ਬੱਚੇ ਨੂੰ ਸਕੂਲ ਛੱਡ ਕੇ ਆ ਰਿਹਾ ਸੀ ਘਰ, ਅਚਾਨਕ ਇੱਟਾਂ-ਰੋੜਿਆਂ ਨਾਲ ਹੋ ਗਿਆ ਹਮਲਾ, ਘਟਨਾ CCTV 'ਚ ਕੈਦ

Thursday, Dec 14, 2023 - 11:51 PM (IST)

ਬੱਚੇ ਨੂੰ ਸਕੂਲ ਛੱਡ ਕੇ ਆ ਰਿਹਾ ਸੀ ਘਰ, ਅਚਾਨਕ ਇੱਟਾਂ-ਰੋੜਿਆਂ ਨਾਲ ਹੋ ਗਿਆ ਹਮਲਾ, ਘਟਨਾ CCTV 'ਚ ਕੈਦ

ਮੋਗਾ (ਕਸ਼ਿਸ਼ ਸਿੰਗਲਾ) : ਅੱਜ ਸਵੇਰੇ ਮੋਗਾ ਦੇ ਸਰਦਾਰ ਨਗਰ ਤੋਂ ਸਾਧਾਂਵਾਲੀ ਬਸਤੀ ਨੂੰ ਜਾਂਦੀ ਸੜਕ 'ਤੇ ਮੋਟਰਸਾਈਕਲ 'ਤੇ ਆਪਣੇ ਬੱਚੇ ਨੂੰ ਸਕੂਲ ਛੱਡ ਕੇ ਘਰ ਪਰਤ ਰਹੇ ਵਿਅਕਤੀ 'ਤੇ ਮੋਟਰਸਾਈਕਲ ਸਵਾਰਾਂ ਨੇ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਰਵੀ ਜੋ ਕਿ ਆਪਣੇ ਬੱਚੇ ਨੂੰ ਛੱਡ ਕੇ ਮੋਟਰਸਾਈਕਲ 'ਤੇ ਵਾਪਸ ਆ ਰਿਹਾ ਸੀ, ਨੂੰ ਮੋਟਰਸਾਈਕਲ ਸਵਾਰਾਂ ਨੇ ਪਹਿਲਾਂ ਲੱਤਾਂ ਮਾਰੀਆਂ ਅਤੇ ਬਾਅਦ ਵਿੱਚ ਉੱਥੇ ਪਈਆਂ ਇੱਟਾਂ ਨਾਲ ਹਮਲਾ ਕਰ ਦਿੱਤਾ। ਕੁੱਟਮਾਰ ਦੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ 'ਤੇ ਭਿਆਨਕ ਸੜਕ ਹਾਦਸਾ, 2 ਕਾਰਾਂ ਦੀ ਟੱਕਰ 'ਚ 5 ਸਾਲਾ ਬੱਚੀ ਦੀ ਮੌਤ, 5 ਜ਼ਖ਼ਮੀ

ਉੱਥੇ ਮੌਜੂਦ ਇਕ ਵਿਅਕਤੀ ਨੇ ਉਨ੍ਹਾਂ ਨੂੰ ਹਟਾਇਆ ਅਤੇ ਹਮਲਾਵਰ ਉਥੋਂ ਹਮਲਾ ਕਰਕੇ ਭੱਜ ਗਏ। ਜ਼ਖ਼ਮੀ ਨੂੰ ਮੋਗਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀ ਰਵੀ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਪਣੇ ਬੱਚੇ ਨੂੰ ਸਕੂਲ ਛੱਡਣ ਤੋਂ ਬਾਅਦ ਵਾਪਸ ਆ ਰਿਹਾ ਸੀ ਤਾਂ ਰਸਤੇ 'ਚ ਕੁਝ ਲੜਕਿਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਉਸ ਨੇ ਹਮਲਾਵਰਾਂ ਨੂੰ ਨਹੀਂ ਪਛਾਣਿਆ ਪਰ ਕੁਝ ਮਹੀਨੇ ਪਹਿਲਾਂ ਕਿਸੇ ਨੇ ਉਸ ਦੀ ਪਤਨੀ ਦੀ ਫੋਟੋ ਵਾਇਰਲ ਕਰ ਦਿੱਤੀ ਸੀ ਅਤੇ ਉਸ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਸੀ। ਉਸ ਨੂੰ ਲੱਗਦਾ ਕਿ ਸ਼ਾਇਦ ਉਨ੍ਹਾਂ ਨੇ ਉਸ 'ਤੇ ਹਮਲਾ ਕੀਤਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News