ਪੰਜਾਬ: ਸਕਾਰਪੀਓ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਦਹਿਲਿਆ ਇਹ ਇਲਾਕਾ
Monday, Aug 17, 2026 - 12:38 PM (IST)
ਕਪੂਰਥਲਾ (ਗੁਰਪ੍ਰੀਤ)- ਸੁਲਤਾਨਪੁਰ ਲੋਧੀ ਦੇ ਪਿੰਡ ਸਰਦੁੱਲਾਪੁਰ 'ਚ ਗੋਲ਼ੀਆਂ ਦੀ ਤਾੜ-ਤਾੜ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਫਾਇਰਿੰਗ ਦੌਰਾਨ ਪਿੰਡ ਦੇ 25 ਸਾਲਾ ਨੌਜਵਾਨ ਸੁਖਦੀਪ ਸਿੰਘ ਪੁੱਤਰ ਜੱਸਾ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਨੌਜਵਾਨ ਦੇ ਚਿਹਰੇ ਦੇ ਖੱਬੇ ਪਾਸੇ ਗੋਲ਼ੀ ਲੱਗੀ ਹੈ, ਜਿਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਉਕਤ ਮੁਲਜ਼ਮ ਪਿੰਡ ਵਿਚ ਲੱਗੇ ਇਕ ਸੀ. ਸੀ. ਟੀ. ਵੀ. 'ਚ ਕੈਦ ਹੋ ਗਏ ਹਨ। ਮੁਲਜ਼ਮ ਕਾਲੇ ਰੰਗ ਦੀ ਸਕਾਰਪੀਓ ਗੱਡੀ 'ਚ ਸਵਾਰ ਹੋ ਕੇ ਆਏ ਸਨ। ਘਟਨਾ ਮਗਰੋਂ ਸੁਖਦੀਪ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ। ਡਾਕਟਰਾਂ ਨੇ ਮੁੱਢਲਾ ਇਲਾਜ ਕਰਨ ਉਪਰੰਤ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉੱਚ ਇਲਾਜ ਲਈ ਅੱਗੇ ਰੈਫਰ ਕਰ ਦਿੱਤਾ। ਪਰਿਵਾਰ ਮੁਤਾਬਕ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਵੱਡੀ ਵਾਰਦਾਤ! ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਆੜ੍ਹਤੀ ਦਾ ਬੇਰਹਿਮੀ ਨਾਲ ਕਤਲ

ਭਰਾ ਨੇ ਦੱਸੀ ਹਮਲੇ ਦੀ ਪੂਰੀ ਕਹਾਣੀ
ਜ਼ਖ਼ਮੀ ਸੁਖਦੀਪ ਸਿੰਘ ਦੇ ਭਰਾ ਨੇ ਦੱਸਿਆ ਕਿ ਪਹਿਲਾਂ ਵੀ ਮੇਰੇ ਛੋਟੇ ਭਰਾਵਾਂ ਤੇ ਹਮਲੇ ਦੀ ਕੋਸ਼ਿਸ਼ ਹੋ ਚੁੱਕੀ ਹੈ। ਹੁਣ ਮੁੜ ਗੋਲ਼ੀਬਾਰੀ ਕਰਕੇ ਮੇਰੇ ਭਰਾ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਹੈ। ਸਾਨੂੰ ਦੱਸਿਆ ਗਿਆ ਹੈ ਕਿ ਹਮਲਾਵਰ ਕਾਲੇ ਰੰਗ ਦੀ ਗੱਡੀ 'ਚ ਸਵਾਰ ਹੋ ਕੇ ਆਏ ਸਨ। ਸਾਡੀ ਪੁਲਸ ਪ੍ਰਸ਼ਾਸਨ ਤੋਂ ਮੰਗ ਹੈ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਹੋਣੀ ਬਹੁਤ ਜ਼ਰੂਰੀ ਹੈ। ਭਰਾ ਨੇ ਕਿਹਾ ਕਿ ਪਰਿਵਾਰ ਇਸ ਘਟਨਾ ਮਗਰੋਂ ਡਰ ਅਤੇ ਚਿੰਤਾ ਦੇ ਮਾਹੌਲ 'ਚ ਹੈ ਅਤੇ ਉਹ ਚਾਹੁੰਦੇ ਹਨ ਕਿ ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਨੂੰ ਜਲਦ ਕਾਬੂ ਕਰੇ।

ਪਿੰਡ ਵਾਸੀ ਨੇ ਕਿਹਾ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
ਘਟਨਾ ਸਬੰਧੀ ਪਿੰਡ ਵਾਸੀ ਕਰਮਾ ਨੇ ਕਿਹਾ ਕਿ ਗੋਲ਼ੀਬਾਰੀ ਦੀ ਇਸ ਵਾਰਦਾਤ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਬਹੁਤ ਦਹਿਸ਼ਤ ਦਾ ਮਾਹੌਲ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਬਣੀ ਰਹੇ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert
ਗੰਭੀਰਤਾ ਨਾਲ ਹੋ ਰਹੀ ਜਾਂਚ: ਥਾਣਾ ਮੁਖੀ ਮਲਕੀਤ ਸਿੰਘ
ਇਸ ਸਬੰਧੀ ਥਾਣਾ ਮੁਖੀ ਕਬੀਰਪੁਰ ਮਲਕੀਤ ਸਿੰਘ ਨੇ ਕਿਹਾ ਕਿ ਮਾਮਲਾ ਪੁਲਸ ਦੇ ਧਿਆਨ 'ਚ ਆ ਚੁੱਕਾ ਹੈ ਅਤੇ ਪੁਲਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਜ਼ਖ਼ਮੀ ਨੌਜਵਾਨ ਦੇ ਬਿਆਨ ਹਾਸਲ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪੁਲਸ ਵੱਲੋਂ ਹਮਲਾਵਰਾਂ ਦੀ ਪਛਾਣ
ਘਟਨਾ ਦੇ ਕਾਰਨਾਂ ਅਤੇ ਕਾਲੇ ਰੰਗ ਦੀ ਗੱਡੀ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਜਾਂਚ ਜਾਰੀ ਹੈ ਅਤੇ ਮਾਮਲੇ ਦੀ ਅਸਲ ਤਸਵੀਰ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ! 3 ਲੋਕਾਂ ਦੀ ਮੌਤ, ਮੰਜ਼ਰ ਵੇਖ ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
