ਮੋਹਾਲੀ ''ਚ ਤੇਜ਼ਧਾਰ ਹਥਿਆਰ ਨਾਲ ਨੌਜਵਾਨ ’ਤੇ ਹਮਲਾ

Tuesday, Oct 03, 2023 - 04:38 PM (IST)

ਮੋਹਾਲੀ ''ਚ ਤੇਜ਼ਧਾਰ ਹਥਿਆਰ ਨਾਲ ਨੌਜਵਾਨ ’ਤੇ ਹਮਲਾ

ਮੋਹਾਲੀ (ਸੰਦੀਪ) : ਸੋਹਾਣਾ ਦੇ ਰਹਿਣ ਵਾਲੇ ਨਵਜੋਤ ਸਿੰਘ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਸ ਨੇ 2 ਨੂੰ ਨਾਮਜ਼ਦ ਕਰ ਕੇ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਜੱਟ, ਜਸ਼ਨਦੀਪ ਸਿੰਘ ਅਤੇ ਚਾਰ ਹੋਰ ਸਾਥੀਆਂ ਖ਼ਿਲਾਫ਼ ਆਰਮਜ਼ ਐਕਟ ਅਤੇ ਹੋਰ ਅਪਰਾਧਿਕ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਨਵਜੋਤ ਸਿੰਘ ਨੇ ਦੱਸਿਆ ਕਿ ਉਹ ਘਟਨਾ ਵਾਲੀ ਸ਼ਾਮ 5 ਵਜੇ ਸਿਟੀ ਸੈਂਟਰ ਮਾਲ ਕੋਲ ਖੜ੍ਹਾ ਸੀ।

ਉਸੇ ਸਮੇਂ ਅਚਾਨਕ ਕੁੱਝ ਨੌਜਵਾਨ ਆਏ, ਜਿਨ੍ਹਾਂ ਵਿਚੋਂ ਇਕ ਕੋਲ ਪਿਸਤੌਲ ਅਤੇ ਦੂਜੇ ਕੋਲ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਦੋਂ ਉਸਨੇ ਅਜਿਹਾ ਕਰਨ ਤੋਂ ਮਨ੍ਹਾ ਕੀਤਾ ਤਾਂ ਉਸਦੀ ਕੁੱਟਮਾਰ ਕੀਤੀ ਗਈ। ਜਦੋਂ ਉਸਨੇ ਰੌਲਾ ਪਾਇਆ ਤਾਂ ਮੁਲਜ਼ਮ ਉਸਨੂੰ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਨਵਜੋਤ ਨੂੰ ਇਲਾਜ ਲਈ ਜੀ. ਐੱਮ. ਸੀ. ਐੱਚ.-32 ਲਿਜਾਇਆ ਗਿਆ। ਉਸ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਮੁਲਜ਼ਮ ਖ਼ਿਲਾਫ਼ ਥਾਣਾ ਸੋਹਾਣਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ।       


author

Babita

Content Editor

Related News