ਲੁਧਿਆਣਾ 'ਚ ਵੱਡੀ ਵਾਰਦਾਤ, ਹੋਮਗਾਰਡ ਸਮੇਤ ਬੇਟੇ ਤੇ ਭਾਬੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Thursday, Aug 29, 2024 - 04:01 PM (IST)

ਲੁਧਿਆਣਾ 'ਚ ਵੱਡੀ ਵਾਰਦਾਤ, ਹੋਮਗਾਰਡ ਸਮੇਤ ਬੇਟੇ ਤੇ ਭਾਬੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਲੁਧਿਆਣਾ (ਰਾਮ)-ਚੀਮਾ ਚੌਕ ਕੋਲ ਘੋੜਾ ਕਾਲੋਨੀ ’ਚ ਬੀਤੀ ਰਾਤ ਪੁਲਸ ਹੋਮਗਾਰਡ, ਉਸ ਦੇ ਬੇਟੇ ਅਤੇ ਭਾਬੀ ’ਤੇ ਇਲਾਕੇ ਦੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹੋਮਗਾਰਡ ਨੇ ਨੌਜਵਾਨਾਂ ਨੂੰ ਉਸ ਦੇ ਘਰ ਦੀਆਂ ਪੌੜੀਆਂ ਕੋਲ ਨਸ਼ਾ ਕਰਨ ਤੋਂ ਰੋਕਿਆ ਸੀ। ਇਸ ਕਾਰਨ ਉਨ੍ਹਾਂ ਲੋਕਾਂ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਕੁੱਟਮਾਰ ਕੀਤੀ।

ਖ਼ੂਨ ਨਾਲ ਲਥਪਥ ਪਰਿਵਾਰਕ ਮੈਂਬਰਾਂ ਦਾ ਸਿਵਲ ਹਸਪਤਾਲ ’ਚ ਮੈਡੀਕਲ ਕਰਵਾਇਆ ਗਿਆ। ਪੀੜਤ ਸਾਜਨ ਕੁਮਾਰ ਨੇ ਦੱਸਿਆ ਕਿ ਉਹ ਸੈਂਟਰਲ ਜੇਲ੍ਹ ’ਚ ਪੁਲਸ ਹੋਮਗਾਰਡ ਤਾਇਨਾਤ ਹੈ। ਉਹ ਡਾ. ਅੰਬੇਡਕਰ ਨਗਰ (ਘੋੜਾ ਕਾਲੋਨੀ) 'ਚ ਤੀਜੀ ਮੰਜ਼ਿਲ ’ਤੇ ਰਹਿੰਦਾ ਹੈ।
ਉਹ ਬਾਜ਼ਾਰ ਤੋਂ ਸਾਮਾਨ ਲੈ ਕੇ ਘਰ ਪਰਤਿਆ। ਜਿਉਂ ਹੀ ਉਹ ਪੌੜ੍ਹੀਆਂ ਚੜ੍ਹਨ ਲੱਗਾ ਤਾਂ ਉਸ ਨੇ ਵੇਖਿਆ ਕਿ ਪੌੜ੍ਹੀਆਂ ’ਚ ਇਲਾਕੇ ਦੇ ਨੌਜਵਾਨ ਨਸ਼ਾ ਕਰ ਰਹੇ ਸਨ। ਉਸ ਨੇ ਉਨ੍ਹਾਂ ਨੂੰ ਨਸ਼ਾ ਕਰਨ ਤੋਂ ਰੋਕਿਆ, ਜਿਸ ਤੋਂ ਬਾਅਦ ਨੌਜਵਾਨਾਂ ਨੇ ਆਪਣੇ ਸਾਥੀਆਂ ਸਮੇਤ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਮਚਿਆ ਚੀਕ-ਚਿਹਾੜਾ

ਮਾਮਲਾ ਸ਼ਾਂਤ ਕਰਵਾਉਣ ਆਏ ਉਸ ਦੇ ਬੇਟੇ ਸਾਗਰ ਅਤੇ ਛੋਟੇ ਭਰਾ ਦੀ ਪਤਨੀ ਮਨਜੀਤ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਸਾਜਨ ਨੇ ਕਿਹਾ ਕਿ ਉਸ ਦੇ ਸਿਰ ’ਚ ਜ਼ਿਆਦਾ ਡੂੰਘੀ ਸੱਟ ਲੱਗੀ ਹੈ। ਮੈਡੀਕਲ ਜਾਂਚ ਕਰਵਾ ਕੇ ਮਾਮਲੇ ਦੀ ਸ਼ਿਕਾਇਤ ਥਾਣਾ ਮੋਤੀ ਨਗਰ ਦੀ ਪੁਲਸ ਨੂੰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਖੇਡਦੇ-ਖੇਡਦੇ ਵਾਪਰ ਗਿਆ ਵੱਡਾ ਹਾਦਸਾ, 5 ਸਾਲਾ ਬੱਚੇ ਦੀ ਤੜਫ਼-ਤੜਫ਼ ਕੇ ਹੋਈ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News