ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ 2 ਵਿਅਕਤੀਆਂ ਨੂੰ ਉਤਾਰਿਆ ਮੌਤ ਦੇ ਘਾਟ

Tuesday, Dec 17, 2024 - 08:39 AM (IST)

ਪੱਟੀ (ਸੋਢੀ, ਸੌਰਭ, ਪਾਠਕ) : ਪੱਟੀ ਸ਼ਹਿਰ ਦੇ ਨੇੜੇ ਪਿੰਡ ਆਸਲ ’ਚ ਦੋਹਰਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕੰਮ ਤੋਂ ਘਰ ਆ ਰਹੇ 2 ਵਿਅਕਤੀਆਂ ਨੂੰ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਦੋਵੇਂ ਵਿਅਕਤੀ ਰਾਤ ਨੂੰ ਕੰਮ ਕਰ ਕੇ ਘਰ ਆ ਰਹੇ ਸੀ ਕਿ ਇਸ ਦੌਰਾਨ ਕੁਝ ਲੁਟੇਰੇ ਉਨ੍ਹਾਂ ਦੇ ਪਿੱਛੇ ਪੈ ਗਏ, ਜਿਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦੋਵਾਂ ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ।

ਇਹ ਵੀ ਪੜ੍ਹੋ : ਛੋਲਿਆਂ ਦੀ ਸਬਜ਼ੀ 'ਚੋਂ ਨਿਕਲਿਆ ਕੰਨ ਖਜੂਰਾ, ਦੁਕਾਨ ਵਾਲਾ ਕਹਿੰਦਾ- 'ਇਹ ਤਾਂ ਪਾਲਕ ਦੀ ਡੰਡੀ ਐ ਜੀ...'

ਜਦੋਂ ਇਸ ਬਾਰੇ ਪਰਿਵਾਰ ਨੂੰ ਪਤਾ ਲੱਗਾ ਤਾਂ ਉਹ ਘਟਨਾ ਵਾਲੀ ਥਾਂ ’ਤੇ ਪਹੁੰਚੇ, ਉਦੋਂ ਤੱਕ ਉਨ੍ਹਾਂ ’ਚੋਂ ਇਕ ਦੀ ਮੌਤ ਹੋ ਚੁੱਕੀ ਸੀ। ਦੂਜੇ ਵਿਅਕਤੀ ਨੂੰ ਜ਼ਖਮੀ ਹਾਲਤ ’ਚ ਹਸਪਤਾਲ ਪਹੁੰਚਾਇਆ ਜਾ ਰਿਹਾ ਸੀ ਤਾਂ ਉਸ ਨੇ ਵੀ ਰਸਤੇ ’ਚ ਦਮ ਤੋੜ ਦਿੱਤਾ। ਮ੍ਰਿਤਕਾਂ ਦੀ ਪਛਾਣ ਗੁਲਜ਼ਾਰ ਸਿੰਘ ਵਾਸੀ ਪੱਟੀ ਅਤੇ ਗੁਰਦਿਆਲ ਸਿੰਘ ਵਾਸੀ ਕੈਰੋਂ ਵਜੋਂ ਹੋਈ ਹੈ।

ਇਸ ਘਟਨਾ ਬਾਰੇ ਐੱਸ. ਪੀ. ਡੀ. ਅਜੇ ਰਾਜ ਸਿੰਘ ਨੇ ਦੱਸਿਆ ਕਿ ਹਾਲੇ ਤੱਕ ਮੌਤ ਦੇ ਅਸਲ ਕਾਰਨ ਸਾਹਮਣੇ ਨਹੀਂ ਆਏ ਹਨ ਅਤੇ ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਆਖਿਰਕਾਰ ਇਹ ਲੁੱਟ ਦਾ ਮਾਮਲਾ ਸੀ ਜਾਂ ਫਿਰ ਕੋਈ ਪੁਰਾਣੀ ਰੰਜਿਸ਼ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Sandeep Kumar

Content Editor

Related News