ਫ਼ਿਰੋਜ਼ਪੁਰ ’ਚ ਗੁੰਡਾਗਰਦੀ ਦਾ ਨੰਗਾ ਨਾਚ, ਬੇਸਬਾਲਾਂ ਨਾਲ ਦੁਕਾਨ ਮਾਲਕ ਤੇ ਪੁੱਤਰਾਂ ’ਤੇ ਕੀਤਾ ਹਮਲਾ

Thursday, Jun 24, 2021 - 05:01 PM (IST)

ਫ਼ਿਰੋਜ਼ਪੁਰ ’ਚ ਗੁੰਡਾਗਰਦੀ ਦਾ ਨੰਗਾ ਨਾਚ, ਬੇਸਬਾਲਾਂ ਨਾਲ ਦੁਕਾਨ ਮਾਲਕ ਤੇ ਪੁੱਤਰਾਂ ’ਤੇ ਕੀਤਾ ਹਮਲਾ

ਫ਼ਿਰੋਜ਼ਪੁਰ (ਸੰਨੀ ਚੋਪੜਾ): ਪੰਜਾਬ ’ਚ ਆਏ ਦਿਨ ਗੁੰਡਾਗਰਦੀ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਹਨ।ਉੱਥੇ ਫ਼ਿਰੋਜ਼ਪੁਰ ਸ਼ਹਿਰ ’ਚ ਨਮਕ ਮੰਡੀ ਚੌਕ ’ਤੇ ਡੰਡੇ ਅਤੇ ਬੇਸਬਾਲ ਨਾਲ ਲੈ ਕੇ 15 ਦੇ ਕਰੀਬ ਨੌਜਵਾਨਾਂ ਨੇ ਇਕ ਦੁਕਾਨ ਦੇ ਮਾਲਕ ਅਤੇ ਉਸ ਦੇ  ਦੋਵੇਂ ਪੁੱਤਰਾਂ ’ਤੇ ਹਮਲਾ ਕਰ ਦਿੱਤਾ, ਉੱਥੇ ਹਮਲੇ ਦੀ ਸਾਰੀ ਵਾਰਦਾਤ ਦੁਕਾਨ ’ਚ ਲੱਗੇ ਸੀ.ਸੀ.ਟੀ.ਵੀ ਕੈਮਰੇ ’ਚ ਕੈਦ ਹੋ ਗਈ।

ਇਹ ਵੀ ਪੜ੍ਹੋ: ਕਾਂਗਰਸ ਦੀ ਖਾਨਾਜੰਗੀ ਅਤੇ ਕੁੰਵਰ ਵਿਜੇ ਪ੍ਰਤਾਪ ਦੀ ‘ਆਪ’ ’ਚ ਐਂਟਰੀ ਨੇ ਪੰਜਾਬ ਦੀ ਸਿਆਸਤ ਹਿਲਾਈ

ਸੀ.ਸੀ.ਟੀ.ਵੀ.ਫੁਟੇਜ ’ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਈ ਨੌਜਵਾਨ ਫ਼ਿਰੋਜ਼ਪੁਰ ਦੇ ਨਮਕ ਮੰਡੀ ਚੌਕ ’ਚ ਇਕ ਰਾਧੇ-ਰਾਧੇ ਦੁਕਾਨ ਦੇ ਅੰਦਰ ਵੜੇ ਅਤੇ ਦੁਕਾਨ ਦੇ ਮਾਲਕ ਅਤੇ ਉਸ ਦੇ ਪੁੱਤਰਾਂ ਨੂੰ ਮਾਰਨ ਲੱਗੇ।ਦੁਕਾਨ ਮਾਲਕ ਨੇ ਦੱਸਿਆ ਕਿ ਕਈ ਨੌਜਵਾਨ ਉਨ੍ਹਾਂ ਦੀ ਦੁਕਾਨ ’ਤੇ ਹਮਲਾ ਕੀਤਾ ਅਤੇ ਉਨ੍ਹਾਂ ਅਤੇ ਉਨ੍ਹਾਂ ਨੂੰ ਪੁੱਤਰ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਜਾਂਦੇ ਹੋਏ ਬਾਹਰ ਪਿਆ ਸਾਮਾਨ ਚੁੱਕ ਕੇ ਲੈ ਗਏ ਅਤੇ ਸੀ.ਸੀ.ਟੀ.ਵੀ. ਕੈਮਰੇ ਦੀ ਤਾਰ ਵੀ ਉਤਾਰ ਗਏ। ਉੱਥੇ ਇਸ ਸਬੰਧੀ ਜਾਂਚ ਅਧਿਕਾਰੀ ਬਲਦੇਵ ਸਿੰਘ ਨੇ ਕਿਹਾ ਕਿ ਦੁਕਾਨ ਦੇ ਅੰਦਰ ਕਈ ਨੌਜਵਾਨਾਂ ਨੇ ਹਮਲਾ ਕੀਤਾ ਅਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ। 

ਇਹ ਵੀ ਪੜ੍ਹੋ: ਵਿਧਾਇਕ ਫਤਿਹਜੰਗ ਬਾਜਵਾ ਦੇ ਪੁੱਤਰ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ: ਹਰੀਸ਼ ਰਾਵਤ


author

Shyna

Content Editor

Related News