ਨੌਜਵਾਨਾਂ ''ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Friday, Aug 25, 2017 - 12:36 PM (IST)

ਨੌਜਵਾਨਾਂ ''ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਖੰਨਾ (ਸੁਨੀਲ) : ਲਲਹੇੜੀ ਰੋਡ 'ਤੇ ਦੋ ਵਿਅਕਤੀਆਂ ਵੱਲੋਂ ਦੋ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਦੇ ਹੋਏ ਜ਼ਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਨੂਰ ਮੁਹੰਮਦ (24) ਪੁੱਤਰ ਸ਼ਕੀਲ ਮੁਹੰਮਦ ਵਾਸੀ ਮਾਡਲ ਟਾਊਨ ਸਮਰਾਲਾ ਰੋਡ ਖੰਨਾ ਅਤੇ ਉਸਦਾ ਦੋਸਤ ਅਮਨਜੀਤ ਸਿੰਘ (30) ਪੁੱਤਰ ਜਸਪਾਲ ਸਿੰਘ ਵਾਸੀ ਨਵੀਂ ਆਬਾਦੀ ਮੰਦਿਰ ਖੰਨਾ ਜੋ ਕਿ ਸਥਾਨਕ ਲਲਹੇੜੀ ਰੋਡ 'ਤੇ ਸਥਿਤ ਨਾਮਦੇਵ ਮੰਦਿਰ ਦੇ ਨਜ਼ਦੀਕ ਆਟੋ 'ਚ ਬੈਠੇ ਸਨ ਤਾਂ ਉਥੇ ਹੀ ਇਕ ਹੋਰ ਆਟੋ 'ਚ ਦੋ ਹੋਰ ਵਿਅਕਤੀ ਬੈਠੇ ਸਨ, ਜਿਨ੍ਹਾਂ ਨੇ ਪਹਿਲਾਂ ਤਾਂ ਉਨ੍ਹਾਂ ਦੇ ਨਾਲ ਹੱਥ ਮਿਲਾਉਂਦੇ ਹੋਏ ਗੱਲਬਾਤ ਕਰਨ ਲੱਗ ਪਏ ਅਤੇ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਨਾਲ ਬਹਿਸ ਕਰਨ ਲੱਗ ਪਏ। ਇੰਨੇ 'ਚ ਉਨ੍ਹਾਂ ਨੇ ਤੇਜ਼ਧਾਰ ਹਥਿਆਰ (ਕਿਰਪਾਨ) ਦੇ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀਆਂ ਨੂੰ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਉਂਦੇ ਹੋਏ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਨੂਰ ਮੁਹੰਮਦ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਉਸਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।


Related News