ ਰਿਹਾ ਸੀ। ਜਦੋਂ ਉਹ ਆਨੰਦ ਬੇਕਰੀ ਕੋਲ ਪਹੁੰਚਿਆ ਤਾਂ ਹਰਮਨਪ੍ਰੀਤ ਸਿੰਘ ਨੇ ਉਸ ਨੂੰ ਘੇਰ ਲਿਆ ਅਤੇ ਚਾਕੂ ਕੱਢ ਕੇ ਸ਼ਿਕਾਇਤ ਕਰਤਾ ਨੂੰ ਮਾਰਨ ਲੱਗਾ ਤਾਂ ਏਕਜੋਤ ਨੇ ਆਪਣਾ ਹੱਥ ਅੱਗੇ ਕਰ ਲਿਆ।

ਇਹ ਵੀ ਪੜ੍ਹੋ : ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ 'ਮੁਸਾਫ਼ਰਾਂ' ਲਈ ਖ਼ੁਸ਼ਖ਼ਬਰੀ, ਮਿਲੇਗੀ ਵੱਡੀ ਰਾਹਤ
ਇਸ ਤੋਂ ਬਾਅਦ ਜਾਨੋਂ ਮਾਰਨ ਦੀ ਨੀਅਤ ਨਾਲ ਚਾਕੂ ਨਾਲ ਉਸ ਦੀ ਛਾਤੀ ’ਤੇ ਵਾਰ ਕੀਤਾ ਅਤੇ ਕੁੱਟਮਾਰ ਕਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਏਕਜੋਤ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਰਾਹੁਲ ਕੌਸ਼ਲ ਨੇ ਦੱਸਿਆ ਕਿ ਹਰਮਨਪ੍ਰੀਤ ਸਿੰਘ ਅਜੇ ਫਰਾਰ ਹੈ। ਉਸ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : 'ਕੈਪਟਨ' ਨੇ ਖੇਤੀ ਆਰਡੀਨੈਂਸ 'ਤੇ ਮੋਦੀ ਨੂੰ ਲਿਖੀ ਚਿੱਠੀ, ਕੀਤੀ ਖ਼ਾਸ ਅਪੀਲ


author

Babita

Content Editor

Related News